ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਵਿੱਖੀ ਯੋਜਨਾਵਾਂ ’ਤੇ ਵਿਚਾਰ ਵਟਾਂਦਰਾ: ਹਰਮੀਤ ਸਿੰਘ ਕਾਲਕਾ
ਨਵੀਂ ਦਿੱਲੀ, 28 ਫ਼ਰਵਰੀ 2026
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਅੱਜ ਇਥੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਣੀ ਮੈਂਬਰਾਂ ਨਾਲ ਇਕ ਮੀਟਿੰਗ ਹੋਈ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਭਵਿੱਖੀ ਕਾਰਜਕ੍ਰਮਾਂ ਅਤੇ ਨਵੀਂ ਪਹਿਲ ਕਦਮਾਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਇਹ ਮੀਟਿੰਗ ਕੇਵਲ ਰੁਟੀਨੀ ਕਾਰਵਾਈ ਤੱਕ ਸੀਮਿਤ ਨਹੀਂ ਸੀ, ਸਗੋਂ ਸਿੱਖ ਕੌਮ ਦੀ ਚੜ੍ਹਦੀ ਕਲਾ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗੁਰਦੁਆਰਾ ਪ੍ਰਬੰਧਨ ਦੀ ਪਾਰਦਰਸ਼ਤਾ ਅਤੇ ਸਮਾਜਿਕ ਜ਼ਿੰਮੇਂਵਾਰੀਆਂ ਨੂੰ ਹੋਰ ਮਜ਼ਬੂਤ ਕਰਨ ਵੱਲ ਇਕ ਮੀਲ ਪੱਥਰ ਸਾਬਤ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਮੌਕੇ ਧਾਰਮਿਕ ਅਤੇ ਸਮਾਜਿਕ ਖੇਤਰਾਂ ਵਿੱਚ ਨਵੀਂ ਯੋਜਨਾਵਾਂ ਨੂੰ ਅਮਲ ਵਿੱਚ ਲਿਆਉਣ ਲਈ ਰਣਨੀਤਿਕ ਰੂਪਰੇਖਾ ਤਿਆਰ ਕੀਤੀ ਗਈ।
ਸਰਦਾਰ ਕਾਲਕਾ ਨੇ ਜ਼ੋਰ ਦੇ ਕੇ ਕਿਹਾ ਕਿ ਕਮੇਟੀ ਗੁਰਬਾਣੀ ਪ੍ਰਚਾਰ-ਪ੍ਰਸਾਰ, ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ ਅਤੇ ਮਰਿਆਦਾ ਨਾਲ ਜੋੜਨ, ਅਤੇ ਸੇਵਾ-ਭਾਵਨਾ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਉਪਰਾਲੇ ਸ਼ੁਰੂ ਕਰੇਗੀ। ਇਸ ਤੋਂ ਇਲਾਵਾ ਮੀਟਿੰਗ ਵਿੱਚ ਗੁਰਦੁਆਰਾ ਸਹੂਲਤਾਂ ਦੇ ਅਧੁਨੀਕੀਕਰਨ ਅਤੇ ਪ੍ਰਬੰਧਕੀ ਪ੍ਰਣਾਲੀ ਨੂੰ ਹੋਰ ਸੁਚੱਜਾ ਅਤੇ ਪ੍ਰਭਾਵਸ਼ਾਲੀ ਬਣਾਉਣ ’ਤੇ ਵੀ ਵਿਚਾਰ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਹਿਲ ਸੰਗਤ ਦੀ ਸੇਵਾ ਹੈ ਅਤੇ ਹਰ ਫ਼ੈਸਲਾ ਗੁਰਮਤਿ ਸਿਧਾਂਤਾਂ ਅਤੇ ਪਾਰਦਰਸ਼ੀ ਪ੍ਰਬੰਧਨ ਦੇ ਅਧਾਰ ’ਤੇ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਜਨਹਿਤ ਅਤੇ ਪੰਥਕ ਭਲਾਈ ਨੂੰ ਕੇਂਦਰ ਵਿੱਚ ਰੱਖਦਿਆਂ ਕਈ ਨਵੀਂ ਪਹਿਲਾਂ ਦਾ ਐਲਾਨ ਕੀਤਾ ਜਾਵੇਗਾ।
ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰਣੀ ਮੈਂਬਰਾਂ ਨੇ ਵੀ ਆਪਣੀਆਂ ਸੁਝਾਵਾਂ ਰੱਖਦਿਆਂ ਕਮੇਟੀ ਦੀ ਕਾਰਗੁਜ਼ਾਰੀ ਨੂੰ ਹੋਰ ਗਤੀਸ਼ੀਲ ਬਣਾਉਣ ਲਈ ਜ਼ੋਰ ਦਿੱਤਾ ।
Click to Follow Babushahi Facebook page →