ਤਰਨ ਤਾਰਨ: ਪ੍ਰੇਮ ਵਿਆਹ ਦੀ ਰੰਜਿਸ਼ ਕਾਰਨ ਪਿਓ-ਪੁੱਤ 'ਤੇ ਫਾਇਰਿੰਗ: ਮੌਤ
Baljit Singh
ਪੱਟੀ/ਤਰਨ ਤਾਰਨ, 6 ਅਕਤੂਬਰ, 2026: ਤਰਨ ਤਾਰਨ ਦੇ ਨਜ਼ਦੀਕੀ ਪਿੰਡ ਪੰਜਵੜ ਵਿਖੇ ਪ੍ਰੇਮ ਵਿਆਹ ਦੀ ਰੰਜਿਸ਼ ਨੂੰ ਲੈ ਕੇ ਕੁੜੀ ਦੇ ਪੇਕੇ ਪਰਿਵਾਰ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ ਜ਼ਖ਼ਮੀ ਹੋਏ ਨੌਜਵਾਨ ਅੰਮ੍ਰਿਤਪਾਲ ਸਿੰਘ ਦੀ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਇਸ ਹਮਲੇ ਵਿੱਚ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਉਸ ਦੇ ਪਿਤਾ ਕਸ਼ਮੀਰ ਸਿੰਘ ਦੀ ਹਾਲਤ ਅਜੇ ਵੀ ਚਿੰਤਾਜਨਕ ਬਣੀ ਹੋਈ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਅੰਮ੍ਰਿਤਪਾਲ ਸਿੰਘ ਨੇ ਕੁਝ ਸਮਾਂ ਪਹਿਲਾਂ ਆਪਣੀ ਰਿਸ਼ਤੇਦਾਰੀ ਵਿੱਚ ਹੀ ਮਾਮੇ ਦੀ ਲੜਕੀ ਨਾਲ ਪ੍ਰੇਮ ਵਿਆਹ ਕਰਵਾਇਆ ਸੀ, ਜਿਸ ਤੋਂ ਕੁੜੀ ਦਾ ਪਰਿਵਾਰ ਲਗਾਤਾਰ ਰੰਜਿਸ਼ ਰੱਖਦਾ ਆ ਰਿਹਾ ਸੀ। ਇਸੇ ਖ਼ਾਰਜ ਤਹਿਤ ਬੀਤੀ ਸ਼ਾਮ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਆਪਣੇ ਕੁਝ ਸਾਥੀਆਂ ਸਮੇਤ ਅੰਮ੍ਰਿਤਪਾਲ ਦੇ ਘਰ 'ਚ ਦਾਖਲ ਹੋ ਕੇ ਅੰਧਾਧੁੰਦ ਗੋਲੀਆਂ ਚਲਾ ਦਿੱਤੀਆਂ, ਜਿਸ ਵਿੱਚ ਪਿਓ-ਪੁੱਤ ਗੰਭੀਰ ਜ਼ਖ਼ਮੀ ਹੋ ਗਏ ਸਨ। ਅੱਜ ਸਵੇਰੇ ਅੰਮ੍ਰਿਤਪਾਲ ਸਿੰਘ ਨੇ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਦਮ ਤੋੜ ਦਿੱਤਾ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਝਬਾਲ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
- Download Babushahi App
-
-