ਫੜੀ ਗਈ 1 ਕਿਲੋ 4 ਗ੍ਰਾਮ ਹੈਰੋਇਨ ਫੜੀ ਅਤੇ ਡਰੋਨ
ਦੀਦਾਰ ਗੁਰਨਾ
ਤਰਨ ਤਾਰਨ 9 ਅਕਤੂਬਰ 2026 : SSP ਸੁਰੇਦਰ ਲਾਂਬਾ ਦੀ ਅਗਵਾਈ ਹੇਠ ਤਰਨ ਤਾਰਨ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ , ਇਸੇ ਲੜੀ ਤਹਿਤ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਅਤੇ ਸੀਮਾ ਸੁਰੱਖਿਆ ਬਲ (BSF) ਵੱਲੋਂ ਸਾਂਝੇ ਤੌਰ ’ਤੇ ਚਲਾਏ ਗਏ ਆਪ੍ਰੇਸ਼ਨ ਦੌਰਾਨ ਪਿੰਡ ਹਵੇਲੀਆਂ ਤੋਂ 1 ਕਿਲੋ 4 ਗ੍ਰਾਮ ਹੈਰੋਇਨ ਅਤੇ ਇੱਕ ਡਰੋਨ ਬਰਾਮਦ ਕੀਤਾ ਗਿਆ ਹੈ , ਪ੍ਰਾਪਤ ਜਾਣਕਾਰੀ ਅਨੁਸਾਰ, ਸਾਂਝੇ ਆਪ੍ਰੇਸ਼ਨ ਦੌਰਾਨ ਬਰਾਮਦ ਕੀਤੇ ਗਏ ਡਰੋਨ ਦੀ ਪਛਾਣ DJI Mavic 4 Pro ਵਜੋਂ ਹੋਈ ਹੈ , ਹੈਰੋਇਨ ਅਤੇ ਡਰੋਨ ਦੀ ਬਰਾਮਦਗੀ ਨੂੰ ਸਰਹੱਦੀ ਖੇਤਰ ਵਿੱਚ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ਨੂੰ ਰੋਕਣ ਦੇ ਮੱਦੇਨਜ਼ਰ ਅਹਿਮ ਮੰਨਿਆ ਜਾ ਰਿਹਾ ਹੈ
ਤਰਨ ਤਾਰਨ ਪੁਲਿਸ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਪੱਧਰਾਂ ’ਤੇ ਕਾਰਵਾਈ ਕੀਤੀ ਜਾ ਰਹੀ ਹੈ , ਪੁਲਿਸ ਅਤੇ BSF ਵੱਲੋਂ ਸਾਂਝੇ ਤੌਰ ’ਤੇ ਕੀਤੇ ਜਾ ਰਹੇ ਯਤਨਾਂ ਦਾ ਉਦੇਸ਼ ਸਰਹੱਦੀ ਖੇਤਰ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣਾ ਅਤੇ ਅਜਿਹੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣਾ ਹੈ
- Download Babushahi App
-
-