ਡਰੱਗਜ਼ ਮਾਮਲਾ: SIT ਅੱਗੇ ਪੇਸ਼ ਨਹੀਂ ਹੋਏ ਮਜੀਠੀਆ
ਪਟਿਆਲਾ/ਚੰਡੀਗੜ੍ਹ, 5 ਅਕਤੂਬਰ 2026- ਬਹੁ-ਚਰਚਿਤ 6000 ਕਰੋੜ ਰੁਪਏ ਦੇ ਡਰੱਗਜ਼ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਵਿਸ਼ੇਸ਼ ਜਾਂਚ ਟੀਮ (SIT) ਦੇ ਸਾਹਮਣੇ ਪੇਸ਼ ਨਹੀਂ ਹੋਏ। ਐਸ.ਆਈ.ਟੀ. ਵੱਲੋਂ ਉਨ੍ਹਾਂ ਨੂੰ ਅੱਜ ਸਵੇਰੇ 11 ਵਜੇ ਪਟਿਆਲਾ ਪੁਲਿਸ ਲਾਈਨਜ਼ ਵਿਖੇ ਜਾਂਚ ਲਈ ਤਲਬ ਕੀਤਾ ਗਿਆ ਸੀ। ਹਾਲਾਂਕਿ, ਬਿਕਰਮ ਮਜੀਠੀਆ ਖੁਦ ਪਹੁੰਚਣ ਦੀ ਬਜਾਏ, ਉਨ੍ਹਾਂ ਦੀਆਂ ਕਾਨੂੰਨੀ ਟੀਮਾਂ ਅਤੇ ਵਕੀਲ ਐਸ.ਆਈ.ਟੀ. ਸਾਹਮਣੇ ਆਪਣਾ ਪੱਖ ਰੱਖਣ ਲਈ ਪਹੁੰਚੇ। ਜ਼ਿਕਰਯੋਗ ਹੈ ਕਿ ਇਹ ਮਾਮਲਾ ਐਨ.ਡੀ.ਪੀ.ਐਸ. (NDPS) ਐਕਟ ਦੇ ਤਹਿਤ ਦਰਜ ਹਾਈ-ਪ੍ਰੋਫਾਈਲ ਡਰੱਗ ਤਸਕਰੀ ਨਾਲ ਜੁੜਿਆ ਹੋਇਆ ਹੈ।
- Download Babushahi App
-
-