ਜੰਤਰ-ਮੰਤਰ ’ਤੇ CEC ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ, ਦਿੱਲੀ ’ਚ ਸੁਰੱਖਿਆ ਸਖ਼ਤ
ਨਵੀਂ ਦਿੱਲੀ, 2 ਅਕਤੂਬਰ 2026: ਮੁੱਖ ਚੋਣ ਕਮਿਸ਼ਨਰ (CEC) ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਜੰਤਰ-ਮੰਤਰ ਵਿਖੇ ਅੱਜ ਪ੍ਰਦਰਸ਼ਨ ਹੋਇਆ। ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਸੁਰੱਖਿਆ ਪ੍ਰਬੰਧ ਸਖ਼ਤ ਕਰਦਿਆਂ ਕਈ ਇਲਾਕਿਆਂ ਵਿੱਚ ਬੈਰੀਕੇਡਿੰਗ ਕੀਤੀ ਅਤੇ ਆਵਾਜਾਈ ਨੂੰ ਡਾਇਵਰਟ ਕੀਤਾ। ਜੰਤਰ-ਮੰਤਰ ਦੇ ਨੇੜਲੇ 11 ਮੈਟਰੋ ਸਟੇਸ਼ਨਾਂ ਦੇ ਐਂਟਰੀ-ਐਗਜ਼ਿਟ ਵੀ ਬੰਦ ਰੱਖੇ ਗਏ।
ਪ੍ਰਦਰਸ਼ਨਕਾਰੀ ਚੋਣ ਕਮਿਸ਼ਨ ਦੇ ਕੰਮਕਾਜ, ਖ਼ਾਸ ਕਰਕੇ ਵੋਟਰ ਸੂਚੀਆਂ ਦੀ Special Intensive Revision (SIR) ਪ੍ਰਕਿਰਿਆ ਨੂੰ ਲੈ ਕੇ ਸਵਾਲ ਉਠਾ ਰਹੇ ਹਨ ਅਤੇ CEC ਤੋਂ ਅਸਤੀਫ਼ੇ ਦੀ ਮੰਗ ਕਰ ਰਹੇ ਹਨ। ਦਿੱਲੀ ਪੁਲਿਸ ਨੇ ਪ੍ਰਦਰਸ਼ਨ ਲਈ ਇਜਾਜ਼ਤ ਨਾ ਦਿੱਤੇ ਜਾਣ ਦੀ ਗੱਲ ਕਹੀ ਹੈ, ਜਦਕਿ ਸੁਰੱਖਿਆ ਲਈ ਵਾਧੂ ਬਲ ਤਾਇਨਾਤ ਕੀਤੇ ਗਏ ਹਨ।
ਇਹ ਵਿਵਾਦ ਉਸ ਰਿਪੋਰਟ ਤੋਂ ਬਾਅਦ ਹੋਰ ਤੇਜ਼ ਹੋਇਆ, ਜਿਸ ਮੁਤਾਬਕ ਚੋਣ ਕਮਿਸ਼ਨਰ ਸੁਖਬੀਰ ਸਿੰਘ ਸੰਧੂ ਅਤੇ ਵਿਵੇਕ ਜੋਸ਼ੀ ਨੇ ਪਿਛਲੇ 10 ਮਹੀਨਿਆਂ ਦੌਰਾਨ ਕਈ ਫ਼ੈਸਲਿਆਂ ’ਤੇ ਘੱਟੋ-ਘੱਟ 14 ਵਾਰ ਇਤਰਾਜ਼ ਦਰਜ ਕਰਵਾਏ ਸਨ। ਹਾਲਾਂਕਿ ਚੋਣ ਕਮਿਸ਼ਨ ਨੇ ਕਿਹਾ ਹੈ ਕਿ ਅਹਿਮ ਫ਼ੈਸਲੇ ਪੂਰੇ ਕਮਿਸ਼ਨ ਦੀ ਸਹਿਮਤੀ ਨਾਲ ਲਏ ਗਏ।
- Download Babushahi App
-
-