ਦੀਵਾਲੀ ਵਾਲੇ ਦਿਨ ਵੀ ਸਰਕਾਰੀ ਮੁਲਾਜ਼ਮਾਂ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਉਣ ਤੋਂ ਵਰਜਿਆ
ਡਿਪਟੀ ਕਮਿਸ਼ਨਰ ਤੇ ਐਸ ਐਸ ਪੀ ਨੇ ਕੀਤੀ ਸ਼ਲਾਘਾ
ਅਸ਼ੋਕ ਵਰਮਾ
ਬਠਿੰਡਾ, 9 ਨਵੰਬਰ 2026 : ਦੀਵਾਲੀ ਦੇ ਤਿਉਹਾਰ ਵਾਲੇ ਦਿਨ ਵੀ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਦੇ ਸਿਵਲ ਅਤੇ ਪੁਲਿਸ ਅਧਿਕਾਰੀ ਛੁੱਟੀ ਦੀ ਬਜਾਏ ਖੇਤਾਂ ਵਿੱਚ ਡਟੇ ਰਹੇ ਅਤੇ ਕਿਸਾਨਾਂ ਨਾਲ ਪਰਾਲੀ ਦੇ ਪ੍ਰਬੰਧਨ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕੀਤਾ।ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੁਹੇਲ ਕਾਸਿਮ ਮੀਰ ਨੇ ਦੀਵਾਲੀ ਦੇ ਤਿਉਹਾਰ ਵਾਲੇ ਦਿਨ ਵੀ ਕਰਮਚਾਰੀਆਂ ਅਤੇ ਅਧਿਕਾਰਆਂ ਵੱਲੋਂ ਪੂਰੀ ਤਨਦੇਹੀ ਨਾਲ ਕੀਤੀ ਗਈ ਡਿਊਟੀ ਦੀ ਸ਼ਲਾਘਾ ਕੀਤੀ।
ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਕਿਸਾਨਾਂ ਦੀ ਵੀ ਵਿਸ਼ੇਸ਼ ਤੌਰ 'ਤੇ ਸਰਾਹਨਾ ਕੀਤੀ, ਜਿਨ੍ਹਾਂ ਨੇ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਆਧੁਨਿਕ ਮਸ਼ੀਨਾਂ ਨਾਲ ਇਸ ਨੂੰ ਖੇਤ ਵਿੱਚ ਹੀ ਮਿਲਾ ਕੇ ਕਣਕ ਦੀ ਬਿਜਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਕਿਸਾਨ ਪੂਰੇ ਜ਼ਿਲ੍ਹੇ ਲਈ ਪ੍ਰੇਰਨਾ ਸਰੋਤ ਹਨ ਅਤੇ ਪੰਜਾਬ ਸਰਕਾਰ ਦਾ ਸੁਪਨਾ ਹੈ ਕਿ ਹਰ ਪਿੰਡ ਅੱਗ ਮੁਕਤ ਬਣੇ। ਉਨ੍ਹਾਂ ਕਿਹਾ ਕਿ ਪਰਾਲੀ ਨਾ ਸਾੜਨ ਨਾਲ ਨਾ ਸਿਰਫ ਵਾਤਾਵਰਣ ਸਾਫ ਰਹਿੰਦਾ ਹੈ ਸਗੋਂ ਜ਼ਮੀਨ ਦੀ ਸਿਹਤ ਵੀ ਸੁਧਰਦੀ ਹੈ।
ਦੀਵਾਲੀ ਵਾਲੇ ਦਿਨ ਅਧਿਕਾਰੀਆਂ ਵਲੋਂ ਜਿਲ੍ਹੇ ਦੇ ਪਿੰਡ ਜੈ ਸਿੰਘ ਵਾਲਾ, ਰਾਏਕੇ ਖੁਰਦ, ਬੱਲੂਆਣਾ, ਗਹਿਰੀ ਬਾਰਾ ਸਿੰਘ, ਕੋਟਭਾਰਾ, ਬਗੇਹਰ ਮੁਹੱਬਤ ਸਿੰਘ, ਰਾਮਗੜ੍ਹ ਭੂੰਦੜ, ਮਾਨਸਾ ਕਲਾਂ ਅਤੇ ਬਾਲਿਆਂਵਾਲੀ ਆਦਿ ਦਾ ਦੌਰਾ ਕਰਕੇ ਖੇਤਾਂ ਵਿੱਚ ਕਿਸਾਨਾਂ ਨਾਲ ਪਰਾਲੀ ਪ੍ਰਬੰਧਨ ਅਤੇ ਪਰਾਲੀ ਨੂੰ ਬਿਨਾ ਅੱਗ ਲਗਾਏ ਕਣਕ ਦੀ ਬਿਜਾਈ ਸਬੰਧੀ ਗੱਲਬਾਤ ਕੀਤੀ ਗਈ।
ਇਸ ਮੌਕੇ ਕਿਸਾਨਾਂ ਨੇ ਵੀ ਪ੍ਰਸ਼ਾਸਨ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਕਿਸਾਨਾਂ ਨੇ ਕਿਹਾ ਕਿ ਹੁਣ ਉਨ੍ਹਾਂ ਨੂੰ ਪਰਾਲੀ ਸਾੜਨ ਦੀ ਲੋੜ ਨਹੀਂ ਪੈਂਦੀ, ਸਗੋਂ ਉਹ ਬਿਨਾ ਅੱਗ ਲਗਾਏ ਪਰਾਲੀ ਨੂੰ ਸਾਂਭ ਕੇ ਕਣਕ ਬੀਜਣ ਨੂੰ ਤਰਜੀਹ ਦੇ ਰਹੇ ਹਨ। ਕਿਸਾਨਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਮਿਲ ਰਹੀ ਸਬਸਿਡੀ ਵਾਲੀਆਂ ਮਸ਼ੀਨਾਂ ਨਾਲ ਉਨ੍ਹਾਂ ਦਾ ਖਰਚਾ ਵੀ ਘਟਿਆ ਹੈ ਅਤੇ ਫਸਲ ਦੀ ਪੈਦਾਵਾਰ ਵੀ ਵਧੀ ਹੈ।
- Download Babushahi App
-
-