ਦੋਦਵਾਂ ਕਾਲਜ ਵਿਖੇ ਸੈਸ਼ਨ 2026-27 ਲਈ ਰਜਿਸਟ੍ਰੇਸ਼ਨ ਸ਼ੁਰੂ
ਰੋਹਿਤ ਗੁਪਤਾ
ਗੁਰਦਾਸਪੁਰ, 1 ਜੁਲਾਈ 2026- ਸਰਕਾਰੀ ਬਹੁਤਕਨੀਕੀ ਕਾਲਜ ,ਦੋਦਵਾਂ (ਦੀਨਾਨਗਰ) ਵਿਖੇ ਨਵੇਂ ਸੈਸ਼ਨ 2026-27 ਦਾਖਲੇ ਲਈ ਮਿਤੀ 30-06-26 ਤੋਂ ਦੂਜੀ ਕਾਉਂਸਲਿੰਗ ਸ਼ੁਰੂ ਹੋ ਚੁੱਕੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਕਾਲਜ ਦੇ ਪ੍ਰਿੰਸੀਪਲ ਇੰਜ: ਵਿਜੇ ਥਾਪਾ ਨੇ ਦੱਸਿਆ ਕਿ ਇਹ ਕਾਲਜ ਉੱਚ ਪੱਧਰੀ ਸਿੱਖਿਆ,ਆਧੁਨਿਕ ਸਹੂਲਤਾਂ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ।
ਕਾਲਜ ਵੱਲੋਂ ਵਿਦਿਆਰਥੀਆਂ ਅਤੇ ਮਾਪਿਆਂ ਦੀ ਸਹੂਲਤ ਲਈ ਕਾਲਜ ਵਿਚ ਦਾਖਲਾ ਸੈੱਲ ਦਾ ਗਠਨ ਕੀਤਾ ਗਿਆ ਹੈ, ਜਿਸ ਦਾ ਉਦੇਸ਼ ਵਿਦਿਆਰਥੀਆਂ ਦੀ ਦਾਖਲੇ ਲਈ ਰਜਿਸਟ੍ਰੇਸ਼ਨ ,ਕੋਰਸ ਦੀ ਚੋਣ ਕਰਨ ਵਿਚ ਸਹਾਇਤਾ ਅਤੇ ਫੀਸਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਪ੍ਰਦਾਨ ਕਰਵਾਉਣਾ ਹੈ।ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅਨੁਸੂਚਿਤ ਜਾਤੀ,ਪੱਛੜੀ ਸ਼੍ਰੇਣੀ ,ਘੱਟ ਗਿਣਤੀ ਵਰਗ ਆਦਿ ਦੇ ਵਿਦਿਆਰਥੀਆਂ ਲਈ ਫੀਸ ਵਿਚ ਵਿਸੇ਼ਸ਼ ਛੋਟ ਦਿੱਤੀ ਜਾ ਰਹੀ ਹੈ।ਅਨੁਸੂਚਿਤ ਜਾਤੀ ਦੇ 2.50 ਲੱਖ ਤੱਕ ਪਰਿਵਾਰਕ ਆਮਦਨ ਵਾਲੇ ਵਿਦਿਆਰਥੀਆਂ ਵਾਸਤੇ ਪੂਰੇ ਕੋਰਸ ਲਈ 1683/— ਫੀਸ,ਜਰਨਲ ਅਤੇ ਹੋਰ ਵਰਗ ਦੇ ਵਿਦਿਆਰਥੀਆਂ ਲਈ ਮੁੱਖ ਮੰਤਰੀ ਵਜੀਫਾ ਯੋਜਨਾ ਤਹਿਤ ਵਿਦਿਆਰਥੀਆਂ ਨੂੰ ਯੋਗਤਾ ਪ੍ਰੀਖਿਆ ਵਿਚ 60 ਰੁਪਏ ਤੋਂ 100 ਰੁਪਏ ਤੱਕ ਪ੍ਰਤੀ ਸਮੈਸਟਰ ਟਿਊਸ਼ਨ ਫੀਸ ਛੂਟ ਪ੍ਰਾਪਤ ਕਰ ਸਕਦੇ ਹਨ।
ਪ੍ਰਿੰਸੀਪਲ ਇੰਜ: ਵਿਜੇ ਥਾਪਾ ਨੇ ਦੱਸਿਆ ਕਿ ਕਾਲਜ ਵਿਖੇ ਤਿੰਨ ਸਾਲਾ ਡਿਪਲੋਮਾ ਕੋਰਸ ਦੇ ਦੋ ਟ੍ਰੇਡ ਕੰਪਿਊਟਰ ਸਾਇੰਸ ਐੰਡ ਇੰਜੀ: ਅਤੇ ਇਲੈਕਟ੍ਰੋਨਿਕਸ ਐੰਡ ਕਮਿਊਨੀਕੇਸ਼ਨ ਇੰਜੀ: ਸਫਲਤਾਪੂਰਵਕ ਚੱਲ ਰਹੇ ਹਨ।ਇਸ ਕਾਲਜ ਵਿਚ ਮਿਹਨਤੀ ਅਤੇ ਤਜਰਬੇਕਾਰ ਸਟਾਫ,ਉੱਤਮ ਲੈਬਾਂ ਅਤੇ ਵਰਕਸ਼ਾਪਾਂ ਦੇ ਨਾਲ ਨਾਲ ਖੇਡਾਂ ਅਤੇ ਹੋਰ ਗਤੀਵਿਧੀਆਂ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ।ਕਾਲਜ ਵਿਖੇ ਪਲੇਸਮੈਂਟ ਸੈੱਲ ਦੇ ਸਹਿਯੋਗ ਨਾਲ ਚੰਗੇ ਨਤੀਜਿਆਂ ਦੇ ਰਾਹੀਂ ਵਿਦਿਆਰਥੀ ਸਰਕਾਰੀ ਅਦਾਰਿਆਂ ਅਤੇ ਮਲਟੀ ਨੈਸ਼ਨਲ ਕੰਪਨੀਆ ਵਿਚ ਆਪਣੀਆਂ ਸੇਵਾ ਨਿਭਾ ਰਹੇ ਹਨ।
ਕਾਲਜ ਦੇ ਪ੍ਰਿੰਸੀਪਲ ਇੰਜ: ਸ਼੍ਰੀ ਵਿਜੈ ਥਾਪਾ ਨੇ ਦੱਸਿਆ ਕਿ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀ ਕਿਸੇ ਵੀ ਕੰਮ ਵਾਲੇ ਦਿਨ ਸਵੇਰੇ 09:00 ਵਜੇ ਤੋਂ ਸ਼ਾਮ 05:00 ਵਜੇ ਤੱਕ ਦਾਖਲੇ ਸਬੰਧੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਹੇਠ ਲਿਖੇ ਫੋਨ ਨੰਬਰ 95010-21625 , 95010-17073, 95011-18350, 94633-12367 ਅਤੇ 99146-91364 'ਤੇ ਸੰਪਰਕ ਕੀਤਾ ਜਾ ਸਕਦਾ ਹੈ।
- Download Babushahi App
-
-