ਟਰੇਡ ਵਿੰਗ ਪੰਜਾਬ ਦੇ ਚੇਅਰਮੈਨ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ
ਅਸ਼ੋਕ ਵਰਮਾ
ਸੰਗਤ ਮੰਡੀ (ਬਠਿੰਡਾ), 15 ਮਾਰਚ 2026 : ਜ਼ਿਲ੍ਹੇ ਅਧੀਨ ਪੈਂਦੇ ਪਿੰਡ ਸੰਗਤ ਮੰਡੀ ਵਿਖੇ ਪੰਜਾਬ ਟਰੇਡ ਵਿੰਗ ਦੇ ਪੰਜਾਬ ਦੇ ਵਾਈਸ ਚੇਅਰਮੈਨ ਸ੍ਰੀ ਅਨਿਲ ਠਾਕੁਰ, ਬਠਿੰਡਾ ਦਿਹਾਤੀ ਦੇ ਚੇਅਰਮੈਨ ਨਰੇਸ਼ ਕੁਮਾਰ ਗੋਇਲ, ਚੇਅਰਮੈਨ ਮਾਲਵਾ ਵੈਸਟ ਡਾ. ਤਰਸੇਮ ਅਤੇ ਚੇਅਰਮੈਨ ਬਿਕਰਮ ਕੁਮਾਰ ਲਵਲੀ ਐਕਸਾਈਜ਼ ਐਂਡ ਟੈਕਸੇਸ਼ਨ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਮੰਡੀ ਵਿੱਚ ਕੰਮ ਕਰ ਰਹੇ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਮੁਸ਼ਕਲਾਂ ਧਿਆਨ ਨਾਲ ਸੁਣੀਆਂ।
ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਮੰਡੀ ਨਾਲ ਸੰਬੰਧਿਤ ਕਈ ਸਮੱਸਿਆਵਾਂ ਅਤੇ ਮੁੱਦੇ ਉਠਾਏ ਗਏ, ਜਿਨ੍ਹਾਂ ਨੂੰ ਸੁਣਨ ਤੋਂ ਬਾਅਦ ਉਹਨਾਂ ਭਰੋਸਾ ਦਿਵਾਇਆ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਜਲਦ ਤੋਂ ਜਲਦ ਹੱਲ ਕਰਵਾਇਆ ਜਾਵੇਗਾ।
ਪੰਜਾਬ ਸਟੇਟ ਟਰੇਡਰ ਕਮਿਸ਼ਨ ਦਾ ਮੁੱਖ ਉਦੇਸ਼ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਅਤੇ ਵਪਾਰਕ ਮਾਹੌਲ ਨੂੰ ਹੋਰ ਸੌਖਾ ਅਤੇ ਪਾਰਦਰਸ਼ੀ ਬਣਾਉਣਾ ਹੈ। ਇਸ ਤਰ੍ਹਾਂ ਦੀਆਂ ਮੀਟਿੰਗਾਂ ਰਾਹੀਂ ਵਪਾਰੀਆਂ ਅਤੇ ਪ੍ਰਸ਼ਾਸਨ ਦਰਮਿਆਨ ਸੰਵਾਦ ਮਜ਼ਬੂਤ ਹੋ ਰਿਹਾ ਹੈ, ਜਿਸ ਨਾਲ ਵਪਾਰਕ ਗਤੀਵਿਧੀਆਂ ਨੂੰ ਨਵਾਂ ਉਤਸ਼ਾਹ ਮਿਲ ਰਿਹਾ ਹੈ।
ਮੀਟਿੰਗ ਦੌਰਾਨ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੀ ਮੌਜੂਦ ਰਹਿ ਕੇ ਵਪਾਰੀਆਂ ਦੇ ਮੁੱਦੇ ਸੁਣੇ ਅਤੇ ਮੰਡੀ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਲਈ ਸਹਿਯੋਗ ਦਾ ਭਰੋਸਾ ਦਿੱਤਾ।
ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਸ. ਬਲਕਰਨ ਸਿੰਘ ਮਾਹਲ, ਐਸ.ਐਚ.ਓ. ਥਾਣਾ ਸੰਗਤ ਤੋਂ ਇਲਾਵਾ ਵਪਾਰੀ ਵਰਗ ਦੇ ਨੁਮਾਇੰਦੇ ਆਦਿ ਹਾਜ਼ਰ ਸਨ।
Click to Follow Babushahi Facebook page →