ਦੀਵਾਲੀ ਮੌਕੇ ਪੰਜਾਬ ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ
CM ਭਗਵੰਤ ਮਾਨ ਨੇ ਕੰਪਿਊਟਰ ਅਧਿਆਪਕਾਂ ਦੇ DA 'ਚ ਕੀਤਾ 40% ਇਤਿਹਾਸਕ ਵਾਧਾ, ਨਾਨ-ਟੀਚਿੰਗ ਸਟਾਫ਼ ਲਈ ਵੀ ਵੱਡਾ ਫੈਸਲਾ
Ravi Jakhu
ਚੰਡੀਗੜ੍ਹ, 7 ਨਵੰਬਰ, 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਸੂਬੇ ਦੇ ਮੁਲਾਜ਼ਮਾਂ ਲਈ ਵੱਡੇ ਵਿੱਤੀ ਲਾਭਾਂ ਦਾ ਐਲਾਨ ਕਰਦਿਆਂ ਇਤਿਹਾਸਕ ਤੋਹਫ਼ਾ ਦਿੱਤਾ ਹੈ। ਸਰਕਾਰ ਵੱਲੋਂ ਪੰਜਾਬ ਆਈ.ਸੀ.ਟੀ. ਐਜੂਕੇਸ਼ਨ ਸੁਸਾਇਟੀ (PICTES) ਅਧੀਨ ਆਉਂਦੇ 6,507 ਕੰਪਿਊਟਰ ਅਧਿਆਪਕਾਂ ਦੇ ਮਹਿੰਗਾਈ ਭੱਤੇ (DA) ਵਿੱਚ 40 ਫ਼ੀਸਦੀ ਦਾ ਵੱਡਾ ਵਾਧਾ ਕੀਤਾ ਗਿਆ ਹੈ, ਜਿਸ ਨਾਲ ਉਨ੍ਹਾਂ ਦਾ ਡੀਏ ਹੁਣ 181 ਫ਼ੀਸਦੀ ਤੋਂ ਵਧ ਕੇ 221 ਫ਼ੀਸਦੀ ਹੋ ਗਿਆ ਹੈ।
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਮੱਗਰਾ ਸਿੱਖਿਆ ਅਭਿਆਨ ਅਧੀਨ ਕੰਮ ਕਰਦੇ 1,007 ਨਾਨ-ਟੀਚਿੰਗ ਮੁਲਾਜ਼ਮਾਂ ਲਈ ਵੀ ਖ਼ੁਸ਼ਖ਼ਬਰੀ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਕੁਝ ਸਮਾਂ ਪਹਿਲਾਂ ਹੀ ਪੱਕਾ (Regular) ਕੀਤਾ ਗਿਆ ਸੀ ਅਤੇ ਹੁਣ ਸਰਕਾਰ ਨੇ ਉਨ੍ਹਾਂ ਨੂੰ ਬਣਦੇ ਤਨਖ਼ਾਹ ਲਾਭ ਦੇਣ ਦਾ ਅਹਿਮ ਫੈਸਲਾ ਲਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਮੁਲਾਜ਼ਮਾਂ ਦੀ ਭਲਾਈ ਅਤੇ ਸੁਰੱਖਿਅਤ ਭਵਿੱਖ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਸੂਬਾ ਵਾਸੀਆਂ ਅਤੇ ਮੁਲਾਜ਼ਮ ਪਰਿਵਾਰਾਂ ਨੂੰ ਦੀਵਾਲੀ ਦੀਆਂ ਲੱਖ-ਲੱਖ ਮੁਬਾਰਕਾਂ ਦਿੱਤੀਆਂ।
- Download Babushahi App
-
-