ਪਨਸਪ ਮੁਲਾਜ਼ਮ ਯੂਨੀਅਨ ਦੇ ਬਰਾੜ ਸੂਬਾ ਪ੍ਰਧਾਨ ਅਤੇ ਡਾ ਸ਼ਿਵਦੇਵ ਸੀਨੀਅਰ ਵਾਈਸ ਪ੍ਰਧਾਨ ਚੁਣੇ
ਬਾਬਾ ਬਕਾਲਾ ਸਾਹਿਬ, 17 ਜਨਵਰੀ--(ਬਲਰਾਜ ਸਿੰਘ ਰਾਜਾ)--ਪਨਸਪ ਮੁਲਾਜ਼ਮ ਯੂਨੀਅਨ (ਰਜਿ))ਪੰਜਾਬ ਦੇ ਸਮੂਹ ਜ਼ਿਲਿਆਂ ਦੇ ਸੂਬਾ ਕਮੇਟੀ ਮੈਂਬਰਾਂ ਦੀ ਮੀਟਿੰਗ ਵਿਚ ਸਰਬਸੰਮਤੀ ਨਾਲ ਪੰਜਾਬ ਦਾ ਪੁਨਰ ਗਠਨ ਕਰਦਿਆਂ ਨਵੀਂ ਕਮੇਟੀ ਗਠਿਤ ਕੀਤੀ ਗਈ ਜਿਸ ਵਿਚ ਸਤਿੰਦਰਪਾਲ ਸਿੰਘ ਬਰਾੜ ਨੂੰ ਸਰਬਸੰਮਤੀ ਨਾਲ ਪ੍ਰਧਾਨ, ਡਾ ਸ਼ਿਵਦੇਵ ਸਿੰਘ ਨੂੰ ਸੀਨੀਅਰ ਵਾਈਸ ਪ੍ਰਧਾਨ ਅਤੇ ਦੀਪਕ ਕੁਮਾਰ ਨੂੰ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ।ਇਸ ਮੌਕੇ ਪੰਜਾਬ ਭਰ ਤੋ ਵੱਡੀ ਗਿਣਤੀ ਵਿਚ ਕਮੇਟੀ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਯੂਨੀਅਨ ਦੀ ਮੌਜੂਦਾ ਸਥਿਤੀ , ਮੁਲਾਜ਼ਮਾਂ ਨਾਲ ਸਬੰਧਿਤ ਮਸਲਿਆ, ਹੱਕਾਂ ਦੀ ਰਾਖੀ ਅਤੇ ਭਵਿੱਖ ਦੀ ਕਾਰਜ ਯੋਗਤਾ ਤੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਨਵੇਂ ਚੁਣੇ ਪ੍ਰਧਾਨ ਸਤਿੰਦਰਪਾਲ ਸਿੰਘ ਬਰਾੜ ਅਤੇ ਸੀਨੀਅਰ ਵਾਈਸ ਪ੍ਰਧਾਨ ਡਾ ਸ਼ਿਵਦੇਵ ਸਿੰਘ ਨੇ ਭਰੋਸਾ ਦਿਵਾਇਆ ਉਹ ਆਪਣੇ ਤਜਰਬੇ ਮੁਤਾਬਕ ਇਮਾਨਦਾਰੀ ਅਤੇ ਸੰਘਰਸ਼ਸ਼ੀਲ ਸੋਚ ਨਾਲ ਮੁਲਾਜ਼ਮ ਵਰਗ ਦੇ ਹੱਕਾਂ ਦੀ ਪੂਰੀ ਤਰਾਂ ਰੱਖਿਆ ਕਰਨਗੇ। ਨਵੀਂ ਬਣੀ ਕਮੇਟੀ ਨੇ ਐਲਾਨ ਕੀਤਾ ਕਿ ਉਹ ਆਉਣ ਵਾਲੇ ਸਮੇਂ ਵਿਚ ਪਨਸਪ ਮੁਲਾਜ਼ਮਾਂ ਦੀਆ ਜਾਇਜ਼ ਮੰਗਾਂ ਨੂੰ ਮਨਵਾਉਣ ਅਤੇ ਮੁਲਾਜ਼ਮ ਹਿੱਤਾਂ ਲਈ ਸੰਘਰਸ਼ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।