ਡਾ ਪ੍ਰਗਿਆ ਜੈਨ SSP ਅੰਮ੍ਰਿਤਸਰ ਦਿਹਾਤੀ ਵਜੋਂ ਅਹੁਦਾ ਸੰਭਾਲਦੇ ਹੋਏ
ਦੀਦਾਰ ਗੁਰਨਾ
ਅੰਮ੍ਰਿਤਸਰ 26 ਨਵੰਬਰ 2026 : ਡਾ ਪ੍ਰਗਿਆ ਜੈਨ ( ਆਈ.ਪੀ.ਐੱਸ ) ਨੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ , ਉਨ੍ਹਾਂ ਦੇ ਅਹੁਦਾ ਸੰਭਾਲਣ ਮੌਕੇ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਗਜ਼ਟਿਡ ਅਧਿਕਾਰੀਆਂ ਅਤੇ ਪੁਲਿਸ ਜਵਾਨਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ , ਇਸ ਮੌਕੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਡਾ. ਪ੍ਰਗਿਆ ਜੈਨ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ 'ਤੇ ਸ਼ੁਭਕਾਮਨਾਵਾਂ ਦਿੱਤੀਆਂ , ਉਨ੍ਹਾਂ ਦੇ ਅਹੁਦਾ ਸੰਭਾਲਣ ਨਾਲ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਦੀ ਕਮਾਨ ਹੁਣ ਉਨ੍ਹਾਂ ਕੋਲ ਆ ਗਈ ਹੈ
ਐਸ.ਐਸ.ਪੀ ਵਜੋਂ ਉਨ੍ਹਾਂ ਦੇ ਸਾਹਮਣੇ ਜ਼ਿਲ੍ਹੇ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਬਣਾਈ ਰੱਖਣ, ਅਪਰਾਧਾਂ 'ਤੇ ਕਾਬੂ ਪਾਉਣ, ਨਸ਼ਿਆਂ ਖ਼ਿਲਾਫ਼ ਕਾਰਵਾਈ ਤੇਜ਼ ਕਰਨ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਰਗੀਆਂ ਅਹਿਮ ਜ਼ਿੰਮੇਵਾਰੀਆਂ ਹੋਣਗੀਆਂ , ਡਾ ਪ੍ਰਗਿਆ ਜੈਨ ਇੱਕ ਤਜ਼ਰਬੇਕਾਰ ਅਤੇ ਮਿਲਣਸਾਰ ਅਫ਼ਸਰ ਵਜੋਂ ਜਾਣੇ ਜਾਂਦੇ ਹਨ , ਡਾ ਪ੍ਰਗਿਆ ਜੈਨ ਹੁਣ ਤੱਕ ਕਈ ਜਿਲਿਆਂ ਵਿੱਚ SSP ਅਤੇ ਹੋਰ ਅਹਿਮ ਅਹੁਦਿਆਂ ਤੇ ਰਹਿ ਚੁੱਕੇ ਹਨ
- Download Babushahi App
-
-