ਜੇ.ਐੱਮ.ਕੇ. ਸਕੂਲ ਵਿੱਚ ਰੱਖੜੀ ਬਣਾਉਣ ਦੀ ਗਤੀਵਿਧੀ
ਜਗਰਾਓਂ (ਦੀਪਕ ਜੈਨ)
ਜੇ.ਐੱਮ.ਕੇ. ਸਕੂਲ ਵਿਖੇ ਰੱਖੜੀ ਬਣਾਉਣ ਦੀ ਗਤੀਵਿਧੀ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਕਰਵਾਈ ਗਈ। ਇਸ ਗਤੀਵਿਧੀ ਦਾ ਉਦੇਸ਼ ਵਿਦਿਆਰਥੀਆਂ ਨੂੰ ਰੱਖੜੀ ਦੇ ਤਿਉਹਾਰ ਦੀ ਮਹੱਤਤਾ ਸਮਝਾਉਣ ਦੇ ਨਾਲ-ਨਾਲ ਉਨ੍ਹਾਂ ਦੀ ਰਚਨਾਤਮਕਤਾ ਅਤੇ ਕਲਾਤਮਕ ਹੁਨਰ ਨੂੰ ਉਭਾਰਨਾ ਸੀ। ਵਿਦਿਆਰਥੀਆਂ ਨੇ ਰੰਗ-ਬਿਰੰਗੇ ਧਾਗਿਆਂ, ਮੋਤੀਆਂ, ਰਿਬਨਾਂ ਅਤੇ ਹੋਰ ਸਜਾਵਟੀ ਸਮੱਗਰੀ ਦੀ ਵਰਤੋਂ ਕਰਕੇ ਬਹੁਤ ਹੀ ਸੁੰਦਰ ਅਤੇ ਆਕਰਸ਼ਕ ਰੱਖੜੀਆਂ ਤਿਆਰ ਕੀਤੀਆਂ। ਬੱਚਿਆਂ ਨੇ ਇਸ ਗਤੀਵਿਧੀ ਵਿੱਚ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਕਲਪਨਾ ਨੂੰ ਸੁੰਦਰ ਰੱਖੜੀਆਂ ਦੇ ਰੂਪ ਵਿੱਚ ਪੇਸ਼ ਕੀਤਾ।
ਇਹ ਰੱਖੜੀ ਬਣਾਉਣ ਦੀ ਗਤੀਵਿਧੀ ਨਰਸਰੀ ਤੋਂ ਲੈ ਕੇ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਕਰਵਾਈ ਗਈ, ਜਿਸ ਵਿੱਚ ਸਾਰੇ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ ਗਤੀਵਿਧੀ ਰਾਹੀਂ ਵਿਦਿਆਰਥੀਆਂ ਨੂੰ ਰੱਖੜੀ ਦੇ ਤਿਉਹਾਰ, ਭੈਣ-ਭਰਾ ਦੇ ਪਿਆਰ, ਸਨੇਹ ਅਤੇ ਪਰਿਵਾਰਕ ਮੁੱਲਾਂ ਬਾਰੇ ਜਾਣਕਾਰੀ ਮਿਲੀ। ਸਕੂਲ ਵੱਲੋਂ ਵਿਦਿਆਰਥੀਆਂ ਦੀ ਰਚਨਾਤਮਕਤਾ ਅਤੇ ਉਤਸ਼ਾਹ ਦੀ ਸ਼ਲਾਘਾ ਕੀਤੀ ਗਈ। ਸਕੂਲ ਦੇ ਪ੍ਰਿੰਸੀਪਲ ਨੇ ਇਸ ਗਤੀਵਿਧੀ ਦੇ ਲਈ ਬੱਚਿਆ ਦੀ ਬਹੁਤ ਪ੍ਰਸ਼ੰਸ਼ਾ ਕੀਤੀ। ਇਹ ਗਤੀਵਿਧੀ ਬੱਚਿਆਂ ਲਈ ਖੁਸ਼ੀਆਂ ਅਤੇ ਪਿਆਰ ਭਰੀਆਂ ਯਾਦਾਂ ਛੱਡ ਗਈ।
- Download Babushahi App
-
-