ਢਾਹਾਂ ਕਲੇਰਾਂ ਹਸਪਤਾਲ ਵੱਲੋਂ ਪਿੰਡ ਮਾਹਿਲ ਗਹਿਲਾਂ ਵਿਖੇ 21ਵਾਂ ਸਲਾਨਾ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ 8 ਫਰਵਰੀ ਨੂੰ
ਬੰਗਾ 7 ਫਰਵਰੀ 2026- ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਪਿੰਡ ਮਾਹਿਲ ਗਹਿਲਾਂ ਵਿਖੇ ਸਲਾਨਾ 21ਵਾਂ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਮਿਤੀ 8 ਫਰਵਰੀ ਦਿਨ ਐਤਵਾਰ ਨੂੰ ਸਰਕਾਰੀ ਐਲੀਮੈਂਟਰੀ ਸਕੂਲ ਮਾਹਿਲ ਗਾਹਿਲਾਂ ਵਿਖੇ ਕੈਨੇਡਾ ਨਿਵਾਸੀ ਦਰਸ਼ਨ ਸਿੰਘ ਮਾਹਿਲ, ਸੀਨੀਅਰ ਮੈਂਬਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ।
ਪ੍ਰੈੱਸ ਨੂੰ ਇਹ ਜਾਣਕਾਰੀ ਟਰੱਸਟ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਦਿੱਤੀ। ਉਹਨਾਂ ਦੱਸਿਆ ਕਿ ਇਹ ਫਰੀ ਜਾਂਚ ਕੈਂਪ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਚੱਲੇਗਾ। ਇਸ ਕੈਂਪ ਵਿਚ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਮਾਹਿਰ ਡਾਕਟਰਾਂ ਦੀ ਟੀਮ, ਜਿਸ ਵਿਚ ਹਰ ਤਰ੍ਹਾਂ ਦੀਆਂ ਸ਼ੂਗਰ, ਬੀ ਪੀ, ਗਠੀਆ, ਦਰਦਾਂ, ਜ਼ੁਕਾਮ, ਗੋਡਿਆਂ ਦੀਆਂ ਦਰਦਾਂ, ਅੱਖਾਂ ਅਤੇ ਸਰੀਰਿਕ ਬਿਮਾਰੀਆਂ ਦੇ ਮਾਹਿਰ ਸ਼ਪੈਸ਼ਲਿਸਟ ਡਾਕਟਰ ਸ਼ਾਮਿਲ ਹੋਣਗੇ ਜੋ ਕਿ ਕੈਂਪ ਵਿਚ ਆਏ ਮਰੀਜ਼ਾਂ ਦਾ ਫਰੀ ਚੈੱਕਅੱਪ ਕਰਨਗੇ।
ਕੈਂਪ ਪ੍ਰਬੰਧਕ ਦਰਸ਼ਨ ਸਿੰਘ ਮਾਹਿਲ ਸੀਨੀਅਰ ਮੈਂਬਰ ਨੇ ਸਮੂਹ ਮਾਹਿਲ ਪਰਿਵਾਰ ਵੱਲੋ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਇਸ ਮੁਫ਼ਤ ਕੈਂਪ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ। ਇਸ ਮੌਕੇ ਮਰੀਜ਼ਾਂ ਲਈ ਰਿਫਰੈਸ਼ਮੈਂਟ ਦਾ ਵੀ ਵਿਸ਼ੇਸ਼ ਪ੍ਰਬੰਧ ਹੋਵੇਗਾ। ਇਸ ਮੌਕੇ ਜਗਜੀਤ ਸਿੰਘ ਮੀਤ ਸਕੱਤਰ, ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ ਅਤੇ ਦਵਿੰਦਰ ਸਿੰਘ ਢਿੱਲੋਂ ਯੂ ਐਸ ਏ ਵੀ ਹਾਜ਼ਰ ਸਨ। ਵਰਣਨਯੋਗ ਹੈ ਸਮੂਹ ਮਾਹਿਲ ਪਰਿਵਾਰ ਕੈਨੇਡਾ, ਅਮਰੀਕਾ, ਇੰਗਲੈਂਡ ਅਤੇ ਇੰਡੀਆ ਪਿਛਲੇ ਦੋ ਦਹਾਕਿਆਂ ਤੋਂ ਨਿਰੰਤਰ ਨਿਸ਼ਕਾਮ ਸੇਵਾ ਕਰਦੇ ਹੋਏ ਆਪਣੇ ਜੱਦੀ ਪਿੰਡ ਮਾਹਿਲ ਗਹਿਲਾਂ ਵਿਖੇ ਫਰੀ ਮੈਡੀਕਲ ਕੈਂਪ ਲੋੜਵੰਦਾਂ ਲਈ ਦਾ ਲਗਵਾਇਆ ਜਾ ਰਿਹਾ ਹੈ।