ਪਿੰਡ ਅਜਨੋਦਾ ਦੇ ਸਰਪੰਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ
ਪਟਿਆਲਾ 27 ਜੁਲਾਈ, ਅੱਜ ਪਟਿਆਲਾ ਦਿਹਾਤੀ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਜਦੋਂ ਪਿੰਡ ਅੱਜਨੌਦਾ ਦੇ ਸਰਪੰਚ ਮਨਜਿੰਦਰ ਸਿੰਘ ,ਡਾਕਟਰ ਬਲਬੀਰ ਸਿੰਘ ਸਿਹਤ ਮੰਤਰੀ ਪੰਜਾਬ ਅਤੇ ਐਮਐਲਏ ਦਿਹਾਤੀ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ, ਡਾਕਟਰ ਬਲਬੀਰ ਸਿੰਘ ਸਿਹਤ ਮੰਤਰੀ ਅਤੇ ਹਰਪਾਲ ਸਿੰਘ ਵਿਰਕ ਪਾਰਟੀ ਦਿਹਾਤੀ ਪ੍ਰਧਾਨ ਅਤੇ ਪਟਿਆਲਾ ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਨੇ ਉਹਨਾਂ ਨੂੰ ਫੁੱਲਾਂ ਦੇ ਹਾਰ ਅਤੇ ਸਰੋਪਾ ਪਾ ਕੇ ਪਾਰਟੀ ਵਿੱਚ ਸ਼ਾਮਿਲ ਕੀਤਾ। ਸਿਹਤ ਮੰਤਰੀ ਨੇ ਇਸ ਮੌਕੇ ਦੱਸਿਆ ਕਿ ਉਹਨਾਂ ਨੂੰ ਪਾਰਟੀ ਵਿੱਚ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ ਅਤੇ ਪਿੰਡ ਅਜਨੋਦਾ ਦੀ ਤਰੱਕੀ ਲਈ ਵੱਧ ਤੋਂ ਵੱਧ ਫੰਡ ਅਤੇ ਸਹਿਯੋਗ ਦਿੱਤਾ ਜਾਵੇਗਾ। ਮਨਜਿੰਦਰ ਸਿੰਘ ਸਰਪੰਚ ਨੇ ਵੀ ਸਿਹਤ ਮੰਤਰੀ ਨੂੰ ਭਰੋਸਾ ਦਵਾਇਆ ਕਿ ਉਹ ਪਾਰਟੀ ਪ੍ਰਤੀ ਵਫਾਦਾਰ ਹੋ ਕੇ ਪਾਰਟੀ ਦੀ ਬੇਹਤਰੀ ਲਈ ਕੰਮ ਕਰਨਗੇ। ਇਸ ਮੌਕੇ ਪਾਰਟੀ ਆਗੂ ਜੈ ਸ਼ੰਕਰ ਸ਼ਰਮਾ, ਅਮਨਦੀਪ ਸਿੰਘ ਭੁੱਲਰ, ਡਾਕਟਰ ਹੇਮਰਾਜ ਅਜਨੋਦਾ, ਚੇਅਰਮੈਨ ਗੁਰੂ ਵਿੰਦਰ ਸਿੰਘ ਕਸਿਆਣਾ, ਸਰਪੰਚ ਪ੍ਰਿਤਪਾਲ ਸਿੰਘ ਲਚਕਾਣੀ ਅਤੇ ਸਤਵਿੰਦਰ ਸਿੰਘ ਬੰਡੌੜ ਵੀ ਉਹਨਾਂ ਨਾਲ ਹਾਜ਼ਰ ਸਨ।
- Download Babushahi App
-
-