ਦਫਤਰ ਸਿਵਲ ਸਰਜਨ ਬਠਿੰਡਾ ਦੇ ਨਿਰਦੇਸ਼ਾਂ ਤਹਿਤ CDR ਅਤੇ AFEI ਸਬੰਧੀ ਮੀਟਿੰਗ
ਅਸ਼ੋਕ ਵਰਮਾ
ਬਠਿੰਡਾ, 22 ਮਈ 2026 :ਸਿਵਲ ਸਰਜਨ ਡਾਕਟਰ ਤਪਿੰਦਰਜੋਤ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦਫ਼ਤਰ ਸਿਵਲ ਸਰਜਨ ਵਿਖੇ ਸੀ.ਡੀ.ਆਰ ਅਤੇ ਏ.ਐੱਫ.ਈ.ਆਈ ਸਬੰਧੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਟੀਕਾਕਰਣ ਅਫ਼ਸਰ ਡਾ. ਮੀਨਾਕਸ਼ੀ ਸਿੰਗਲਾ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਬੱਚਿਆਂ ਦੀ ਮੌਤ ਨਾਲ ਸਬੰਧਤ ਮਾਮਲਿਆਂ ਦੀ ਸਮੀਖਿਆ ਕਰਨ ਦੇ ਨਾਲ-ਨਾਲ ਟੀਕਾਕਰਣ ਤੋਂ ਬਾਅਦ ਆਉਣ ਵਾਲੀਆਂ ਪ੍ਰਤੀਕਿਰਿਆਵਾਂ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ।
ਡਾ. ਮੀਨਾਕਸ਼ੀ ਸਿੰਗਲਾ ਨੇ ਕਿਹਾ ਕਿ ਬੱਚਿਆਂ ਦੀ ਮੌਤ ਦੇ ਕਾਰਨਾਂ ਦੀ ਸਮੇਂ ਸਿਰ ਜਾਂਚ ਅਤੇ ਵਿਸ਼ਲੇਸ਼ਣ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਘਟਾਇਆ ਜਾ ਸਕੇ। ਉਨ੍ਹਾਂ ਨੇ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰ ਚਾਈਲਡ ਡੈੱਥ ਕੇਸ ਦੀ ਪੂਰੀ ਜਾਣਕਾਰੀ ਨਿਰਧਾਰਿਤ ਪ੍ਰੋਫਾਰਮਾ ਅਨੁਸਾਰ ਤਿਆਰ ਕਰਕੇ ਸਮੇਂ ਸਿਰ ਭੇਜੀ ਜਾਵੇ।
ਮੀਟਿੰਗ ਦੌਰਾਨ ਏ.ਐੱਫ.ਈ.ਆਈ ਕੇਸਾਂ ਦੀ ਰਿਪੋਰਟਿੰਗ ਅਤੇ ਮਾਨੀਟਰਿੰਗ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਟੀਕਾਕਰਣ ਤੋਂ ਬਾਅਦ ਕਿਸੇ ਵੀ ਅਣਚਾਹੀ ਘਟਨਾ ਦੀ ਤੁਰੰਤ ਰਿਪੋਰਟਿੰਗ ਕੀਤੀ ਜਾਵੇ ਅਤੇ ਲੋੜ ਪੈਣ ’ਤੇ ਮਰੀਜ਼ ਨੂੰ ਤੁਰੰਤ ਇਲਾਜ ਮੁਹੱਈਆ ਕਰਵਾਇਆ ਜਾਵੇ।ਇਸ ਮੌਕੇ ਵੱਖ-ਵੱਖ ਬਲਾਕਾਂ ਦੇ ਮੈਡੀਕਲ ਅਫ਼ਸਰ, ਸਿਹਤ ਸੁਪਰਵਾਈਜ਼ਰ, ਐਲ.ਐੱਚ.ਵੀ., ਏ.ਐੱਨ.ਐੱਮ ਅਤੇ ਹੋਰ ਸਿਹਤ ਕਰਮਚਾਰੀ ਹਾਜ਼ਰ ਸਨ।
- Download Babushahi App
-
-