ਨਹਿਰ 'ਚ ਛਾਲ ਮਾਰਨ ਵਾਲੀ ਲੜਕੀ ਦੇ ਮਾਪਿਆਂ ਨੇ ਸਹੁਰੇ ਪਰਿਵਾਰ 'ਤੇ ਲਗਾਏ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼, ਪਤੀ ਫਰਾਰ
ਰੋਹਿਤ ਗੁਪਤਾ
ਗੁਰਦਾਸਪੁਰ : ਧਾਰੀਵਾਲ ਕੋਲ ਅੱਪਰ ਬਾਰੀ ਦੁਆਬ ਨਹਿਰ ਵਿੱਚ ਛਾਲ ਮਾਰਨ ਵਾਲੀ ਵਿਆਹੁਤਾ ਦੇ ਪਰਿਵਾਰਕ ਮੈਂਬਰ ਹੁਣ ਸਾਹਮਣੇ ਆਏ ਹਨ। ਪਠਾਨਕੋਟ ਦੇ ਝਾਖੋ ਲਾੜੀ ਦੇ ਰਹਿਣ ਵਾਲੇ ਲੜਕੀ ਦੇ ਪਰਿਵਾਰ ਨੇ ਉਸ ਦੇ ਪਤੀ ਅਤੇ ਸਹੁਰੇ ਪਰਿਵਾਰ 'ਤੇ ਕੁੱਟਮਾਰ ਕਰਨ ਅਤੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਪੀੜਤ ਪਰਿਵਾਰ ਅਨੁਸਾਰ ਇਨ੍ਹਾਂ ਝਗੜਿਆਂ ਤੋਂ ਤੰਗ ਆ ਕੇ ਹੀ ਲੜਕੀ ਨੇ ਇਹ ਖੌਫਨਾਕ ਕਦਮ ਚੁੱਕਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ 15 ਅਗਸਤ ਦੀ ਘਟਨਾ ਤੋਂ ਬਾਅਦ ਲੜਕੀ ਦਾ ਪਤੀ ਘਰੋਂ ਫਰਾਰ ਹੈ ਅਤੇ ਉਸ ਨੂੰ ਲੱਭਣ ਦੀ ਕੋਈ ਕੋਸ਼ਿਸ਼ ਨਹੀਂ ਕਰ ਰਿਹਾ। ਪਰਿਵਾਰ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੋਸ਼ੀ ਸਹੁਰੇ ਪਰਿਵਾਰ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਦੂਜੇ ਪਾਸੇ ਪਿੰਡ ਡਡਵਾਂ ਵਿਖੇ ਲੜਕੀ ਦੇ ਸਹੁਰੇ ਨਾਲ ਗੱਲਬਾਤ ਕਰਨ 'ਤੇ ਉਨ੍ਹਾਂ ਆਪਣੇ ਉੱਪਰ ਲੱਗੇ ਦੋਸ਼ਾਂ ਨੂੰ ਨਕਾਰਦਿਆਂ ਦੱਸਿਆ ਕਿ ਘਟਨਾ ਵਾਲੇ ਦਿਨ ਪਤੀ-ਪਤਨੀ ਬੱਚੇ ਦੀ ਦਵਾਈ ਲੈ ਕੇ ਆਏ ਸਨ, ਜਿਸ ਤੋਂ ਬਾਅਦ ਉਨ੍ਹਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਇਸ ਤੋਂ ਬਾਅਦ ਲੜਕੀ ਘਰੋਂ ਨਿਕਲ ਗਈ ਅਤੇ ਲੋਕਾਂ ਤੋਂ ਪਤਾ ਲੱਗਾ ਕਿ ਉਸ ਨੇ ਨਹਿਰ ਵਿੱਚ ਛਾਲ ਮਾਰ ਦਿੱਤੀ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਉਹ ਉਸ ਦਿਨ ਤੋਂ ਹੀ ਉਸ ਦੀ ਭਾਲ ਕਰ ਰਹੇ ਹਨ ਅਤੇ ਹੁਣ ਨਹਿਰ ਵਿੱਚੋਂ ਲੜਕੀ ਨੂੰ ਲੱਭਣ ਲਈ ਗੋਤਾਖੋਰਾਂ ਦੀ ਮਦਦ ਲਈ ਜਾ ਰਹੀ ਹੈ।
- Download Babushahi App
-
-