ਨੌਜਵਾਨਾਂ ਦੀ ਤਾਕਤ ਨਾਲ ਮਿਸਲ ਸਤਲੁਜ ਮਜ਼ਬੂਤੀ ਵੱਲ: ਅਜੇਪਾਲ ਸਿੰਘ ਬਰਾੜ
ਬਾਬੂਸ਼ਾਹੀ ਬਿਊਰੋ
ਜਲੰਧਰ, 21 ਮਈ, 2026
ਮਿਸਲ ਸਤਲੁਜ ਰਾਜਸੀ ਜਥੇਬੰਦੀ ਵੱਲੋਂ ਪੰਜਾਬ ਦੇ ਹੱਕਾਂ ਅਤੇ ਨੌਜਵਾਨੀ ਦੀ ਅਵਾਜ਼ ਨੂੰ ਮਜ਼ਬੂਤ ਕਰਨ ਲਈ ਆਪਣੇ ਸੰਗਠਨਾਤਮਕ ਢਾਂਚੇ ਦਾ ਵਿਸਥਾਰ ਲਗਾਤਾਰ ਕੀਤਾ ਜਾ ਰਿਹਾ ਹੈ। ਇਸੇ ਮੁਹਿੰਮ ਤਹਿਤ ਅੱਜ ਮਿਸਲ ਸਤਲੁਜ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਵੱਲੋਂ ਜਲੰਧਰ ਜ਼ਿਲ੍ਹੇ ਵਿੱਚ ਵੱਖ-ਵੱਖ ਅਹੁਦਿਆਂ ‘ਤੇ ਨਵੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ।
ਸਰਦਾਰ ਅਜੇਪਾਲ ਸਿੰਘ ਬਰਾੜ ਨੇ ਦੱਸਿਆ ਕਿ ਪਿੰਡ ਔਜਲਾ ਦੇ ਵਸਨੀਕ ਸ੍ਰੀ ਸੁਨੀਲ ਕੁਮਾਰ ਔਜਲਾ ਨੂੰ ਮਿਸਲ ਸਤਲੁਜ ਜਥੇਬੰਦੀ ਦਾ ਯੂਥ ਵਿੰਗ ਜਲੰਧਰ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸ੍ਰੀ ਪ੍ਰਦੀਪ ਸਿੰਘ ਸ਼ਾਦੀਪੁਰ ਨੂੰ ਸਪੋਰਟਿੰਗ ਵਿੰਗ ਜ਼ਿਲ੍ਹਾ ਜਲੰਧਰ ਦਾ ਪ੍ਰਧਾਨ ਬਣਾਇਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ੍ਰੀ ਮਨਪ੍ਰੀਤ ਸਿੰਘ ਸੰਗੋਵਾਲ ਨੂੰ ਸਰਕਲ ਬਿਗਲਾ ਦਾ ਪ੍ਰਧਾਨ ਅਤੇ ਸ੍ਰੀ ਦਵਿੰਦਰ ਸਿੰਘ ਸੰਗੋਵਾਲ ਨੂੰ ਜਲੰਧਰ ਦੇ ਪ੍ਰਧਾਨ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ।
ਇਸ ਮੌਕੇ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਕਿਹਾ ਕਿ ਮਿਸਲ ਸਤਲੁਜ ਪੰਜਾਬ ਦੇ ਹੱਕਾਂ, ਪੰਜਾਬੀਅਤ ਦੀ ਮਜ਼ਬੂਤੀ ਅਤੇ ਨੌਜਵਾਨਾਂ ਨੂੰ ਸਮਾਜਿਕ ਤੇ ਰਾਜਨੀਤਿਕ ਪੱਧਰ ‘ਤੇ ਅੱਗੇ ਲਿਆਉਣ ਲਈ ਸੰਘਰਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਜਿਨ੍ਹਾਂ ਨੌਜਵਾਨਾਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ, ਉਹ ਪੂਰੀ ਨਿਸ਼ਠਾ, ਇਮਾਨਦਾਰੀ ਅਤੇ ਸਰਗਰਮੀ ਨਾਲ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕਰਨਗੇ।
ਉਨ੍ਹਾਂ ਕਿਹਾ ਕਿ ਮਿਸਲ ਸਤਲੁਜ ਦਾ ਪ੍ਰਮੁੱਖ ਮੰਤਵ ਪੰਜਾਬ ਦੇ ਹਿੱਤਾਂ ਦੀ ਰੱਖਿਆ ਕਰਦੇ ਹੋਏ ਇੱਕ ਮਜ਼ਬੂਤ, ਜਾਗਰੂਕ ਅਤੇ ਨੌਜਵਾਨੀ ਅਧਾਰਿਤ ਸੰਗਠਨ ਖੜ੍ਹਾ ਕਰਨਾ ਹੈ, ਜਿਸ ਵਿੱਚ ਹਰ ਵਰਗ ਦੀ ਭਾਗੀਦਾਰੀ ਯਕੀਨੀ ਬਣਾਈ ਜਾ ਰਹੀ ਹੈ।
- Download Babushahi App
-
-