ਪਰਵਿੰਦਰ ਝੋਟਾ ਕਤਲ ਕਾਂਡ: ਸੰਘਰਸ਼ ਕਮੇਟੀ ਅੱਜ 25 ਅਕਤੂਬਰ ਨੂੰ ਝਾੜੂ ਫੂਕ ਕੇ ਕਰੇਗੀ ਰੋਸ ਵਿਖਾਵਾ
ਬਾਬੂਸ਼ਾਹੀ ਬਿਊਰੋ
ਮਾਨਸਾ/ਬਠਿੰਡਾ, 25 ਅਕਤੂਬਰ, 2026: ਨਸ਼ਿਆਂ ਵਿਰੁੱਧ ਲੜਾਈ ਲੜਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕਰ ਰਹੀ ਮਾਨਸਾ ਸੰਘਰਸ਼ ਕਮੇਟੀ ਨੇ ਪੰਜਾਬ ਸਰਕਾਰ ਵਿਰੁੱਧ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਸਰਕਾਰ ਵੱਲੋਂ 11 ਮੰਗਾਂ 'ਤੇ ਦਿੱਤੇ ਲਿਖਤੀ ਭਰੋਸੇ ਨੂੰ ਅਧੂਰਾ ਕਰਾਰ ਦਿੰਦਿਆਂ ਕਮੇਟੀ ਨੇ ਐਤਵਾਰ, 25 ਅਕਤੂਬਰ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 7 ਵਜੇ ਤੱਕ ਪੂਰੇ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਆਮ ਆਦਮੀ ਪਾਰਟੀ (AAP) ਦੇ ਚੋਣ ਨਿਸ਼ਾਨ 'ਝਾੜੂ' ਨੂੰ ਫੂਕ ਕੇ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਹੈ। ਮਾਨਸਾ ਵਿਖੇ ਚੱਲ ਰਹੇ ਧਰਨੇ 'ਚ ਦੁਪਹਿਰ 2 ਵਜੇ ਵਿਸ਼ੇਸ਼ ਤੌਰ 'ਤੇ ਝਾੜੂ ਸਾੜੇ ਜਾਣਗੇ।
- Download Babushahi App
-
-