ਜਾਖੜ ਵੱਲੋਂ ਕੇਜਰੀਵਾਲ ਅਤੇ ਸਿਸੋਦੀਆ ਨੂੰ ਪੰਜਾਬ ਤੋਂ ਚੋਣ ਲੜਨ ਦੀ ਚੁਣੌਤੀ, CM ਮਾਨ ਨੇ ਦਿੱਤਾ ਤਿੱਖਾ ਜਵਾਬ
ਸੁਨੀਲ ਜਾਖੜ ਦੇ ਬਿਆਨ ’ਤੇ CM ਮਾਨ ਦਾ ਤਿੱਖਾ ਪਲਟਵਾਰ, ਕਿਹਾ- ‘ਦੀਵਾ ਬੁੱਝਣ ਤੋਂ ਪਹਿਲਾਂ ਜ਼ਿਆਦਾ ਫੜਫੜਾਉਂਦਾ ਹੈ’
Babushahi Network
ਚੰਡੀਗੜ੍ਹ, 13 ਨਵੰਬਰ 2026: ਪੰਜਾਬ ਦੀ ਸਿਆਸਤ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਭਾਜਪਾ ਆਗੂ ਸੁਨੀਲ ਜਾਖੜ ਵਿਚਾਲੇ ਬਿਆਨੀ ਜੰਗ ਤੇਜ਼ ਹੋ ਗਈ ਹੈ। ਜਾਖੜ ਵੱਲੋਂ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਪੰਜਾਬ ਤੋਂ ਚੋਣ ਲੜਨ ਦੀ ਦਿੱਤੀ ਚੁਣੌਤੀ ’ਤੇ ਮੁੱਖ ਮੰਤਰੀ ਮਾਨ ਨੇ ਤਿੱਖਾ ਜਵਾਬ ਦਿੱਤਾ ਹੈ।
12 ਨਵੰਬਰ ਨੂੰ ਮੀਡੀਆ ਨਾਲ ਗੱਲਬਾਤ ਦੌਰਾਨ ਸੁਨੀਲ ਜਾਖੜ ਨੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਪੰਜਾਬ ਤੋਂ ਚੋਣ ਮੈਦਾਨ ਵਿੱਚ ਉਤਰਨ ਦੀ ਗੱਲ ਆਖੀ ਸੀ। ਇਸ ਬਾਰੇ ਪ੍ਰਤੀਕਿਰਿਆ ਦਿੰਦਿਆਂ ਭਗਵੰਤ ਮਾਨ ਨੇ ਸਵਾਲ ਕੀਤਾ ਕਿ ਦੋਵੇਂ ਆਗੂ ਪੰਜਾਬ ਤੋਂ ਚੋਣ ਕਿਉਂ ਲੜਨਗੇ?
ਮੁੱਖ ਮੰਤਰੀ ਨੇ ਜਾਖੜ ’ਤੇ ਨਿੱਜੀ ਤੰਜ਼ ਕੱਸਦਿਆਂ ਉਨ੍ਹਾਂ ਨੂੰ ਆਪਣੀ ਮਾਨਸਿਕ ਸਥਿਤੀ ਦਾ ਇਲਾਜ ਕਰਵਾਉਣ ਦੀ ਸਲਾਹ ਵੀ ਦੇ ਦਿੱਤੀ। ਉਨ੍ਹਾਂ ਜਾਖੜ ਦੇ ਪੁਰਾਣੇ ਸਿਆਸੀ ਬਿਆਨਾਂ ਅਤੇ ਕਾਂਗਰਸ ਛੱਡ ਕੇ ਭਾਜਪਾ ਵਿੱਚ ਜਾਣ ਦੇ ਫ਼ੈਸਲੇ ਨੂੰ ਲੈ ਕੇ ਵੀ ਨਿਸ਼ਾਨਾ ਸਾਧਿਆ।
ਮਾਨ ਨੇ ਕਿਹਾ ਕਿ ਜਾਖੜ ਪਹਿਲਾਂ ਵੀ ਸਿਆਸਤ ਤੋਂ ਸੰਨਿਆਸ ਲੈਣ ਦੀਆਂ ਗੱਲਾਂ ਕਰ ਚੁੱਕੇ ਹਨ। ਆਪਣੀ ਗੱਲ ਖ਼ਤਮ ਕਰਦਿਆਂ ਉਨ੍ਹਾਂ ਤੰਜ਼ ਕੱਸਿਆ, “ਦੀਵਾ ਜਦੋਂ ਬੁੱਝਣ ਵਾਲਾ ਹੁੰਦਾ ਹੈ ਤਾਂ ਜ਼ਿਆਦਾ ਫੜਫੜਾਉਂਦਾ ਹੈ।”
- Download Babushahi App
-
-