ਮੀਟਿੰਗ ਦਾ ਦ੍ਰਿਸ਼
ਦੀਦਾਰ ਗੁਰਨਾ
ਪਟਿਆਲਾ, 29 ਜਨਵਰੀ 2026: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਮਹੀਨੇ ਵੱਖ-ਵੱਖ ਵਿਭਾਗਾਂ ਦੀ ਮਹੀਨਾਵਾਰ ਮੀਟਿੰਗਾਂ ਲਈਆਂ ਜਾਂਦੀਆਂ ਹਨ ਅਤੇ ਇਹਨਾਂ ਮੀਟਿੰਗਾਂ ਵਿੱਚ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ 'ਚ ਵਿਭਾਗਾਂ ਦੀ ਕਾਰਗੁਜ਼ਾਰੀ ਅਤੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਜਾਂਦੀ ਹੈ ।ਇਸੇ ਲੜੀ ਤਹਿਤ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਵੱਲੋਂ ਅੱਜ ਲਈ ਗਈ ਮਹੀਨਾਵਾਰ ਮੀਟਿੰਗ ਵਿੱਚ ਸਮੂਹ ਐਸਡੀਐਮਜ਼ ਨੂੰ ਹਦਾਇਤ ਕੀਤੀ ਗਈ ਕਿ ਜਿਵੇਂ ਜਿਲ੍ਹਾ ਪੱਧਰ ਤੇ ਹੋਣ ਵਾਲੀ ਮਹੀਨਾ ਵਾਰ ਮੀਟਿੰਗ ਵਿੱਚ ਹਰ ਵਿਭਾਗ ਦਾ ਮੁਖੀ ਆਪਣੇ ਵਿਭਾਗ ਦੀ ਕਾਰਗੁਜ਼ਾਰੀ ਅਤੇ ਪੀਪੀਟੀ ਲੈ ਕੇ ਆਉਂਦਾ ਹੈ ਉਸੇ ਤਰਜ 'ਤੇ ਸਬ ਡਿਵੀਜ਼ਨ ਪੱਧਰ 'ਤੇ ਵਿਭਾਗ ਦਾ ਮੁਖੀ ਐਸਡੀਐਮ ਦੀ ਪ੍ਰਧਾਨਗੀ ਵਿੱਚ ਹੋਣ ਵਾਲੀ ਮਹੀਨਾ ਵਾਰ ਮੀਟਿੰਗ 'ਚ ਆਪਣੀ ਕਾਰਗੁਜ਼ਾਰੀ ਲੈ ਕੇ ਆਵੇਗਾ
ਡਿਪਟੀ ਕਮਿਸ਼ਨਰ ਨੇ ਸਮੂਹ ਐਸ.ਡੀ.ਐਮ'ਜ਼ ਨੂੰ ਆਪਣੀ ਸਬ ਡਿਵੀਜ਼ਨ ਵਿੱਚ ਨਿਯਮਤ ਮੀਟਿੰਗਾਂ ਕਰਕੇ ਹਰ ਮਹੀਨੇ ਕੰਮਾਂ ਦੀ ਸਮੀਖਿਆ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਕੇ ਜ਼ਿਲ੍ਹੇ ਨੂੰ ਸਿਹਤਮੰਦ, ਸਾਫ਼-ਸੁਥਰਾ ਅਤੇ ਵਿਕਸਿਤ ਬਣਾਉਣ ਵਿੱਚ ਯੋਗਦਾਨ ਪਾਉਣ , ਇਸ ਮੀਟਿੰਗ ਵਿੱਚ ਸਿਵਲ ਸਰਜਨ, ਜ਼ਿਲ੍ਹਾ ਸਿੱਖਿਆ ਅਫ਼ਸਰ, ਵਾਟਰ ਸਪਲਾਈ ਅਤੇ ਸੀਵਰੇਜ ਬੋਰਡ, ਕਮਿਸ਼ਨਰ ਨਗਰ ਨਿਗਮ, ਪ੍ਰਦੂਸ਼ਣ ਕੰਟਰੋਲ ਬੋਰਡ, ਡਰੇਨੇਜ ਵਿਭਾਗ, ਸਮੂਹ ਕਾਰਜ ਸਾਧਕ ਅਫ਼ਸਰ, ਨਗਰ ਕੌਂਸਲਾਂ, ਨਗਰ ਪੰਚਾਇਤਾਂ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਰਹੇ
