ਡੇਅਰੀ ਉਦਮ ਸਿਖਲਾਈ ਕੋਰਸ ਪਹਿਲੀ ਦਸੰਬਰ 2025 ਤੋ
ਰੋਹਿਤ ਗੁਪਤਾ
ਗੁਰਦਾਸਪੁਰ, 27 ਨਵੰਬਰ
ਵਰਿਆਮ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 4 ਹਫ਼ਤਿਆਂ ਦਾ ਡੇਅਰੀ ਉਦਮ ਸਿਖਲਾਈ ਕੋਰਸ 01 ਦਸੰਬਰ ਤੋਂ 30 ਦਸੰਬਰ 2025 ਤੱਕ ਡੇਅਰੀ ਸਿਖਲਾਈ ਕੇਂਦਰ ਵੇਰਕਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਚਲਾਇਆ ਜਾਣਾ ਹੈ।
ਚਾਹਵਾਨ ਡੇਅਰੀ ਫਾਰਮਰ ਜਿਹੜੇ ਘੱਟੋ-ਘੱਟ 10ਵੀਂ ਪਾਸ ਹੋਣ, ਉਮਰ 18 ਤੋਂ 55 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਤ ਹੋਣ ਅਤੇ ਘੱਟੋ-ਘੱਟ 05 ਪਸ਼ੂ ਰੱਖਦੇ ਹੋਣ—ਉਹ ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।
ਉਨਾਂ ਦੱਸਿਆ ਕਿ ਇਸ ਸਿਖਲਾਈ ਕੋਰਸ ਵਿੱਚ ਡੇਅਰੀ ਫਾਰਮਰਾਂ ਨੂੰ ਵੱਖ-ਵੱਖ ਵਿਸ਼ਾ ਮਾਹਿਰਾਂ ਵੱਲੋਂ ਪਸ਼ੂਆਂ ਦੀ ਸਾਂਭ–ਸੰਭਾਲ, ਵੱਖ-ਵੱਖ ਬੀਮਾਰੀਆਂ, ਮਨਸੂਹੀ ਗਰਭਦਾਨ, ਅਤੇ ਦੁੱਧ ਤੋਂ ਦੁੱਧ ਪਦਾਰਥ ਤਿਆਰ ਕਰਨ ਦੀ ਪ੍ਰੈਕਟੀਕਲ ਸਿਖਲਾਈ ਦਿੱਤੀ ਜਾਵੇਗੀ।
ਸਿਖਲਾਈ ਦੌਰਾਨ ਮਾਡਲ ਕੈਟਲ ਸ਼ੈਡਾਂ ਦੀ ਉਸਾਰੀ, ਦੁੱਧ ਚੁਆਈ ਮਸ਼ੀਨਾਂ, ਡੇਅਰੀ ਧੰਦੇ ਦੇ ਮੁਕੰਮਲ ਮਸ਼ੀਨੀਕਰਨ, ਲੋੜੀਂਦੀਆਂ ਤਕਨੀਕਾਂ ਅਤੇ ਸਰਕਾਰੀ ਸਬਸਿਡੀਆਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ।
ਚਾਹਵਾਨ ਫਾਰਮਰ 01 ਦਸੰਬਰ 2025 ਤੱਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜ਼ਲ, ਕਮਰਾ ਨੰਬਰ 508, ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਵਿਖੇ ਆਪਣੇ ਅਸਲ ਯੋਗਤਾ ਸਰਟੀਫਿਕੇਟ, ਪਾਸਪੋਰਟ ਸਾਈਜ਼ ਫੋਟੋ ਅਤੇ ਆਧਾਰ ਕਾਰਡ ਨਾਲ ਫਾਰਮ ਭਰਵਾ ਸਕਦੇ ਹਨ।
ਚੁਣੇ ਹੋਏ ਸਿਖਿਆਰਥੀਆਂ ਲਈ ਫੀਸ ਜਨਰਲ ਕੈਟਾਗਰੀ ਲਈ 5000 ਰੁਪਏ ਅਤੇ ਅਨੁਸੂਚਿਤ ਜਾਤੀ ਲਈ 4000 ਰੁਪਏ ਹੋਵੇਗੀ।
ਵਧੇਰੇ ਜਾਣਕਾਰੀ ਲਈ ਇਹਨਾਂ ਫੋਨ ਨੰਬਰਾ: 80548-00880, 75089-73471,78888-50893, 94177-66062 'ਤੇ ਸੰਪਰਕ ਕੀਤਾ ਜਾ ਸਕਦਾ ਹੈ।