ਦਵਾਈਆਂ ਦੀ ਆਨਲਾਈਨ ਵਿਕਰੀ ਦੇ ਖਿਲਾਫ ਕੈਮਿਸਟ ਐਸੋਸੀਏਸ਼ਨ ਨੇ ਦੁਕਾਨਾਂ ਰੱਖੀਆਂ ਬੰਦ
ਦੋਸ਼_ਬਿਨਾਂ ਲਾਇਸੰਸ ਦੇ ਘਟੀਆ ਕੁਆਲਿਟੀ ਦੀਆਂ ਦਵਾਈਆਂ ਹੋ ਰਹੀਆਂ ਆਨਲਾਈਨ ਸਪਲਾਈ, ਦੁਕਾਨਾਂ ਬੰਦ ਹੋਣ ਕਾਰਨ ਮਰੀਜ਼ਾਂ ਨੂੰ ਆ ਰਹੀ ਪਰੇਸ਼ਾਨੀ
ਰੋਹਿਤ ਗੁਪਤਾ, ਗੁਰਦਾਸਪੁਰ
ਪੂਰੇ ਭਾਰਤ ਦੇ ਕੈਮਿਸਟ ਅੱਜ ਆਨਲਾਈਨ ਦਵਾਈਆਂ ਦੀ ਬਿਕਰੀ ਦੇ ਖਿਲਾਫ ਦੁਕਾਨਾਂ ਬੰਦ ਕਰਕੇ ਹੜਤਾਲ ਤੇ ਬੈਠੇ ਹਨ ।ਕੈਮਿਸਟ ਐਸੋਸੀਏਸ਼ਨ ਗੁਰਦਾਸਪੁਰ ਵੱਲੋਂ ਵੀ ਹੜਤਾਲ ਦਾ ਸੱਦਾ ਦਿੱਤਾ ਗਿਆ ਸੀ ਜਿਸ ਦੇ ਚਲਦੇ ਅੱਜ ਸਾਰੀਆਂ ਦਵਾਈਆਂ ਦੀਆਂ ਦੁਕਾਨਾਂ ਬੰਦ ਹਨ । ਐਮਰਜੰਸੀ ਦੇ ਤੌਰ ਤੇ ਸਰਕਾਰੀ ਹਸਪਤਾਲ ਦੇ ਬਾਹਰ ਇੱਕ ਦੁਕਾਨ ਖੁੱਲੀ ਹੈ ਜਾਂ ਫਿਰ ਸਰਕਾਰੀ ਹਸਪਤਾਲ ਦੇ ਅੰਦਰ ਸਥਿਤ ਮੈਡੀਕਲ ਸਟੋਰ ਤੋਂ ਦਵਾਈਆਂ ਲਈਆਂ ਜਾ ਸਕਦੀਆਂ ਹਨ ਪਰ ਜ਼ਿਲ੍ਹੇ ਦੀਆਂ ਬਾਕੀ ਸਾਰੀਆਂ ਦੁਕਾਨਾਂ ਬੰਦ ਰੱਖੀਆਂ ਗਈਆਂ ਹਨ। ਇਸ ਹੜਤਾਲ ਕਾਰਨ ਮਰੀਜ਼ਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਕੈਮਿਸਟ ਐਸੋਸੀਏਸ਼ਨ ਦੇ ਅਹੁਦੇਦਾਰਾਂ ਦਾ ਕਹਿਣਾ ਹੈ ਕਿ ਆਨਲਾਈਨ ਦਵਾਈਆਂ ਦੀ ਵਿਕਰੀ ਕਾਰਨ ਗਰਾਕਾ ਦੀ ਸਿਹਤ ਨਾਲ ਵੀ ਖਿਲਵਾੜ ਕੀਤਾ ਜਾ ਰਿਹਾ ਹੈ ਕਿਉਂਕਿ ਨਾ ਤਾਂ ਇਹਨਾਂ ਦੀ ਕੁਆਲਿਟੀ ਦਾ ਪਤਾ ਹੁੰਦਾ ਹੈ ਅਤੇ ਨਾ ਹੀ ਇਹ ਦਵਾਈਆਂ ਕਿੱਥੋਂ ਆਉਂਦੀਆਂ ਅਤੇ ਕਿੱਥੇ ਸਟੋਰ ਕੀਤੀਆਂ ਜਾਂਦੀਆਂ ਹਨ ਇਸ ਗੱਲ ਦੀ ਪੁਸ਼ਟੀ ਹੁੰਦੀ ਹੈ । ਉਹਨਾਂ ਕਿਹਾ ਕਿ ਇਸ ਦੇ ਖਿਲਾਫ 15 ਮਈ ਨੂੰ ਉਹਨਾਂ ਵੱਲੋਂ ਕਾਲੀਆ ਪੱਟਿਆ ਬੰਨ ਕੇ ਪ੍ਰਦਰਸ਼ਨ ਕੀਤਾ ਗਿਆ ਸੀ ਪਰ ਸਰਕਾਰ ਨਹੀਂ ਚੇਤੀ ਤੇ ਹੁਣ ਅੱਜ ਸਾਰਾ ਦਿਨ ਦੁਕਾਨਾਂ ਬੰਦ ਰੱਖਿਆ ਜਾਣਗੀਆਂ । ਜੇ ਇਸ ਤੋਂ ਬਾਅਦ ਵੀ ਆਨਲਾਈਨ ਦਵਾਈਆਂ ਦੀ ਵਿਕਰੀ ਤੇ ਸਰਕਾਰ ਵੱਲੋਂ ਕਾਬੂ ਨਾ ਪਾਇਆ ਗਿਆ ਤਾਂ ਕੈਮਿਸਟ ਐਸੋਸੀਏਸ਼ਨ ਪੂਰੇ ਭਾਰਤ ਵਿੱਚ ਵੱਡਾ ਅੰਦੋਲਨ ਸ਼ੁਰੂ ਕਰੇਗੀ।
- Download Babushahi App
-
-