ਡੇਅਰੀ ਫਾਰਮਰਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣਗੀਆਂ: ਡਾ. ਇੰਦਰਬੀਰ ਸਿੰਘ ਨਿੱਜਰ
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਵਿਧਾਇਕ ਡਾ. ਅਜੇ ਗੁਪਤਾ ਅਤੇ ਡਿਪਟੀ ਕਮਿਸ਼ਨਰ ਨੇ ਡੇਅਰੀ ਕੰਪਲੈਕਸ ਵਿਖੇ ਡੇਅਰੀ ਫਾਰਮਰਾਂ ਨਾਲ ਕੀਤੀ ਮੁਲਾਕਾਤ, ਨਗਰ ਨਿਗਮ ਦੇ ਅਧਿਕਾਰੀਆਂ ਨੂੰ ਮੁਸ਼ਕਿਲਾਂ ਦੇ ਹੱਲ ਲਈ ਦਿੱਤੀਆਂ ਹਦਾਇਤਾਂ
ਅੰਮ੍ਰਿਤਸਰ, 27 ਸਤੰਬਰ 2026:
ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਅਤੇ ਉਨ੍ਹਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਦੇ ਮਕਸਦ ਨਾਲ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਵਿਧਾਇਕ ਡਾ. ਅਜੇ ਗੁਪਤਾ ਅਤੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਡੇਅਰੀ ਕੰਪਲੈਕਸ ਵਿਖੇ ਡੇਅਰੀ ਫਾਰਮਰਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਡੇਅਰੀ ਫਾਰਮਰਾਂ ਦੀਆਂ ਮੁਸ਼ਕਿਲਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਇਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
ਇਸ ਮੌਕੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਦੁੱਧ ਦਾ ਕਿੱਤਾ ਇਕ ਪਵਿੱਤਰ ਅਤੇ ਮਹੱਤਵਪੂਰਨ ਕਿੱਤਾ ਹੈ, ਜਿਸ ਨਾਲ ਹਰ ਨਾਗਰਿਕ ਕਿਸੇ ਨਾ ਕਿਸੇ ਰੂਪ ਵਿੱਚ ਜੁੜਿਆ ਹੋਇਆ ਹੈ। ਡੇਅਰੀ ਫਾਰਮਰ ਸਮਾਜ ਨੂੰ ਦੁੱਧ ਅਤੇ ਦੁੱਧ ਤੋਂ ਬਣੇ ਪੌਸ਼ਟਿਕ ਪਦਾਰਥ ਮੁਹੱਈਆ ਕਰਵਾਉਣ ਦੇ ਨਾਲ-ਨਾਲ ਆਰਥਿਕਤਾ ਵਿੱਚ ਵੀ ਅਹਿਮ ਯੋਗਦਾਨ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਡੇਅਰੀ ਫਾਰਮਰਾਂ ਨੂੰ ਆਪਣੇ ਕਿੱਤੇ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸੁਖਾਵਾਂ ਮਾਹੌਲ ਮਿਲਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਬੇਲੋੜੀਆਂ ਮੁਸ਼ਕਿਲਾਂ ਦਾ ਸਾਹਮਣਾ ਨਹੀਂ ਕਰਨਾ ਪੈਣਾ ਚਾਹੀਦਾ।
ਵਿਧਾਇਕ ਡਾ. ਨਿੱਜਰ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਸਬੰਧੀ ਲੋੜੀਂਦੀ ਕਾਰਵਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਡੇਅਰੀ ਫਾਰਮਰਾਂ ਨੂੰ ਕਿਸੇ ਵੀ ਕਿਸਮ ਦੀ ਬੇਲੋੜੀ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ ਅਤੇ ਉਨ੍ਹਾਂ ਨਾਲ ਸਬੰਧਤ ਮਾਮਲਿਆਂ ਨੂੰ ਗੰਭੀਰਤਾ ਨਾਲ ਲਿਆ ਜਾਵੇ।
ਉਨ੍ਹਾਂ ਡੇਅਰੀ ਫਾਰਮਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਪੰਜਾਬ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ ਅਤੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਅਤੇ ਵੱਖ-ਵੱਖ ਕਿੱਤਿਆਂ ਨਾਲ ਜੁੜੇ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਤਰਜੀਹ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਵੀ ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਇਨ੍ਹਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣ ’ਤੇ ਜ਼ੋਰ ਦਿੱਤਾ।
ਮੀਟਿੰਗ ਦੌਰਾਨ ਡੇਅਰੀ ਫਾਰਮਰਾਂ ਵੱਲੋਂ ਆਪਣੇ ਕਿੱਤੇ ਨਾਲ ਸਬੰਧਤ ਮੁਸ਼ਕਿਲਾਂ ਅਤੇ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਪਹਿਲਕਦਮੀ ਨਾਲ ਡੇਅਰੀ ਫਾਰਮਰਾਂ ਅਤੇ ਪ੍ਰਸ਼ਾਸਨ ਵਿਚਕਾਰ ਸਿੱਧਾ ਸੰਵਾਦ ਸਥਾਪਤ ਹੋਇਆ ਅਤੇ ਉਨ੍ਹਾਂ ਨੂੰ ਆਪਣੀਆਂ ਸਮੱਸਿਆਵਾਂ ਸਬੰਧਤ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣ ਦਾ ਮੌਕਾ ਮਿਲਿਆ।
ਇਸ ਮੌਕੇ ਨਗਰ ਨਿਗਮ ਦੇ ਐਸ.ਈ. ਸ੍ਰੀ ਸੰਦੀਪ ਸਿੰਘ ਵੀ ਹਾਜ਼ਰ ਸਨ।
ਇਸ ਮੌਕੇ ਡੇਅਰੀ ਫਾਰਮਰਾਂ ਵੱਲੋਂ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਸ੍ਰੀ ਯੁਗਰਾਜ ਸਿੰਘ ਭੁੱਲਰ, ਸ੍ਰੀ ਗਗਨਦੀਪ ਸਿੰਘ ਰੰਧਾਵਾ, ਸ੍ਰੀ ਨਗੇਸ਼ ਚੁਗ, ਸ੍ਰੀ ਵਿਸ਼ਾਲ ਅਰੋੜਾ, ਸ੍ਰੀ ਮਨੀਸ਼ ਚੁਗ, ਸ੍ਰੀ ਹਰਪ੍ਰੀਤ ਸਿੰਘ ਬਬਲਾ ਕੰਬੋਜ, ਸ੍ਰੀ ਪਰਗਟ ਸਿੰਘ ਸੰਧੂ, ਸ੍ਰੀ ਪਿਰਥੀਪਾਲ ਸਿੰਘ ਬਾਠ, ਸ੍ਰੀ ਲਾਲੀ ਪ੍ਰਧਾਨ, ਸ੍ਰੀ ਸ਼ਮਸ਼ੇਰ ਸਿੰਘ ਡੀ.ਸੀ., ਸ੍ਰੀ ਸਾਹਿਬ ਸਿੰਘ ਰੰਧਾਵਾ, ਸ੍ਰੀ ਗੁਰਪ੍ਰੀਤ ਸਿੰਘ ਭੋਡਾ, ਸ੍ਰੀ ਲਾਲੀ ਸ਼ਾਹ, ਸ੍ਰੀ ਜਗਵਿੰਦਰ ਸਿੰਘ ਡਾ. ਬਾਊ, ਸ੍ਰੀ ਅਮਰੀਕ ਸਿੰਘ ਅਤੇ ਸ੍ਰੀ ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ।
- Download Babushahi App
-
-