ਜੁਆਇੰਟ ਡਾਇਰੈਕਟਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਅਤੇ ਮੱਕੀ ਦੀ ਕਾਸ਼ਤ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
ਅਸ਼ੋਕ ਵਰਮਾ
ਬਠਿੰਡਾ, 5 ਜੂਨ 2026 : ਸੰਯੁਕਤ ਡਾਇਰੈਕਟਰ ਖੇਤੀਬਾੜੀ (ਪੀ.ਪੀ.) ਪੰਜਾਬ ਡਾ. ਨਰਿੰਦਰ ਸਿੰਘ ਬੈਨੀਪਾਲ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਅਤੇ ਸਾਉਣੀ ਮੱਕੀ ਅਧੀਨ ਰਕਬਾ ਵਧਾਉਣ ਲਈ ਜ਼ਿਲ੍ਹਾ ਬਠਿੰਡਾ ਦਾ ਦੌਰਾ ਕੀਤਾ ਗਿਆ ਅਤੇ ਡਾ. ਹਰਪ੍ਰੀਤਪਾਲ ਕੌਰ, ਮੁੱਖ ਖੇਤੀਬਾੜੀ ਅਫਸਰ ਬਠਿੰਡਾ ਤੋਂ ਇਲਾਵਾ ਸਮੂਹ ਬਲਾਕ ਖੇਤੀਬਾੜੀ ਅਫਸਰਾਂ, ਖੇਤੀਬਾੜੀ ਵਿਕਾਸ ਅਫਸਰਾਂ, ਖੇਤੀਬਾੜੀ ਵਿਸਥਾਰ ਅਫਸਰਾਂ ਅਤੇ ਹੈਡਕੁਆਟਰ ਬਠਿੰਡਾ ਵਿਖੇ ਤਾਇਨਾਤ ਅਧਿਕਾਰੀਆਂ ਮੀਟਿੰਗ ਕੀਤੀ ਗਈ।
ਉਹਨਾਂ ਵੱਲੋਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿਛਲੇ ਸਾਲ ਨਾਲੋ ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬਾ ਵਧਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ 1500/- ਰੁਪਏ ਪ੍ਰਤੀ ਏਕੜ ਪ੍ਰੋਤਸਾਹਿਨ ਰਾਸ਼ੀ ਦਿੱਤੀ ਜਾ ਰਹੀ ਹੈ, ਜਿਸ ਲਈ ਕਿਸਾਨਾਂ ਵੱਲੋਂ ਸਿੱਧੀ ਬਿਜਾਈ ਸਬੰਧੀ ਆਨਲਾਈਨ ਪੋਰਟਲ ਤੇ ਰਜਿਸਟਰੇਸ਼ਨ ਜ਼ਰੂਰੀ ਹੈ। ਇਸ ਦੇ ਨਾਲ ਹੀ ਉਹਨਾਂ ਵੱਲੋਂ ਸਾਉਣੀ ਮੱਕੀ ਹੇਠ ਰਕਬਾ ਵਧਾਉਣ ਲਈ ਵੱਧ ਤੋਂ ਵੱਧ ਕਿਸਾਨਾਂ ਨਾਲ ਰਾਬਤਾ ਕਾਇਮ ਕਰਨ ਦੇ ਆਦੇਸ਼ ਦਿੱਤੇ । ਉਹਨਾਂ ਦੱਸਿਆ ਕਿ ਸਾਉਣੀ ਮੱਕੀ ਲਈ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ 17500/- ਰੁਪਏ ਹੈਕਟੇਅਰ ਪ੍ਰੋਤਸਾਹਿਨ ਰਾਸ਼ੀ ਦਿੱਤੀ ਜਾਵੇਗੀ। ਇਹ ਪ੍ਰੋਤਸਾਹਿਨ ਰਾਸ਼ੀ ਕੇਵਲ ਉਹਨਾਂ ਕਿਸਾਨਾਂ ਨੂੰ ਹੀ ਦਿੱਤੀ ਜਾਵੇਗੀ ਜਿਨ੍ਹਾਂ ਨੇ ਝੋਨੇ ਦੇ ਬਦਲ ਵਿੱਚ ਮੱਕੀ ਦੀ ਫਸਲ ਦੀ ਕਾਸ਼ਤ ਕੀਤੀ ਹੈ।
ਉਹਨਾਂ ਵੱਲੋਂ ਸਮੂਹ ਸਟਾਫ ਨੂੰ ਹਦਾਇਤ ਕੀਤੀ ਗਈ ਕਿ ਫਾਰਮਰ ਰਜਿਸਟਰੀ ਦਾ ਕੰਮ ਸਮੇਂ-ਸਿਰ ਨੇਪਰੇ ਚਾੜ੍ਹਿਆ ਜਾਵੇ ਤਾਂ ਜੋ ਕਿਸਾਨਾਂ ਨੂੰ ਖੇਤੀ ਇੰਨਪੁਟਸ ਸਮੇਂ-ਸਿਰ ਮੁਹੱਈਆ ਕਰਵਾਏ ਜਾ ਸਕਣ ਅਤੇ ਪੰਜਾਬ ਸਰਕਾਰ/ਭਾਰਤ ਸਰਕਾਰ ਵੱਲੋ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਮਿਲ ਸਕੇ।
- Download Babushahi App
-
-