ਪਹਿਲੀ ਜਮਾਤ ਦਾ ਵਿਦਿਆਰਥੀ ਸ਼ਤਰੰਜ ਮੁਕਾਬਲੇ ਵਿੱਚ ਰਿਹਾ ਦੂਜੇ ਨੰਬਰ ਤੇ
ਰੋਹਿਤ ਗੁਪਤਾ
ਗੁਰਦਾਸਪੁਰ 24 ਨਵੰਬਰ
ਗੁਰਦਾਸਪੁਰ ਜ਼ਿਲ੍ਹਾ ਚੈੱਸ ਐਸੋਸੀਏਸ਼ਨ ਵੱਲੋਂ ਓਪਨ ਜਿਲ੍ਹਾ ਚੈੱਸ ਮੁਕਾਬਲਾ ਆਰ . ਡੀ ਖੋਸਲਾ ਸਕੂਲ ਬਟਾਲਾ ਵਿਖੇ ਕਰਵਾਇਆ ਇਸ। ਜਿਸ ਵਿੱਚ ਡਾਕਟਰ ਦੌਲਤ ਰਾਮ ਭੱਲਾ ਡੀ.ਏ.ਵੀ ਸੈਂਟਰਨਰੀ ਪਬਲਿਕ ਸਕੂਲ ਬਟਾਲਾ ਦੇ ਪਹਿਲੀ ਕਲਾਸ ਦੇ ਵਿਦਿਆਰਥੀ ਹਿਮਾਂਸ਼ੂ ਨੇ ਓਪਨ ਜਿਲਾ ਸ਼ਤਰੰਜ ਮੁਕਾਬਲੇ ਵਿੱਚ ਦੂਸਰਾ ਸਥਾਨ ਪ੍ਰਾਪਤ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਸਵਾਤੀ ਗੁਪਤਾ ਜਿਲ੍ਹਾ ਚੈੱਸ ਐਸੋਸੀਏਸ਼ਨ ਗੁਰਦਾਸਪੁਰ ਨੇ ਦੱਸਿਆ ਕਿ ਉਪ ਜ਼ਿਲ੍ਹਾ ਸਿੱਖਿਆ ਅਫਸਰ ਅਨਿਲ ਸ਼ਰਮਾ ਦੇ ਸਹਿਯੋਗ ਸਦਕਾ ਗੁਰਦਾਸਪੁਰ ਵਿੱਚ ਦੂਸਰੀ ਵਾਰ ਜਿਲਾ ਚੈੱਸ ਚੈਂਪੀਅਨਸ਼ਿਪ ਕਰਵਾਈ ਗਈ ਹੈ ਜਿਸ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਇਸ ਵਿੱਚ ਅੰਡਰ 7, ਅੰਡਰ 11 , ਅੰਡਰ 15 ਦੀ ਪ੍ਰਤੀਯੋਗਿਤਾ ਕਰਵਾਈ ਗਈ। ਜਿਸ ਵਿੱਚ ਹਿਮਾਂਸ਼ੂ ਨੇ ਅੰਡਰ 7 ਵਿੱਚ ਦੂਸਰਾ ਸਥਾਨ ਪ੍ਰਾਪਤ ਕਰਕੇ ਆਪਣੇ ਸਕੂਲ, ਮਾਤਾ ਪਿਤਾ ਅਤੇ ਆਪਣੇ ਜਿਲ੍ਹੇ ਦਾ ਮਾਣ ਵਧਾਇਆ।