ਦਰਸ਼ਨ ਸਿੰਘ ਸ਼ਿਵਾਲਿਕ ਸ਼੍ਰੋਮਣੀ ਅਕਾਲੀ ਦਲ ਛੱਡ ਵਾਰਿਸ ਪੰਜਾਬ ਦੇ ਜਥੇਬੰਦੀ ਵਿੱਚ ਸ਼ਾਮਲ
Ravi Jakhu
ਲੁਧਿਆਣਾ, 28 ਜੂਨ:
ਪੰਜਾਬ ਦੀ ਸਿਆਸਤ ਅਤੇ ਖਾਸ ਕਰਕੇ ਲੁਧਿਆਣਾ ਜ਼ਿਲ੍ਹੇ ਦੇ ਰਾਜਨੀਤਿਕ ਹਲਕਿਆਂ ਵਿੱਚ ਉਸ ਵੇਲੇ ਇੱਕ ਹੋਰ ਵੱਡਾ ਧਮਾਕਾ ਹੋਇਆ ਜਦੋਂ ਗਿੱਲ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ (Darshan Singh Shivalik) ਅਕਾਲੀ ਦਲ ਨੂੰ ਅਲਵਿਦਾ ਆਖ ਕੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਜਥੇਬੰਦੀ 'ਵਾਰਿਸ ਪੰਜਾਬ ਦੇ' (Waris Punjab De) ਵਿੱਚ ਸ਼ਾਮਲ ਹੋ ਗਏ। ਐਤਵਾਰ ਨੂੰ ਲੁਧਿਆਣਾ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਉਨ੍ਹਾਂ ਨੇ ਪਾਰਟੀ ਦਾ ਲੜ ਫੜਿਆ।
ਇਸ ਮੌਕੇ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਖਾਲਸਾ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ, ਜਿਨ੍ਹਾਂ ਨੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਦਾ ਜਥੇਬੰਦੀ ਵਿੱਚ ਆਉਣ 'ਤੇ ਸਿਰੋਪਾਓ ਭੇਟ ਕਰਕੇ ਨਿੱਘਾ ਸਵਾਗਤ ਕੀਤਾ।
- Download Babushahi App
-
-