ਤਰਨਤਾਰਨ: ਮਸ਼ਹੂਰ ਕੱਪੜੇ ਦੀ ਦੁਕਾਨ 'ਤੇ ਸ਼ਰੇਆਮ ਚੱਲੀਆਂ ਗੋਲੀਆਂ
ਪੱਟੀ, 2 ਫਰਵਰੀ 2026- (ਬਲਜੀਤ ਸਿੰਘ): ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਕਸਬਾ ਫਤਿਆਬਾਦ ਦੇ ਬਾਜ਼ਾਰ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਇੱਕ ਮਸ਼ਹੂਰ ਕੱਪੜੇ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ। ਜਾਣਕਾਰੀ ਅਨੁਸਾਰ, ਬਾਜ਼ਾਰ ਵਿੱਚ ਸਥਿਤ 'ਭਾਪਾ ਜੀ ਦੀ ਹੱਟੀ' ਨਾਮਕ ਕੱਪੜੇ ਦੀ ਦੁਕਾਨ 'ਤੇ ਹਮਲਾਵਰਾਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ।
ਜਾਣਕਾਰੀ ਅਨੁਸਾਰ, ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਅਣਪਛਾਤੇ ਵਿਅਕਤੀਆਂ ਨੇ ਸ਼ਰੇਆਮ ਗੋਲੀਆਂ ਚਲਾ ਕੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਇਹ ਸਾਰੀ ਘਟਨਾ ਬਾਜ਼ਾਰ ਵਿੱਚ ਲੱਗੇ ਸੀਸੀਟੀਵੀ (CCTV) ਕੈਮਰਿਆਂ ਵਿੱਚ ਕੈਦ ਹੋ ਗਈ ਹੈ, ਜਿਸ ਦੀ ਮਦਦ ਨਾਲ ਹਮਲਾਵਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।