ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਨੂੰ ਬਦਨਾਮ ਕਰਨਾ ਬੰਦ ਕਰੇ ਭਾਜਪਾ: CM ਮਾਨ ਨੇ ਕੇਂਦਰ ਤੋਂ ਮੰਗਿਆ ਸਾਂਝਾ ਹੱਲ!
Babushahi Network
ਚੰਡੀਗੜ੍ਹ, 13 ਨਵੰਬਰ 2026: ਦਿੱਲੀ ਵਿੱਚ ਲਗਾਤਾਰ ਵਿਗੜ ਰਹੀ ਹਵਾ ਦੀ ਗੁਣਵੱਤਾ ਨੂੰ ਲੈ ਕੇ ਪੰਜਾਬ ਅਤੇ ਭਾਜਪਾ ਆਗੂਆਂ ਵਿਚਾਲੇ ਸਿਆਸੀ ਬਹਿਸ ਤੇਜ਼ ਹੋ ਗਈ ਹੈ। ਪੰਜਾਬ ਦੇ ਕਿਸਾਨਾਂ ਅਤੇ ਪਰਾਲੀ ਸਾੜਨ ਨੂੰ ਦਿੱਲੀ ਦੇ ਪ੍ਰਦੂਸ਼ਣ ਲਈ ਜ਼ਿੰਮੇਵਾਰ ਠਹਿਰਾਉਣ ਵਾਲੇ ਭਾਜਪਾ ਆਗੂਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਜਵਾਬ ਦਿੰਦਿਆਂ ਕਿਹਾ ਕਿ ਪੰਜਾਬ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਨ ਨੇ ਕਿਹਾ ਕਿ ਪ੍ਰਦੂਸ਼ਣ ਇੱਕ ਖੇਤਰੀ ਸਮੱਸਿਆ ਹੈ, ਜਿਸ ਦਾ ਹੱਲ ਸਾਰੇ ਸਬੰਧਤ ਸੂਬਿਆਂ ਨੂੰ ਮਿਲ ਕੇ ਲੱਭਣਾ ਪਵੇਗਾ। ਉਨ੍ਹਾਂ ਭਾਜਪਾ ਮੰਤਰੀ ਮਨਜਿੰਦਰ ਸਿੰਘ ਸਿਰਸਾ ਦੇ ਬਿਆਨਾਂ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਪੰਜਾਬ ਵਿੱਚ ਝੋਨੇ ਦੀ ਵਾਢੀ ਸ਼ੁਰੂ ਹੋਣ ਤੋਂ ਪਹਿਲਾਂ ਹੀ ਪਰਾਲੀ ਦੇ ਧੂੰਏਂ ਨੂੰ ਦਿੱਲੀ ਪਹੁੰਚਣ ਲਈ ਜ਼ਿੰਮੇਵਾਰ ਦੱਸਿਆ ਜਾਣ ਲੱਗ ਪਿਆ ਸੀ।
ਮੁੱਖ ਮੰਤਰੀ ਨੇ ਹਰਿਆਣਾ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਦੇ ਮੁੱਦੇ ’ਤੇ ਵੀ ਟਿੱਪਣੀ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਸਰਕਾਰ 180 ਲੱਖ ਮੀਟ੍ਰਿਕ ਟਨ ਖ਼ਰੀਦ ਦਾ ਟੀਚਾ ਪੂਰਾ ਕਰ ਚੁੱਕੀ ਹੈ ਅਤੇ ਖ਼ਰੀਦ 200 ਲੱਖ ਮੀਟ੍ਰਿਕ ਟਨ ਤੋਂ ਪਾਰ ਜਾਣ ਦੀ ਉਮੀਦ ਹੈ।
CM ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਪੰਜਾਬ, ਹਰਿਆਣਾ, ਦਿੱਲੀ ਅਤੇ ਹੋਰ ਸਬੰਧਤ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਸਾਂਝੀ ਬੈਠਕ ਬੁਲਾ ਕੇ ਪ੍ਰਦੂਸ਼ਣ ਦਾ ਸਥਾਈ ਹੱਲ ਕੱਢਿਆ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਕੱਲਿਆਂ ਜ਼ਿੰਮੇਵਾਰ ਠਹਿਰਾਉਣ ਦੀ ਬਜਾਏ ਕੇਂਦਰ ਨੂੰ ਠੋਸ ਨੀਤੀ ਬਣਾਉਣੀ ਚਾਹੀਦੀ ਹੈ।
- Download Babushahi App
-
-