ਦੀਨਾਨਗਰ ’ਚ ਦਿਨ-ਦਿਹਾੜੇ ਔਰਤ ਦੀਆਂ ਕੰਨਾਂ ਦੀਆਂ ਵਾਲੀਆਂ ਝਪਟੀਆਂ, ਵਾਰਦਾਤ CCTV ਕੈਮਰੇ ’ਚ ਕੈਦ
ਰੋਹਿਤ ਗੁਪਤਾ
ਗੁਰਦਾਸਪੁਰ- 21 ਅਗਸਤ, 2026
ਦੀਨਾਨਗਰ ਸ਼ਹਿਰ ਵਿੱਚ ਦਿਨ-ਦਿਹਾੜੇ ਮੋਟਰਸਾਈਕਲ ਸਵਾਰ ਝਪਟਮਾਰਾਂ ਵੱਲੋਂ ਇੱਕ ਔਰਤ ਦੀਆਂ ਕੰਨਾਂ ਦੀਆਂ ਵਾਲੀਆਂ ਝਪਟ ਕੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਔਰਤ ਦਾ ਕਹਿਣਾ ਹੈ ਕਿ ਉਹ ਦਵਾਈ ਲੈ ਕੇ ਮੁਕੇਰੀਆਂ ਤੋਂ ਵਾਪਸ ਪਰਤੀ ਸੀ। ਇਸ ਦੌਰਾਨ ਜਦੋਂ ਗਲੀ ਵਿੱਚ ਪੈਦਲ ਜਾ ਰਹੇ ਸੀ ਤਾਂ ਇੱਕ ਲੜਕਾ ਉਸ ਦਾ ਪਿੱਛਾ ਕਰਨ ਲੱਗ ਪਿਆ ਤੇ ਮੋਕਾ ਦੇਖ ਕੇ ਉਸਦੀਆਂ ਬਾਲੀਆਂ ਝਪਟ ਕੇ ਫਰਾਰ ਹੋ ਗਿਆ।
ਝਪਟਮਾਰ ਇੰਨੀ ਤੇਜ਼ੀ ਨਾਲ ਵਾਰਦਾਤ ਨੂੰ ਅੰਜਾਮ ਦੇ ਕੇ ਮੌਕੇ ਤੋਂ ਫਰਾਰ ਹੋਇਆ ਕਿ ਔਰਤ ਨੂੰ ਸੰਭਲਣ ਦਾ ਮੌਕਾ ਤੱਕ ਨਹੀਂ ਮਿਲਿਆ। ਇਸ ਦੌਰਾਨ ਔਰਤ ਵੱਲੋਂ ਰੌਲਾ ਪਾਉਣ ’ਤੇ ਆਸ-ਪਾਸ ਦੇ ਲੋਕ ਵੀ ਇਕੱਠੇ ਹੋਏ, ਪਰ ਉਦੋਂ ਤੱਕ ਝਪਟਮਾਰ ਗਾਇਬ ਹੋ ਚੁੱਕਿਆ ਸੀ।
ਇਸ ਪੂਰੀ ਵਾਰਦਾਤ ਦੀਆਂ ਤਸਵੀਰਾਂ ਨੇੜੇ ਲੱਗੇ CCTV ਕੈਮਰੇ ਵਿੱਚ ਕੈਦ ਹੋ ਗਈਆਂ ਹਨ।ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਪੁਲਿਸ ਵੱਲੋਂ CCTV ਫੁਟੇਜ ਦੀ ਜਾਂਚ ਕਰਕੇ ਝਪਟਮਾਰ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
- Download Babushahi App
-
-