ਦੁੱਧ ਦੀ ਮਹੱਤਤਾ ਤੇ ਗੁਣਵੱਤਾ ਬਾਰੇ ਲਗਾਇਆ ਦੁੱਧ ਖਪਤਕਾਰ ਕੈਂਪ
ਰੋਹਿਤ ਗੁਪਤਾ
ਗੁਰਦਾਸਪੁਰ, 24 ਅਗਸਤ 2026- ਡਿਪਟੀ ਡਾਇਰੈਕਟਰ ਡੇਅਰੀ, ਗੁਰਦਾਸਪੁਰ ਗੁਰਚਰਨ ਸਿੰਘ ਦੀ ਯੋਗ ਅਗਵਾਈ ਹੇਠ ਹੈਪੀ ਸੀਨੀਅਰ ਸੈਕੰਡਰੀ ਸਕੂਲ, ਗੁਰਦਾਸਪੁਰ ਵਿਖੇ ਸਕੂਲੀ ਬੱਚਿਆਂ ਨੂੰ ਦੁੱਧ ਪ੍ਰਤੀ ਜਾਗਰੂਕ ਕਰਨ ਲਈ ਦੁੱਧ ਦੀ ਮਹੱਤਤਾ ਅਤੇ ਗੁਣਵੱਤਾ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ।
ਇਸ ਕੈਂਪ ਵਿੱਚ ਸਕੂਲ ਦੇ ਬੱਚਿਆਂ ਵੱਲੋਂ ਬੜੇ ਉਤਸ਼ਾਹ ਨਾਲ ਭਾਗ ਲਿਆ ਗਿਆ। ਇਸ ਮੌਕੇ ਬੱਚਿਆਂ ਨੂੰ ਸਾਫ਼ਟ ਡ੍ਰਿੰਕ ਅਤੇ ਦੁੱਧ ਦੀ ਤੁਲਨਾ ਕਰਕੇ ਬੱਚਿਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਬੱਚਿਆਂ ਨੂੰ 12ਵੀਂ ਦੀ ਪੜ੍ਹਾਈ ਕਰਨ ਤੋਂ ਬਾਅਦ ਵੈਟਨਰੀ ਦੇ ਫੀਲਡ ਅਤੇ ਡੇਅਰੀ ਦੇ ਫੀਲਡ ਵਿੱਚ ਅਫ਼ਸਰ ਬਣਨ ਲਈ ਪ੍ਰੇਰਿਤ ਕੀਤਾ ਗਿਆ ਅਤੇ ਇਸ ਦੇ ਨਾਲ ਹੀ ਜਿਨ੍ਹਾਂ ਬੱਚਿਆਂ ਦੇ ਮਾਪੇ ਪਸ਼ੂ ਪਾਲਕ ਹਨ, ਉਨ੍ਹਾਂ ਨੂੰ ਵਿਭਾਗੀ ਸਕੀਮਾਂ ਤੋਂ ਜਾਣੂ ਕਰਵਾਇਆ ਗਿਆ।
ਇਸ ਕੈਂਪ ਵਿੱਚ ਡੇਅਰੀ ਵਿਕਾਸ ਇੰਸਪੈਕਟਰ ਸ੍ਰੀ ਬਰਜਿੰਦਰ ਸਿੰਘ, ਡੇਅਰੀ ਵਿਕਾਸ ਇੰਸਪੈਕਟਰ ਮਿਸ ਅਨੂ, ਡੇਅਰੀ ਵਿਕਾਸ ਇੰਸਪੈਕਟਰ ਸ਼ੇਰ ਸਿੰਘ ਅਤੇ ਕਰਨਦੀਪ ਭਗਤ ਡੇਅਰੀ ਵਿਕਾਸ ਇੰਸਪੈਕਟਰ, ਡਿਪਟੀ ਮੈਨੇਜਰ ਪਰਮਬੀਰ ਕੌਰ, ਡਿਪਟੀ ਮੈਨੇਜਰ ਸਿਮਰਨ ਵੇਰਕਾ ਮਿਲਕ ਪਲਾਂਟ ਵੱਲੋਂ ਭਾਗ ਲਿਆ ਗਿਆ। ਇਸ ਮੌਕੇ ਦੁੱਧ ਦੇ 43 ਸੈਂਪਲ ਚੈੱਕ ਕੀਤੇ ਗਏ। ਅੰਤ ਇਸ ਮੌਕੇ 'ਤੇ ਸਕੂਲ ਦੇ ਇੰਚਾਰਜ ਨੂੰ ਸਨਮਾਨ ਚਿੰਨ੍ਹ ਭੇਂਟ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਰਿਫੈਸ਼ਮੈਂਟ (ਮਿਲਕ ਪੀਓ ਬੋਤਲ, ਖੀਰ, ਬਟਰ) ਦਿੱਤੀ ਗਈ।
- Download Babushahi App
-
-