ਦਿੱਲੀ 'ਚ CJP Protest ਨੇ ਧਾਰਿਆ ਹਿੰਸਕ ਰੂਪ: PTI ਦਫ਼ਤਰ ਨੇੜੇ ਪਥਰਾਅ
2 ਪੁਲਿਸ ਕਰਮੀ ਜ਼ਖ਼ਮੀ; 50 ਤੋਂ ਵੱਧ ਹਿਰਾਸਤ 'ਚ
ਨਵੀਂ ਦਿੱਲੀ, 10 ਅਕਤੂਬਰ, 2026: ਰਾਜਧਾਨੀ ਦਿੱਲੀ ਵਿੱਚ ਚੋਣ ਕਮਿਸ਼ਨ ਵਿਰੁੱਧ ਕਾਕਰੋਚ ਜਨਤਾ ਪਾਰਟੀ (CJP) ਵੱਲੋਂ ਚਲਾਇਆ ਜਾ ਰਿਹਾ ਅੰਦੋਲਨ ਅਚਾਨਕ ਹਿੰਸਕ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਦਿੱਲੀ ਦੇ ਪੀਟੀਆਈ (PTI) ਦਫ਼ਤਰ ਅਤੇ ਆਕਾਸ਼ਵਾਣੀ ਭਵਨ ਨੇੜੇ ਇਕੱਠੇ ਹੋਏ ਲਗਭਗ 50 ਪ੍ਰਦਰਸ਼ਨਕਾਰੀਆਂ ਨੂੰ ਜਦੋਂ ਪੁਲਿਸ ਨੇ ਹਿਰਾਸਤ ਵਿੱਚ ਲੈਣ ਦੀ ਕੋਸ਼ਿਸ਼ ਕੀਤੀ, ਤਾਂ ਗੁੱਸੇ ਵਿੱਚ ਆਏ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਟੀਮਾਂ 'ਤੇ ਪਥਰਾਅ ਕਰ ਦਿੱਤਾ। ਇਸ ਅਚਾਨਕ ਹੋਏ ਪਥਰਾਅ ਵਿੱਚ ਦਿੱਲੀ ਪੁਲਿਸ ਦੇ 2 ਜਵਾਨ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਵਿੱਚੋਂ ਇੱਕ ਸਬ-ਇੰਸਪੈਕਟਰ ਵੀ ਸ਼ਾਮਲ ਹੈ। ਘਟਨਾ ਤੋਂ ਤੁਰੰਤ ਬਾਅਦ ਪੁਲਿਸ ਨੇ ਇਲਾਕੇ ਵਿੱਚ ਵਾਧੂ ਬਲ ਤਾਇਨਾਤ ਕਰਕੇ ਸਥਿਤੀ 'ਤੇ ਕਾਬੂ ਪਾਇਆ ਅਤੇ ਪਥਰਾਅ ਵਿੱਚ ਸ਼ਾਮਲ 50 ਤੋਂ ਵੱਧ ਪ੍ਰਦਰਸ਼ਨਕਾਰੀਆਂ ਨੂੰ ਮੌਕੇ ਤੋਂ ਹਿਰਾਸਤ ਵਿੱਚ ਲੈ ਲਿਆ। ਪੁਲਿਸ ਅਧਿਕਾਰੀਆਂ ਨੇ ਹਿੰਸਾ ਦੀ ਨਿੰਦਾ ਕਰਦਿਆਂ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ ਅਤੇ ਇਲਾਕੇ ਵਿੱਚ ਸੁਰੱਖਿਆ ਹੋਰ ਸਖ਼ਤ ਕਰ ਦਿੱਤੀ ਗਈ ਹੈ।
- Download Babushahi App
-
-