ਦਿਨ ਅਤੇ ਰਾਤ ਬਟਾਲਾ ਸ਼ਹਿਰ ਦੇ ਵਿਕਾਸ ਲਈ ਵਚਨਬੱਧ ਹਾਂ- ਵਿਧਾਇਕ ਸ਼ੈਰੀ ਕਲਸੀ
ਵਿਧਾਇਕ ਸ਼ੈਰੀ ਕਲਸੀ ਨੇ ਦੇਰ ਰਾਤ ਸ਼ਹਿਰ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ
ਰੋਹਿਤ ਗੁਪਤਾ
ਬਟਾਲਾ, 1 ਅਗਸਤ 2026- ਬਟਾਲਾ ਸ਼ਹਿਰ ਸਮੇਤ ਸਮੁੱਚੇ ਹਲਕੇ ਦੇ ਵਿਕਾਸ ਲਈ ਦਿਨ ਅਤੇ ਰਾਤ 24 ਘੰਟੇ ਵਚਨਬੱਧ ਹਾਂ ਅਤੇ ਚਹੁਪੱਖੀ ਵਿਕਾਸ ਹੀ ਮੇਰੀ ਪ੍ਰਮੁੱਖਤਾ ਹੈ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਬੀਤੀ ਰਾਤ ਸ਼ਹਿਰ ਅੰਦਰ ਚੱਲ ਰਹੇ ਵੱਖ ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਉਪਰੰਤ ਕੀਤਾ। ਵਿਧਾਇਕ ਸ਼ੈਰੀ ਕਲਸੀ ਨੇ ਸ਼ਹਿਰ ਵਿਚਲੀਆਂ ਸੜਕਾਂ ਸਮੇਤ ਵੱਖ ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਉਪਰੰਤ ਸਬੰਧਤ ਅਧਿਕਾਰੀਆਂ ਨੂੰ ਮਿਥੇ ਸਮੇਂ ਵਿੱਚ ਕੰਮ ਮੁਕੰਮਲ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਸ਼ਹਿਰ ਵਾਸੀਆਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਟਰੈਫਿਕ ਲਾਈਟਾਂ ਲਗਾਈਆਂ ਗਈਆਂ ਹਨ। ਸੀ.ਸੀ.ਟੀ.ਵੀ ਕੈਮਰੇ ਲਗਾਏ ਜਾ ਰਹੇ ਹਨ। ਸ਼ਹਿਰ ਵਿਚਲੀਆਂ ਸੜਕਾਂ ਅਤੇ ਚੌਂਕਾਂ ਨੂੰ ਚੌੜਾ ਕੀਤਾ ਗਿਆ ਹੈ। ਸ਼ਹਿਰ ਵਿਚਲੇ ਚੌਂਕਾਂ ਨੂੰ ਚੌੜਿਆਂ ਕਰਕੇ ਖੂਬਸੂਰਤ ਦਿੱਖ ਦਿੱਤੀ ਗਈ ਹੈ। ਸ਼ਹਿਰ ਵਿੱਚ ਲਾਇਬ੍ਰੇਰੀ ਦੀ ਇਮਾਰਤ ਜਿਸਦੀ ਹਾਲਤ ਬਹੁਤ ਖਸਤਾ ਸੀ, ਉਸ ਦੀ ਨਵੀ ਇਮਾਰਤ ਉਸਾਰੀ ਗਈ ਹੈ। ਸੁੱਖਾ ਸਿੰਘ-ਮਹਿਤਾਬ ਸਿੰਘ ਚੌਂਕ ਵਿੱਖੇ ਸ਼ਾਨਦਾਰ ਕਲਾਕ ਟਾਵਰ ਲਗਾਇਆ ਗਿਆ ਹੈ ਸਮੇਤ ਵੱਖ ਵੱਖ ਵਿਕਾਸ ਕਾਰਜ ਪ੍ਰਗਤੀ ਅਧੀਨ ਹਨ।
- Download Babushahi App
-
-