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੀ ਵਿਸਥਾਰ ਨਾਲ ਸਮੀਖਿਆ ਕਰਦਿਆਂ ਸਿਵਲ ਸਰਜਨ ਨੂੰ ਹਦਾਇਤਾਂ ਦਿੱਤੀਆਂ ਕਿ ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿੱਚ ਦਵਾਈਆਂ ਦੀ ਉਪਲਬਧਤਾ, ਡਾਕਟਰਾਂ ਦੀ ਹਾਜ਼ਰੀ ਅਤੇ ਸਾਫ਼-ਸਫ਼ਾਈ ਯਕੀਨੀ ਬਣਾਈ ਜਾਵੇ , ਡਿਪਟੀ ਕਮਿਸ਼ਨਰ ਨੇ ਨਗਰ ਨਿਗਮ, ਨਗਰ ਕੌਂਸਲਾਂ ਅਤੇ ਪੰਚਾਇਤਾਂ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਗੰਦਗੀ, ਕੂੜਾ ਪ੍ਰਬੰਧ ਅਤੇ ਨਾਲੀਆਂ ਦੀ ਸਫ਼ਾਈ ਵੱਲ ਖ਼ਾਸ ਧਿਆਨ ਦੇਣ ਦੇ ਹੁਕਮ ਦਿੱਤੇ ਗਏ। ਓਹਨਾ ਹੜਾਂ ਦੇ ਮੱਦੇਨਜ਼ਰ ਡਰੇਨੇਜ ਵਿਭਾਗ ਨੂੰ ਨਾਲੀਆਂ ਅਤੇ ਡਰੇਨਾਂ ਦੀ ਤੁਰੰਤ ਸਫ਼ਾਈ ਕਰਵਾਉਣ ਲਈ ਵੀ ਕਿਹਾ
ਡੀ ਸੀ ਵੱਲੋਂ ਮੀਟਿੰਗ ਵਿੱਚ ਪੀਣ ਵਾਲੇ ਪਾਣੀ ਦੀ ਗੁਣਵੱਤਾ, ਵਾਟਰ ਸਪਲਾਈ ਕਨੈਕਸ਼ਨਾਂ, ਸੀਵਰੇਜ ਸਿਸਟਮ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਦੀ ਵੀ ਸਮੀਖਿਆ ਕੀਤੀ ਗਈ। ਓਹਨਾ ਜ਼ੋਰ ਦਿੱਤਾ ਕਿ ਸਾਫ਼ ਪਾਣੀ ਅਤੇ ਸਿਹਤਮੰਦ ਵਾਤਾਵਰਣ ਲੋਕਾਂ ਦਾ ਮੂਲ ਅਧਿਕਾਰ ਹੈ।ਓਹਨਾ ਸੜਕਾਂ ਦੀ ਹਾਲਤ, ਸਟ੍ਰੀਟ ਲਾਈਟਾਂ, ਰੋਸ਼ਨੀ ਪ੍ਰਬੰਧ, ਰੋਡ ਸੇਫਟੀ, ਟ੍ਰੈਫਿਕ ਪ੍ਰਬੰਧ, ਈ-ਰਿਕਸ਼ਾ ਨਿਯਮਨ, ਨਿਊ ਅਤੇ ਪੁਰਾਣੇ ਬੱਸ ਸਟੈਂਡ ਦੀ ਵਿਵਸਥਾ, ਰਾਜਪੁਰਾ ਅਤੇ ਨਾਭਾ ਟ੍ਰੈਫਿਕ, ਭਾਰੀ ਵਾਹਨਾਂ ਦੀ ਆਵਾਜਾਈ ਅਤੇ ਸੇਫ ਸਕੂਲ ਵਾਹਨ ਪਾਲਿਸੀ ਦੀ ਨਿਯਮਤ ਚੈਕਿੰਗ ਬਾਰੇ ਵੀ ਚਰਚਾ ਕੀਤੀ
ਇਸ ਮੌਕੇ ਪੀ ਡੀ ਏ ਦੇ ਏ ਸੀ ਏ ਜਸ਼ਨਪ੍ਰੀਤ ਕੌਰ ਗਿੱਲ , ਵਧੀਕ ਡਿਪਟੀ ਕਮਿਸ਼ਨਰ ਇਸਮਤ ਵਿਜੇ ਸਿੰਘ , ਸਮੂਹ ਐਸ ਡੀ ਐੱਮਜ਼ ,ਆਰ ਟੀ ਓ ਬਬਨਦੀਪ ਸਿੰਘ ਵਾਲੀਆ, ਜਿਲ੍ਹਾ ਮਾਲ ਅਫ਼ਸਰ ਅੰਕਿਤਾ ਅਗਰਵਾਲ, ਮੁੱਖ ਮੰਤਰੀ ਫੀਲਡ ਅਫ਼ਸਰ ਸਤੀਸ਼ ਚੰਦਰ ਸਿਵਲ ਸਰਜਨ ਡਾ ਜਸਵਿੰਦਰ ਸਿੰਘ , ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