ਦਿੱਲੀ ’ਚ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਅੱਜ, ਪੰਜਾਬ ਦੇ ਆਗੂ ਹੋਣਗੇ ਸ਼ਾਮਲ
ਬਾਬੂਸ਼ਾਹੀ ਨੈਟਵਰਕ
ਨਵੀਂ ਦਿੱਲੀ/ਚੰਡੀਗੜ੍ਹ, 19 ਅਗਸਤ, 2026: ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਅੱਜ ਕੌਮੀ ਰਾਜਧਾਨੀ ਦਿੱਲੀ ਵਿਚ ਹੋ ਰਹੀ ਹੈ। ਇਹ ਮੀਟਿੰਗ ਦੁਪਹਿਰ 3.00 ਵਜੇ ਹੋਵੇਗੀ।
ਮੀਟਿੰਗ ਵਿਚ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਸੀ ਐਮ ਚਰਨਜੀਤ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਵਿਜੇ ਇੰਦਰ ਸਿੰਗਲਾ ਸਮੇਤ ਹੋਰ ਅਹਿਮ ਆਗੂ ਵੀ ਸ਼ਾਮਲ ਹੋਣਗੇ।
ਇਸ ਮੀਟਿੰਗ ਵਿਚ ਪੰਜਾਬ ਚੋਣਾਂ ’ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਸੰਭਵ ਹੈ ਕਿ ਕਾਂਗਰਸ ਦੀ ਇਹ ਸਿਖ਼ਰਲੀ ਕਮੇਟੀ ਦੀ ਮੀਟਿੰਗ ਵਿਚ ਪੰਜਾਬ ਕਾਂਗਰਸ ਦਾ ਕਲੇਸ਼ ਖ਼ਤਮ ਕਰਨ ਨੂੰ ਲੈ ਕੇ ਕੋਈ ਵੱਡਾ ਫੈਸਲਾ ਲਿਆ ਜਾਵੇ। ਵਿਰੋਧੀ ਧਿਰ ਆਗੂ ਰਾਹੁਲ ਗਾਂਧੀ ਅਗਸਤ ਮਹੀਨੇ ਦੇ ਅਖ਼ੀਰ ਵਿਚ ਪੰਜਾਬ ਆਉਣਾ ਚਾਹੁੰਦੇ ਹਨ ਪਰ ਉਹ ਚਾਹੁੰਦੇ ਹਨ ਕਿ ਉਹਨਾਂ ਦੇ ਦੌਰੇ ਤੋਂ ਪਹਿਲਾਂ ਪੰਜਾਬ ਕਾਂਗਰਸ ਦਾ ਕਲੇਸ਼ ਖ਼ਤਮ ਹੋਵੇ।
- Download Babushahi App
-
-