ਡਿਪਟੀ ਕਮਿਸ਼ਨਰ ਨੇ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਜਾਰੀ ਫੰਡਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਪ੍ਰਮੋਦ ਭਾਰਤੀ
ਨਵਾਂਸ਼ਹਿਰ 16 ਮਾਰਚ 2026
ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੀ ਪ੍ਰਧਾਨਗੀ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਬੇਟੀ ਬਚਾਓ ਬੇਟੀ ਪੜਾਓ ਸਕੀਮ ਅਧੀਨ ਜਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਹੋਈ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵੱਲੋਂ ਪ੍ਰਾਪਤ ਫੰਡਜ ਦਾ ਰਵਿਊ ਕੀਤਾ ਗਿਆ। ਉਹਨਾਂ ਵੱਲੋਂ ਫੰਡਾ ਤਹਿਤ ਕੀਤੇ ਗਏ ਕੰਮਾਂ ਅਤੇ ਸਕੀਮ ਤਹਿਤ ਕੀਤੀਆਂ ਗਤੀਵਿਧੀਆਂ ਦਾ ਜਾਇਜਾ ਲਿਆ।
ਮੀਟਿੰਗ ਵਿੱਚ ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਅਤੇ ਖੇਡਾਂ ਵਿੱਚ ਮੱਲਾਂ ਮਾਰ ਰਹੀਆਂ ਲੜਕੀਆਂ ਦਾ ਮਨੋਬਲ ਉੱਚਾ ਚੁੱਕਣ ਲਈ ਉਹਨਾਂ ਨੂੰ ਬੇਟੀ ਬਚਾਓ ਬੇਟੀ ਪੜਾਓ ਸਕੀਮ ਤਹਿਤ ਪੇਸ਼ ਕੀਤੇ ਗਏ 4,65,000 ਰੁਪਏ ਦੇ ਫੰਡਜ ਨੂੰ ਲੜਕੀਆਂ ਤੇ ਖਰਚ ਕਰਨ ਦੀ ਜਿਲ੍ਹਾ ਪ੍ਰੋਗਰਾਮ ਅਫਸਰ ਨੂੰ ਪ੍ਰਵਾਨਗੀ ਦਿੱਤੀ ਗਈ।
ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਮਿਥੇ ਟੀਚੀਆਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ।
Click to Follow Babushahi Facebook page →