ਪਰਵਿੰਦਰ ਸਿੰਘ ਝੋਟਾ ਦੇ ਪਿਤਾ ਦੀ PM Modi ਨੂੰ ਅਪੀਲ: "ਮੈਂ ਗ਼ਰੀਬ ਫ਼ੌਜੀ ਹਾਂ, ਮੇਰੇ ਪੁੱਤਰ ਨੂੰ ਇਨਸਾਫ਼ ਦਿਵਾਓ"
ਮੁੱਖ ਮੰਤਰੀ ਖ਼ਿਲਾਫ਼ ਵੀ ਉਠਾਏ ਸਵਾਲ
ਬਾਬੂਸ਼ਾਹੀ ਬਿਊਰੋ
ਮਾਨਸਾ/ਨਵੀਂ ਦਿੱਲੀ, 17 ਅਕਤੂਬਰ, 2026: ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਮਰਹੂਮ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਾਵੁਕ ਅਪੀਲ ਕਰਦਿਆਂ ਆਪਣੇ ਪੁੱਤਰ ਲਈ ਇਨਸਾਫ਼ ਦੀ ਮੰਗ ਕੀਤੀ ਹੈ। ਪੀੜਤ ਪਿਤਾ ਨੇ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਉਹ ਇੱਕ ਗ਼ਰੀਬ ਸਾਬਕਾ ਫ਼ੌਜੀ ਹਨ ਅਤੇ ਦੇਸ਼ ਦੀ ਸੇਵਾ ਕਰਨ ਤੋਂ ਬਾਅਦ ਅੱਜ ਉਹ ਆਪਣੇ ਪੁੱਤਰ ਦੀ ਮੌਤ ਲਈ ਇਨਸਾਫ਼ ਦੀ ਭਾਲ ਵਿੱਚ ਦਰ-ਦਰ ਭਟਕਣ ਲਈ ਮਜਬੂਰ ਹਨ।
ਪਰਵਿੰਦਰ ਸਿੰਘ ਝੋਟਾ ਦੇ ਪਿਤਾ ਨੇ ਪੰਜਾਬ ਸਰਕਾਰ ਅਤੇ ਸੂਬੇ ਦੇ ਮੁੱਖ ਮੰਤਰੀ 'ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਮੌਜੂਦਾ ਮੁੱਖ ਮੰਤਰੀ ਉਨ੍ਹਾਂ ਦੇ ਦੁੱਖ ਨੂੰ ਸਮਝਣ ਵਿੱਚ ਅਸਫ਼ਲ ਰਹੇ ਹਨ ਅਤੇ ਪੰਜਾਬ ਸਰਕਾਰ ਹਰ ਪਾਸਿਓਂ ਨਾਕਾਮ ਸਾਬਤ ਹੋ ਚੁੱਕੀ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਇਸ ਪੂਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਤਾਂ ਜੋ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ਼ ਮਿਲ ਸਕੇ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾ ਸਕੇ।
- Download Babushahi App
-
-