ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੀ ਸੀਬੀਆਈ ਨਿਰਪੱਖ ਜਾਂਚ ਕਰਕੇ ਨਸ਼ੇ ਦੇ ਪੂਰੇ ਨੈੱਟਵਰਕ ਦਾ ਕਰੇ ਪਰਦਾਫਾਸ਼-ਰਾਜੇਸ਼ ਇੰਦਰ
ਜਗਰਾਓਂ(ਦੀਪਕ ਜੈਨ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਐਸ ਸੀ ਡਿਪਾਰਮੈਟ ਦੇ ਵਾਈਸ ਚੇਅਰਮੈਨ ਰਾਜੇਸ਼ ਇੰਦਰ ਸਿੰਘ ਸਿੱਧੂ ਨੇ ਅੱਜ ਜਗਰਾਓਂ ਵਿਖੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਸੀਬੀਆਈ ਵਲੋਂ ਕੀਤੀ ਜਾ ਰਹੀ ਜਾਂਚ ਦਾ ਪੂਰਨ ਸਮਰਥਨ ਕਰਦਿਆਂ ਮੰਗ ਕੀਤੀ ਕਿ ਸੀਬੀਆਈ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਨਸ਼ੇ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰੇ ਤਾਂ ਜੋ ਪੂਰੀ ਸੱਚਾਈ ਸਭ ਦੇ ਸਾਹਮਣੇ ਆ ਸਕੇ ਅਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਮਿਲ ਸਕੇ।
ਇਸ ਦੇ ਨਾਲ ਹੀ ਓਨਾਂ ਨੇ ਇਹ ਵੀ ਮੰਗ ਕੀਤੀ ਕਿ ਇਹ ਜਾਂਚ ਸਿਰਫ਼ ਕਤਲ ਤੱਕ ਸੀਮਤ ਨਹੀਂ ਰਹਿਣੀ ਚਾਹੀਦੀ, ਸਗੋਂ ਨਸ਼ੀਲੀਆਂ ਗੋਲੀਆਂ ਦੀ ਸਪਲਾਈ ਦੇ ਪੂਰੇ ਨੈੱਟਵਰਕ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਅਸ਼ਵਨੀ ਖ਼ਿਲਾਫ਼ ਨਸ਼ਾ ਵੇਚਣ ਦੇ ਲਗਾਏ ਗਏ ਦੋਸ਼ਾਂ ਦੀ ਵੀ ਨਿਰਪੱਖ ਜਾਂਚ ਹੋਵੇ ਅਤੇ ਇਹ ਪਤਾ ਲਗਾਇਆ ਜਾਵੇ ਕਿ ਨਸ਼ੀਲੀਆਂ ਗੋਲੀਆਂ ਕਿੱਥੋਂ ਆ ਰਹੀਆਂ ਹਨ, ਕਿਹੜੀਆਂ ਫਾਰਮਾਸਿਊਟੀਕਲ ਕੰਪਨੀਆਂ ਇਨ੍ਹਾਂ ਦੀ ਸਪਲਾਈ ਕਰ ਰਹੀਆਂ ਹਨ, ਕਿਹੜੇ ਵਿਤਰਕਾਂ ਅਤੇ ਫਾਰਮਾਸਿਸਟਾਂ ਰਾਹੀਂ ਇਹ ਗੋਲੀਆਂ ਅੱਗੇ ਪਹੁੰਚ ਰਹੀਆਂ ਹਨ ਅਤੇ ਇਸ ਪੂਰੇ ਨੈੱਟਵਰਕ ਪਿੱਛੇ ਕੌਣ-ਕੌਣ ਸ਼ਾਮਲ ਹੈ।
ਓਨਾਂ ਨੇ ਇਹ ਵੀ ਕਿਹਾਕਿ ਮੇਰੀ ਸਪੱਸ਼ਟ ਮੰਗ ਹੈ ਕਿ ਜਾਂਚ ਸਪਲਾਈ ਚੇਨ ਦੇ ਹਰ ਪੜਾਅ ਤੱਕ ਪਹੁੰਚੇ ਅਤੇ ਜੇਕਰ ਕੋਈ ਕੰਪਨੀ, ਵਿਤਰਕ ਜਾਂ ਵਿਅਕਤੀ ਇਸ ਗੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਪਾਇਆ ਜਾਂਦਾ ਹੈ, ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਇਸਦੇ ਨਾਲ ਹੀ ਓਨਾਂ ਨੇ ਸੰਗਰੂਰ ਦੇ ਗੁਲਜ਼ਾਰ ਸਿੰਘ ਤੇ ਗੁਰਦਾਸਪੁਰ ਦੇ ਬਿਕਰਮਜੀਤ ਸਿੰਘ ਦੇ ਕਾਤਲਾਂ ਖਿਲਾਫ ਵੀ ਸਖਤ ਕਾਰਵਾਈ ਦੀ ਮੰਗ ਕੀਤੀ ਤੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਿਰਫ਼ ਛੋਟੇ ਪੱਧਰ ਦੇ ਲੋਕਾਂ ਤੱਕ ਪਹੁੰਚਣਾ ਕਾਫ਼ੀ ਨਹੀਂ; ਨਸ਼ੇ ਦੀ ਸਪਲਾਈ ਦੇ ਅਸਲ ਸਰੋਤਾਂ ਅਤੇ ਇਸ ਦੇ ਪਿੱਛੇ ਕੰਮ ਕਰ ਰਹੇ ਵੱਡੇ ਨੈੱਟਵਰਕ ਨੂੰ ਬੇਨਕਾਬ ਕਰਨਾ ਲਾਜ਼ਮੀ ਹੈ।
ਮੈਂ ਸੀਬੀਆਈ ਜਾਂਚ ਦੀ ਮੰਗ ਦਾ ਸਮਰਥਨ ਕਰਦਾ ਹਾਂ ਅਤੇ ਉਮੀਦ ਕਰਦਾ ਹਾਂ ਕਿ ਜਾਂਚ ਪੂਰੀ ਤਰ੍ਹਾਂ ਨਿਰਪੱਖ ਹੋਵੇਗੀ, ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਬੇਕਸੂਰ ਵਿਅਕਤੀ ਨਾਲ ਵੀ ਕੋਈ ਬੇਇਨਸਾਫ਼ੀ ਨਹੀਂ ਹੋਵੇਗੀ।
ਇਨਸਾਫ਼ ਵੀ ਹੋਵੇ, ਸੱਚਾਈ ਵੀ ਸਾਹਮਣੇ ਆਵੇ ਅਤੇ ਪੰਜਾਬ ਵਿੱਚੋਂ ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਠੋਸ ਕਦਮ ਵੀ ਚੁੱਕੇ ਜਾਣ।
- Download Babushahi App
-
-