ਨਸ਼ਾ ਮੁਕਤੀ ਕੇਂਦਰ ਵਿੱਚ ਦਾਖਲ ਮਰੀਜ਼ਾਂ ਨੇ ਰੱਖੜੀ ਕਾਰਡ ਬਣਾਏ :- ਡਾ ਸਨਪ੍ਰੀਤ ਕੌਰ
ਗੁਰਪ੍ਰੀਤ ਸਿੰਘ ਜਖਵਾਲੀ
ਫਤਿਹਗੜ੍ਹ ਸਾਹਿਬ 28 ਅਗਸਤ ( ) ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਰਾਜੇਸ਼ ਤੇ ਸੀਨੀਅਰ ਮੈਡੀਕਲ ਅਫਸਰ ਡਾ ਜਸਪ੍ਰੀਤ ਸਿੰਘ ਬੇਦੀ ਦੀ ਅਗਵਾਈ ਹੇਠ ਜਿਲਾ ਪੱਧਰੀ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਵਿਅਕਤੀਆਂ ਦਾ ਨਸ਼ਾ ਛੁਡਾਉਣ, ਉਹਨਾਂ ਦਾ ਸਰੀਰਕ ,ਮਾਨਸਿਕ ਅਤੇ ਸਮਾਜਿਕ ਸੰਤੁਲਨ ਕਾਇਮ ਕਰਨ ਲਈ ਸਾਰੇ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਨਸਿਕ ਰੋਗਾਂ ਦੇ ਮਾਹਰ ਡਾ ਸਨਪ੍ਰੀਤ ਕੌਰ ਨੇ ਦੱਸਿਆ ਤੇ ਕੇਂਦਰ ਵਿੱਚ ਦਾਖਲ ਮਰੀਜ਼ਾਂ ਤੋਂ ਰੱਖੜੀ ਦੇ ਪਵਿੱਤਰ ਤਿਉਹਾਰ ਦੇ ਮੌਕੇ ਤੇ ਰੱਖੜੀਆਂ ਤੇ ਰੱਖੜੀ ਕਾਰਡ ਬਣਵਾਏ ਗਏ ਅਤੇ ਇਸ ਰੱਖੜੀ ਦੇ ਤਿਉਹਾਰ ਮੌਕੇ ਰੋਗੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਵਿਸ਼ੇਸ਼ ਤੌਰ ਤੇ ਸੱਦਿਆ ਗਿਆ ਤਾਂ ਕਿ ਉਹ ਆਪਣੀਆਂ ਭੈਣਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਮਿਲਜੁਲ ਕੇ ਰੱਖੜੀ ਦਾ ਤਿਉਹਾਰ ਮਨਾ ਸਕਣ । ਉਹਨਾਂ ਦੱਸਿਆ ਕਿ ਅਜਿਹਾ ਕਰਨ ਨਾਲ ਮਾਨਸਿਕ ਰੋਗੀਆਂ ਦੀ ਮਾਨਸਿਕ ਸਥਿਤੀ ਵਿੱਚ ਕਾਫੀ ਸੁਧਾਰ ਹੁੰਦਾ ਹੈ ਅਤੇ ਸਮਾਜਿਕ ਤਾਣੇ ਬਾਣੇ ਵਿੱਚ ਰਹਿ ਕੇ ਆਪਣਾ ਜੀਵਨ ਬਤੀਤ ਕਰਨ , ਪਰਿਵਾਰ ਅਤੇ ਸਮਾਜ ਨਾਲ ਪਿਆਰ ਕਰਨ ਦੀ ਤਾਂਘ ਪੈਦਾ ਹੁੰਦੀ ਹੈ। ਉਹਨਾਂ ਦੱਸਿਆ ਕਿ ਸਰਕਾਰ ਵੱਲੋਂ ਨਸ਼ਾ ਛੱਡਣ ਲਈ ਮੁਫਤ ਇਲਾਜ ਦੇ ਨਾਲ ਨਾਲ ਕੇਂਦਰ ਵਿੱਚ ਦਾਖਲ ਮਰੀਜ਼ਾਂ ਨੂੰ ਕਿੱਤਾ ਮੁਖੀ ਕੋਰਸ ਵੀ ਕਰਵਾਏ ਜਾਂਦੇ ਹਨ ਅਤੇ ਉਹਨਾਂ ਦੇ ਰਹਿਣ ਸਹਿਣ ਦਾ ਵੀ ਮੁਫਤ ਪ੍ਰਬੰਧ ਕੀਤਾ ਗਿਆ ਹੈ। ਡਾ ਸਨਪ੍ਰੀਤ ਕੌਰ ਨੇ ਕਿਹਾ ਕਿ ਸਾਨੂੰ ਨਸ਼ਾ ਪੀੜਤਾਂ ਨਾਲ ਹਮਦਰਦੀ ਵਾਲਾ ਸਲੂਕ ਕਰਨਾ ਚਾਹੀਦਾ ਹੈ ਤੇ ਨਸ਼ਾ ਕਰਨ ਵਾਲੇ ਵਿਅਕਤੀ ਨੂੰ ਪ੍ਰੇਰਿਤ ਕਰਕੇ ਨੇੜੇ ਦੇ ਨਸ਼ਾ ਛੁਡਾਊ ਕੇਂਦਰ ਵਿੱਚ ਭੇਜਣਾ ਚਾਹੀਦਾ ਹੈ ਹੈ ਤਾਂ ਕਿ ਉਹ ਆਪਣਾ ਇਲਾਜ ਕਰਵਾਕੇ ਚੰਗਾ ਜੀਵਨ ਬਤੀਤ ਕਰ ਸਕਣ।
- Download Babushahi App
-
-