ਢਾਹਾਂ ਕਲੇਰਾਂ ਵਿਖੇ ਪੌਦੇ ਲਗਾ ਕੇ ਵਾਤਾਵਰਣ ਸੰਭਾਲ ਦਾ ਸੰਦੇਸ਼ ਦਿੱਤਾ
ਬੰਗਾ 16 ਜੁਲਾਈ () ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ, ਢਾਹਾਂ ਕਲੇਰਾਂ ਦੇ ਪ੍ਰਬੰਧ ਹੇਠਾਂ ਚੱਲ ਰਹੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਰੋਟਰੀ ਡਿਸਟ੍ਰਿਕਟ 3070 ਦੇ ਗਵਰਨਰ ਅਨਿਲ ਸਿੰਘਲ ਅਤੇ ਉਹਨਾਂ ਧਰਮਪਤਨੀ ਸੋਨੀਆ ਸਿੰਘਲ ਦੇ ਢਾਹਾਂ ਕਲੇਰਾਂ ਵਿਖੇ ਪੁੱਜਣ 'ਤੇ ਉਨ੍ਹਾਂ ਦਾ ਨਿੱਘਾ ਸਵਾਗਤ ਅਤੇ ਸਨਮਾਨ ਕੀਤਾ ਗਿਆ ਅਤੇ ਇਸ ਮੌਕੇ ਵਣ ਮਹਾਂਉਤਸਵ ਨੂੰ ਸਮਰਪਿਤ ਪੌਦੇ ਲਗਾ ਕੇ ਵਾਤਾਵਰਨ ਦੀ ਸੰਭਾਲ ਅਤੇ ਹਰਿਆਲੀ ਵਧਾਉਣ ਦਾ ਸੰਦੇਸ਼ ਦਿੱਤਾ ਗਿਆ । ਇਸ ਮੌਕੇ ਡਿਸਟ੍ਰਿਕਟ ਗਵਰਨਰ ਨੇ ਟਰੱਸਟ ਵੱਲੋਂ ਕੁਲਵਿੰਦਰ ਸਿੰਘ ਢਾਹਾਂ ਦੀ ਅਗਵਾਈ ਵਿਚ ਢਾਹਾਂ ਕਲੇਰਾਂ ਵਿਖੇ ਚੱਲ ਰਹੀਆਂ ਮੈਡੀਕਲ ਅਤੇ ਵਿਦਿਅਕ ਸੰਸਥਾਵਾਂ ਵੱਲੋਂ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਭਰਪੂਰ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸਿਹਤ, ਸਿੱਖਿਆ ਅਤੇ ਵਾਤਾਵਰਨ ਦੀ ਸੰਭਾਲ ਲਈ ਕੀਤੇ ਜਾ ਰਹੇ ਇਹ ਯਤਨ ਸਮਾਜ ਨੂੰ ਉੱਚਾ ਚੁੱਕਣ ਲਈ ਬਹੁਤ ਮਹੱਤਵਪੂਰਨ ਹਨ । ਉਨ੍ਹਾਂ ਨੇ ਸੰਸਥਾ ਦੇ ਸਮੂਹ ਪ੍ਰਬੰਧਕਾਂ ਅਤੇ ਸਟਾਫ਼ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਲੋਕ ਸੇਵਾ ਲਈ ਕੰਮ ਕਰਦੇ ਰਹਿਣ ਦੀ ਕਾਮਨਾ ਕੀਤੀ।
ਟਰੱਸਟ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਮਹਿਮਾਨਾਂ ਦਾ ਨਿੱਘਾ ਸਵਾਗਤ ਕਰਦਿਆਂ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਵੱਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ । ਉਨ੍ਹਾਂ ਨੇ ਗੁਰੂ ਨਾਨਕ ਮਿਸ਼ਨ ਹਸਪਤਾਲ, ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਅਤੇ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਦੀਆਂ ਉਪਲਬਧੀਆਂ ਅਤੇ ਲੋਕ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਤੋਂ ਵੀ ਜਾਣੂੰ ਕਰਵਾਇਆ । ਇਸ ਦੇ ਨਾਲ ਹੀ ਟਰੱਸਟ ਦੀਆਂ ਗਤੀਵਿਧੀਆਂ ਉੱਤੇ ਆਧਾਰਿਤ ਇੱਕ ਡਾਕੂਮੈਂਟਰੀ ਫਿਲਮ ਵੀ ਵਿਖਾਈ ਗਈ, ਜਿਸ ਦੀ ਹਾਜ਼ਰ ਮਹਿਮਾਨਾਂ ਨੇ ਭਰਪੂਰ ਸਰਾਹਨਾ ਕੀਤੀ । ਰੋਟਰੀ ਕਲੱਬ ਬੰਗਾ ਦੇ ਨਵ ਨਿਯੁਕਤ ਪ੍ਰਧਾਨ ਸ਼ਰਨਜੀਤ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਗੁਰੂ ਨਾਨਕ ਮਿਸ਼ਨ ਟਰੱਸਟ ਵੱਲੋਂ ਸਿਹਤ, ਸਿੱਖਿਆ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲੇ ਬੇਹੱਦ ਸ਼ਲਾਘਾਯੋਗ ਹਨ । ਉਨ੍ਹਾਂ ਨੇ ਕਿਹਾ ਕਿ ਅਜਿਹੀਆਂ ਸੰਸਥਾਵਾਂ ਸਮਾਜ ਲਈ ਪ੍ਰੇਰਣਾ ਸਰੋਤ ਹਨ ਅਤੇ ਮਨੁੱਖਤਾ ਦੀ ਸੇਵਾ ਦਾ ਵੱਡਾ ਉਦਾਹਰਨ ਹਨ । ਇਸ ਮੌਕੇ ਨਰੇਸ਼ ਅਨੰਦ ਜ਼ਿਲ੍ਹਾ ਸੈਕਟਰੀ ਜੀ ਉ ਵੀ, ਰਾਜ ਬਾਜੜ ਸਾਬਕਾ ਪ੍ਰਧਾਨ, ਸੁਰਿੰਦਰਪਾਲ ਖੇਪੜ ਸਾਬਕਾ ਪ੍ਰਧਾਨ, ਪ੍ਰਵੀਨ ਕੁਮਾਰ ਸਾਬਕਾ ਪ੍ਰਧਾਨ, ਇਕਬਾਲ ਸਿੰਘ ਬਾਜਵਾ, ਐਡਵੋਕੇਟ ਅਨਿਲ ਕਟਾਰੀਆ, ਐਮ.ਸੀ. ਜਸਵਿੰਦਰ ਸਿੰਘ ਮਾਨ, ਇੰਦਰਜੀਤ ਸਿੰਘ, ਕਮਲਜੀਤ ਸਿੰਘ ਕੁਲਥਮ, ਭੁਪਿੰਦਰ ਸਿੰਘ, ਰਣਜੀਤ ਸਿੰਘ ਮਾਨ, ਡਾ. ਗੁਰਤੇਜ ਸਿੰਘ, ਜੋਤੀ ਭਾਟੀਆ, ਜੋਗਾ ਰਾਮ, ਅਕਾਸ਼ ਕੁਮਾਰ, ਮਾਲੀ ਓਮ ਪ੍ਰਕਾਸ਼ , ਪ੍ਰੇਮ ਕੁਮਾਰ ਵੀ ਹਾਜ਼ਰ ਸਨ।
- Download Babushahi App
-
-