ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਸੀਬੀਆਈ ਜਾਂਚ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੀਆਈਐਲ (PIL) ਦਾਇਰ
Ravi Jakhu
ਚੰਡੀਗੜ੍ਹ, 15 ਅਕਤੂਬਰ, 2026: ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਦਿਨ-ਦਿਹਾੜੇ ਹੋਈ ਹੱਤਿਆ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ਼ ਕੀਤਾ ਗਿਆ ਹੈ। ਇਸ ਸਬੰਧੀ ਅਦਾਲਤ ਵਿੱਚ ਇੱਕ ਜਨਹਿਤ ਪਟੀਸ਼ਨ (PIL) ਦਾਇਰ ਕੀਤੀ ਗਈ ਹੈ, ਜਿਸ ਵਿੱਚ ਮੰਗ ਕੀਤੀ ਗਈ ਹੈ ਕਿ ਇਸ ਸੂਬੇ ਨੂੰ ਹਿਲਾ ਦੇਣ ਵਾਲੇ ਕਤਲ ਕਾਂਡ ਦੀ ਨਿਰਪੱਖ ਜਾਂਚ ਕੇਂਦਰੀ ਜਾਂਚ ਬਿਊਰੋ (CBI) ਤੋਂ ਕਰਵਾਈ ਜਾਵੇ। Click for detail - https://drive.google.com/file/d/1DjTIjhJkrnDdDQYczsbYYmFqqbPzA4fZ/view?usp=sharing
- Download Babushahi App
-
-