ਦੁਬਈ ਤੋਂ ਆਈ ਫਲਾਈਟ ਦੀ Emergency Landing: ਜਹਾਜ਼ 'ਚੋਂ ਧੂੰਆਂ ਨਿਕਲਣ ਤੋਂ ਬਾਅਦ ਲਿਆ ਗਿਆ ਫੈਸਲਾ
ਬਾਬੂਸ਼ਾਹੀ ਬਿਊਰੋ
ਰਾਜਕੋਟ (ਗੁਜਰਾਤ), 27 ਜੁਲਾਈ 2026:
ਦੁਬਈ ਤੋਂ ਆ ਰਹੀ ਇੱਕ ਅੰਤਰਰਾਸ਼ਟਰੀ ਉਡਾਣ (Flight) ਨੂੰ ਗੁਜਰਾਤ ਦੇ ਰਾਜਕੋਟ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ ਹੈ। ਜਾਣਕਾਰੀ ਮੁਤਾਬਕ ਜਹਾਜ਼ ਵਿੱਚੋਂ ਧੂੰਆਂ ਨਿਕਲਦਾ ਦੇਖਿਆ ਗਿਆ, ਜਿਸ ਤੋਂ ਬਾਅਦ ਪਾਇਲਟ ਨੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਤੁਰੰਤ ਲੈਂਡਿੰਗ ਕਰਨ ਦਾ ਫੈਸਲਾ ਕੀਤਾ।
ਘਟਨਾ ਦੀ ਸੂਚਨਾ ਮਿਲਦੇ ਹੀ ਰਾਜਕੋਟ ਏਅਰਪੋਰਟ ਪ੍ਰਸ਼ਾਸਨ ਅਤੇ ਸਥਾਨਕ ਅਧਿਕਾਰੀ ਹਾਈ ਅਲਰਟ 'ਤੇ ਆ ਗਏ। ਰਨਵੇਅ 'ਤੇ ਤੁਰੰਤ Emergency Safety Protocols ਸਰਗਰਮ ਕਰ ਦਿੱਤੇ ਗਏ। ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਰਾਜਕੋਟ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਅਤੇ ਵਾਟਰ ਟੈਂਕਰ ਰਨਵੇਅ 'ਤੇ ਤਾਇਨਾਤ ਕੀਤੇ ਗਏ ਹਨ।
ਯਾਤਰੀਆਂ ਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਸੀਨੀਅਰ ਪੁਲਿਸ ਅਧਿਕਾਰੀ ਪੁਲਿਸ ਟੀਮ ਨਾਲ ਏਅਰਪੋਰਟ 'ਤੇ ਮੌਜੂਦ ਹਨ। ਇਸ ਤੋਂ ਇਲਾਵਾ ਮੈਡੀਕਲ ਟੀਮਾਂ ਅਤੇ ਐਂਬੂਲੈਂਸਾਂ ਵੀ ਪੂਰੀ ਤਰ੍ਹਾਂ ਅਲਰਟ 'ਤੇ ਰੱਖੀਆਂ ਗਈਆਂ ਹਨ।
- Download Babushahi App
-
-