ਪਰਮਿੰਦਰ ਸਿੰਘ ਝੋਟਾ ਮਾਮਲਾ: 5 ਨਵੰਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਦਾ ਕੀਤਾ ਜਾਵੇਗਾ ਘਿਰਾਓ
Prab
ਸੰਗਰੂਰ/ਚੰਡੀਗੜ੍ਹ, 30 ਅਕਤੂਬਰ, 2026: ਸ਼ਹੀਦ ਪਰਮਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਅਤੇ ਨਸ਼ਿਆਂ ਦੇ ਖ਼ਾਤਫ਼ੇ ਨੂੰ ਲੈ ਕੇ 100 ਤੋਂ ਵੱਧ ਜਥੇਬੰਦੀਆਂ ਦੀ ਹੋਈ ਸਾਂਝੀ ਮੀਟਿੰਗ ਵਿੱਚ ਵੱਡਾ ਫ਼ੈਸਲਾ ਲਿਆ ਗਿਆ ਹੈ। ਐਕਸ਼ਨ ਕਮੇਟੀ ਦੇ ਸੱਦੇ 'ਤੇ 5 ਨਵੰਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਮੀਟਿੰਗ ਵਿੱਚ ਸਰਵਸੰਮਤੀ ਨਾਲ ਮੰਗ ਕੀਤੀ ਗਈ ਕਿ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ, ਗ੍ਰਿਫ਼ਤਾਰ ਕੀਤੇ ਗਏ ਆਗੂਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਸੂਬੇ ਵਿੱਚ ਨਸ਼ਿਆਂ ਦੇ ਪ੍ਰਕੋਪ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣ। ਇਸ ਮੌਕੇ ਸਰਵਣ ਸਿੰਘ ਪੰਧੇਰ, ਬੋਗ ਸਿੰਘ ਮਾਨਸਾ ਅਤੇ ਦਰਸ਼ਨ ਪਾਲ ਸਮੇਤਕਈ ਪ੍ਰਮੁੱਖ ਆਗੂ ਮੌਜੂਦ ਸਨ।
- Download Babushahi App
-
-