ਜਿਨਸੀ ਸ਼ੋਸ਼ਣ ਮਾਮਲੇ 'ਚ ਬ੍ਰਿਜਭੂਸ਼ਣ ਸ਼ਰਨ ਸਿੰਘ ਨੂੰ ਅਦਾਲਤ ਨੇ ਕੀਤਾ ਬਰੀ
ਸਬੂਤਾਂ ਦੀ ਘਾਟ ਦਾ ਦਿੱਤਾ ਹਵਾਲਾ
ਬਾਬੂਸ਼ਾਹੀ ਬਿਊਰੋ
ਨਵੀਂ ਦਿੱਲੀ, 3 ਅਗਸਤ 2026: ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਮਹਿਲਾ ਪਹਿਲਵਾਨਾਂ ਦੁਆਰਾ ਲਗਾਏ ਗਏ ਜਿਨਸੀ ਸ਼ੋਸ਼ਣ ਅਤੇ ਛੇੜਛਾੜ ਦੇ ਹਾਈ-ਪ੍ਰੋਫਾਈਲ ਮਾਮਲੇ ਵਿੱਚ ਅੱਜ ਆਪਣਾ ਅਹਿਮ ਫੈਸਲਾ ਸੁਣਾਉਂਦਿਆਂ ਭਾਰਤੀ ਕੁਸ਼ਤੀ ਫੈਡਰੇਸ਼ਨ (WFI) ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬ੍ਰਿਜਭੂਸ਼ਣ ਸ਼ਰਨ ਸਿੰਘ ਨੂੰ ਬਰੀ ਕਰ ਦਿੱਤਾ ਹੈ। ਅਦਾਲਤ ਨੇ ਸਬੂਤਾਂ ਦੀ ਘਾਟ ਕਾਰਨ ਬ੍ਰਿਜਭੂਸ਼ਣ ਸਿੰਘ ਦੇ ਨਾਲ-ਨਾਲ WFI ਦੇ ਸਾਬਕਾ ਸਹਾਇਕ ਸਕੱਤਰ ਵਿਨੋਦ ਤੋਮਰ ਨੂੰ ਵੀ ਸਾਰੇ ਦੋਸ਼ਾਂ ਤੋਂ ਰਾਹਤ ਦਿੱਤੀ ਹੈ।
ਵਿਨੇਸ਼ ਫੋਗਾਟ, ਬਜਰੰਗ ਪੂਨੀਆ ਅਤੇ ਸਾਕਸ਼ੀ ਮਲਿਕ ਸਮੇਤ ਦੇਸ਼ ਦੇ ਪ੍ਰਮੁੱਖ ਅੰਤਰਰਾਸ਼ਟਰੀ ਪਹਿਲਵਾਨਾਂ ਨੇ ਜਨਵਰੀ 2023 ਵਿੱਚ ਦਿੱਲੀ ਦੇ ਜੰਤਰ-ਮੰਤਰ 'ਤੇ ਬ੍ਰਿਜਭੂਸ਼ਣ ਵਿਰੁੱਧ ਮਹੀਨਿਆਂ ਤੱਕ ਧਰਨਾ ਦਿੱਤਾ ਸੀ। ਇਸ ਤੋਂ ਬਾਅਦ ਦਿੱਲੀ ਪੁਲਿਸ ਨੇ ਮਾਮਲਾ ਦਰਜ ਕਰਕੇ ਅਦਾਲਤ 'ਚ ਚਾਰਜਸ਼ੀਟ ਦਾਇਰ ਕੀਤੀ ਸੀ। ਲਗਭਗ ਸਾਢੇ ਤਿੰਨ ਸਾਲ ਚੱਲੀ ਕਾਨੂੰਨੀ ਕਾਰਵਾਈ ਅਤੇ ਦੋਵਾਂ ਧਿਰਾਂ ਦੀਆਂ ਅੰਤਿਮ ਬਹਿਸਾਂ ਪੂਰੀਆਂ ਹੋਣ ਤੋਂ ਬਾਅਦ ਵਧੀਕ ਮੁੱਖ ਨਿਆਂਇਕ ਮੈਜਿਸਟ੍ਰੇਟ ਅਸ਼ਵਨੀ ਪੰਵਾਰ ਦੀ ਅਦਾਲਤ ਨੇ ਫੈਸਲਾ ਸੁਣਾਇਆ।
- Download Babushahi App
-
-