ਟ੍ਰਾਈਡੈਂਟ ਗਰੁੱਪ ਦੇ ਰਾਜਿੰਦਰ ਗੁਪਤਾ ਵੱਲੋਂ ਦੇਸ਼ ਵਾਸੀਆਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਵਧਾਈਆਂ
ਲੁਧਿਆਣਾ, 4 ਸਤੰਬਰ
ਉਦਯੋਗਿਕ ਜਗਤ ਦੀ ਪ੍ਰਮੁੱਖ ਸੰਸਥਾ 'ਟ੍ਰਾਈਡੈਂਟ ਗਰੁੱਪ' ਦੇ ਚੇਅਰਮੈਨ ਰਾਜਿੰਦਰ ਗੁਪਤਾ ਨੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ਦੇ ਸ਼ੁਭ ਅਵਸਰ 'ਤੇ ਦੇਸ਼ ਵਾਸੀਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਆਪਣੇ ਸੰਦੇਸ਼ ਵਿੱਚ ਰਾਜਿੰਦਰ ਗੁਪਤਾ ਨੇ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਦਾ ਜੀਵਨ ਸਾਨੂੰ ਨਿਸ਼ਕਾਮ ਕਰਮ, ਧਰਮ ਦੇ ਮਾਰਗ 'ਤੇ ਚੱਲਣ ਅਤੇ ਲੋਕ-ਭਲਾਈ ਦਾ ਸੁਨੇਹਾ ਦਿੰਦਾ ਹੈ। ਉਨ੍ਹਾਂ ਨੇ ਅਰਦਾਸ ਕੀਤੀ ਕਿ ਭਗਵਾਨ ਸ੍ਰੀ ਕ੍ਰਿਸ਼ਨ ਦੀ ਅਪਾਰ ਕ੍ਰਿਪਾ ਨਾਲ ਸਾਰਿਆਂ ਦੇ ਜੀਵਨ ਵਿੱਚ ਸੁਖ, ਸ਼ਾਂਤੀ, ਖੁਸ਼ਹਾਲੀ ਅਤੇ ਊਰਜਾ ਦਾ ਸੰਚਾਰ ਹੋਵੇ। ਉਨ੍ਹਾਂ ਸਭਨਾਂ ਨੂੰ ਭਗਵਾਨ ਕ੍ਰਿਸ਼ਨ ਦੀਆਂ ਸਿੱਖਿਆਵਾਂ ਨੂੰ ਅਪਣਾ ਕੇ ਸਮਾਜ ਦੀ ਭਲਾਈ ਲਈ ਯੋਗਦਾਨ ਪਾਉਣ ਦਾ ਸੱਦਾ ਦਿੱਤਾ।
- Download Babushahi App
-
-