ਜੈਪ੍ਰੀਤ ਸਿੰਘ ਬੇਦੀ ਦੀ ਵਾਪਸੀ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਨੂੰ ਦੇਵੇਗੀ ਨਵੀਂ ਤਾਕਤ: ਕਾਲਕਾ-ਕਾਹਲੋਂ
ਨਵੀਂ ਦਿੱਲੀ 10 ਅਗਸਤ, 2026
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਸਰਦਾਰ ਰਮਨਜੋਤ ਸਿੰਘ ਪ੍ਰਿੰਸ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਸਰਦਾਰ ਜੈਪ੍ਰੀਤ ਸਿੰਘ ਬੇਦੀ ਦਾ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਪਾਰਟੀ ਵਿੱਚ ਮੁੜ ਵਾਪਸੀ ਦਾ ਭਰਪੂਰ ਸਵਾਗਤ ਕੀਤਾ ਹੈ।
ਸਰਦਾਰ ਕਾਲਕਾ ਅਤੇ ਸਰਦਾਰ ਕਾਹਲੋਂ ਨੇ ਸਰਦਾਰ ਜੈਪ੍ਰੀਤ ਸਿੰਘ ਬੇਦੀ ਨੂੰ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਪੰਜਾਬੀ ਬਾਗ ਦੀ ਗਵਰਨਿੰਗ ਬਾਡੀ ਦੇ ਵਾਈਸ ਚੇਅਰਮੈਨ ਨਿਯੁਕਤ ਹੋਣ ’ਤੇ ਦਿਲੋਂ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਭੇਂਟ ਕੀਤੀਆਂ।
ਉਨ੍ਹਾਂ ਕਿਹਾ ਕਿ ਸਰਦਾਰ ਜੈਪ੍ਰੀਤ ਸਿੰਘ ਬੇਦੀ ਦੀ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਪਾਰਟੀ ਦੇ ਵਿਦਿਆਰਥੀ ਵਿੰਗ ਵਿੱਚ ਵਾਪਸੀ ਨਾਲ ਸਾਂਝੇ ਤੌਰ ’ਤੇ ਸਿੱਖ ਕੌਮ ਅਤੇ ਸਮਾਜ ਦੀ ਸੇਵਾ ਕਰਨ ਦੇ ਸੰਕਲਪ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਸਰਦਾਰ ਬੇਦੀ ਆਪਣੀ ਯੋਗਤਾ, ਤਜਰਬੇ ਅਤੇ ਸੇਵਾ ਭਾਵਨਾ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਸੰਸਥਾਵਾਂ ਨੂੰ ਹੋਰ ਮਜ਼ਬੂਤ ਅਤੇ ਤਰੱਕੀ ਵਿੱਚ ਵਡਮੁੱਲਾ ਯੋਗਦਾਨ ਪਾਉਣਗੇ।
ਸਰਦਾਰ ਕਾਲਕਾ ਅਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵਿਦਿਅਕ ਅਤੇ ਧਾਰਮਿਕ ਸੰਸਥਾਵਾਂ ਸਿੱਖ ਕੌਮ ਦੀ ਵਿਰਾਸਤੀ ਸੇਵਾ ਅਤੇ ਨੌਜਵਾਨ ਪੀੜ੍ਹੀ ਦੇ ਉੱਜਵਲ ਭਵਿੱਖ ਨਾਲ ਜੁੜੀਆਂ ਹੋਈਆਂ ਹਨ। ਇਨ੍ਹਾਂ ਸੰਸਥਾਵਾਂ ਨੂੰ ਹੋਰ ਵਕਾਰੀ ਅਤੇ ਮਜ਼ਬੂਤ ਬਣਾਉਣ ਲਈ ਸਾਰਿਆਂ ਦੇ ਸਾਂਝੇ ਯਤਨਾਂ ਦੀ ਲੋੜ ਹੈ।
ਦੋਵਾਂ ਆਗੂਆਂ ਨੇ ਸਰਦਾਰ ਜੈਪ੍ਰੀਤ ਸਿੰਘ ਬੇਦੀ ਨੂੰ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਲਈ ਮੁੜ ਵਧਾਈ ਦਿੰਦਿਆਂ ਉਨ੍ਹਾਂ ਦੀ ਸਫਲਤਾ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ।
- Download Babushahi App
-
-