ਨੌਜਵਾਨਾਂ ਨੂੰ ਆਪਣੇ ਵਿਰਸੇ ਤੇ ਗੁਰਧਾਮਾਂ ਨਾਲ ਜੋੜਨਾ ਸਮੇਂ ਦੀ ਲੋੜ: ਦਵਿੰਦਰ ਸਿੰਘ ਸੇਖੋਂ(ਮਿਸਲ ਸਤਲੁਜ)
ਸ੍ਰੀ ਹੇਮਕੁੰਟ ਸਾਹਿਬ ਯਾਤਰਾ ਲਈ ਨੌਰੰਗ ਸਿੰਘ ਵਾਲਾ ਤੋਂ ਨੌਜਵਾਨਾਂ ਦਾ ਜੱਥਾ ਰਵਾਨਾ
ਜ਼ੀਰਾ 4 ਅਗਸਤ ਪਿੰਡ ਨੌਰੰਗ ਸਿੰਘ ਵਾਲਾ ਤੋਂ ਰਾਜਾ ਸਿੰਘ ਦੀ ਅਗਵਾਈ ਹੇਠ ਨੌਜਵਾਨਾਂ ਦਾ ਜੱਥਾ ਸ੍ਰੀ ਹੇਮਕੁੰਟ ਸਾਹਿਬ ਅਤੇ ਹੋਰ ਗੁਰਧਾਮਾਂ ਦੀ ਸਲਾਨਾ ਯਾਤਰਾ ਲਈ ਰਵਾਨਾ ਹੋਇਆ। ਇਸ ਮੌਕੇ ਮਿਸਲ ਸਤਲੁਜ ਦੇ ਹਲਕਾ ਇੰਚਾਰਜ ਜ਼ੀਰਾ ਦਵਿੰਦਰ ਸਿੰਘ ਸੇਖੋਂ ਵੱਲੋਂ ਜੱਥੇ ਨੂੰ ਯਾਤਰਾ ਲਈ ਕੁਝ ਲੋੜੀਂਦਾ ਸਮਾਨ ਮੁਹੱਈਆ ਕਰਵਾ ਕੇ ਸਹਿਯੋਗ ਦਿੱਤਾ ਗਿਆ ਅਤੇ ਨੌਜਵਾਨਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ ਗਈ।
ਇਸ ਮੌਕੇ ਦਵਿੰਦਰ ਸਿੰਘ ਸੇਖੋਂ ਨੇ ਸ਼ਹੀਦ ਬਾਬਾ ਹਨੂੰਮਾਨ ਸਿੰਘ ਜਿੰਨਾ ਦਾ ਜਨਮ ਅਸਥਾਨ ਨੌਰੰਗ ਸਿੰਘ ਵਾਲਾ ਹੈ ਤੋਂ ਸੇਧ ਲੈਂਦੇ ਹੋਏ ਕਿਹਾ ਕਿ ਸਿੱਖ ਨੌਜਵਾਨਾਂ ਨੂੰ ਆਪਣੇ ਗੌਰਵਮਈ ਇਤਿਹਾਸ, ਗੁਰਬਾਣੀ, ਗੁਰਧਾਮਾਂ ਅਤੇ ਸਿੱਖ ਵਿਰਸੇ ਨਾਲ ਜੋੜਨਾ ਅੱਜ ਦੇ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਯਾਤਰਾਵਾਂ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਦੇ ਨਾਲ-ਨਾਲ ਸੇਵਾ, ਸਿਮਰਨ ਅਤੇ ਭਾਈਚਾਰਕ ਸਾਂਝ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੀਆਂ ਹਨ।
ਉਨ੍ਹਾਂ ਕਿਹਾ ਕਿ ਮਿਸਲ ਸਤਲੁਜ ਹਮੇਸ਼ਾ ਨੌਜਵਾਨਾਂ ਦੇ ਚੰਗੇ ਉਪਰਾਲਿਆਂ ਅਤੇ ਧਾਰਮਿਕ-ਸਮਾਜਿਕ ਗਤੀਵਿਧੀਆਂ ਵਿੱਚ ਆਪਣੀ ਸਮਰੱਥਾ ਅਨੁਸਾਰ ਸਹਿਯੋਗ ਕਰਦੀ ਰਹੇਗੀ। ਉਨ੍ਹਾਂ ਸਮੂਹ ਜੱਥੇ ਦੀ ਚੜ੍ਹਦੀ ਕਲਾ, ਸੁਖਦ ਯਾਤਰਾ ਅਤੇ ਸੁਰੱਖਿਅਤ ਵਾਪਸੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਸਲ ਸਤਲੁਜ ਵੱਲੋਂ ਹਰਜਿੰਦਰ ਸਿੰਘ ਸਹੋਤਾ, ਮਨਦੀਪ ਸਿੰਘ ਜ਼ੀਰਾ, ਅੰਮ੍ਰਿਤਪਾਲ ਸਿੰਘ ਜ਼ੀਰਾ ਅਤੇ ਜਸਨੂਰ ਸਿੰਘ ਬਰਾੜ ਵੀ ਹਾਜ਼ਰ ਸਨ।
ਮਿਸਲ ਸਤਲੁਜ ਵੱਲੋਂ ਸਮੂਹ ਜੱਥੇ ਨੂੰ ਸ੍ਰੀ ਹੇਮਕੁੰਟ ਸਾਹਿਬ ਅਤੇ ਹੋਰ ਗੁਰਧਾਮਾਂ ਦੀ ਯਾਤਰਾ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
- Download Babushahi App
-
-