ਪਿੰਡ ਕਠਿਆਲੀ ਵਿੱਚ ਬਣੇ ਸ਼ਹੀਦ ਦੇ ਯਾਦਗਾਰੀ ਗੇਟ ਦੇ ਨਿਰਮਾਣ ਵਿੱਚ ਘਪਲੇਬਾਜੀ ਦੇ ਮਾਮਲੇ ’ਚ ਪ੍ਰਸ਼ਾਸਨ ਸਖ਼ਤ
ਦੋਸ਼ੀ ਪਾਏ ਜਾਣ ’ਤੇ ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ:- ਏ.ਡੀ.ਸੀ.ਗੁਰਪ੍ਰੀਤ ਸਿੰਘ ਗਿੱਲ
ਗੁਰਦਾਸਪੁਰ : ਸ਼ਹੀਦ ਰਣਧੀਰ ਸਿੰਘ ਦੀ ਯਾਦ ਵਿੱਚ ਪਿੰਡ ਕਠਿਆਲੀ ਵਿੱਚ ਬਣਾਏ ਗਏ ਯਾਦਗਾਰੀ ਗੇਟ ਦੇ ਨਿਰਮਾਣ ਨੂੰ ਲੈ ਕੇ ਸਾਹਮਣੇ ਆਈਆਂ ਕਥਿਤ ਬੇਨਿਯਮੀਆਂ ਅਤੇ ਘਪਲੇ ਦੀਆਂ ਸ਼ਿਕਾਇਤਾਂ ਦਾ ਜ਼ਿਲ੍ਹਾ ਪ੍ਰਸ਼ਾਸਨ ਨੇ ਗੰਭੀਰ ਨੋਟਿਸ ਲਿਆ ਹੈ। ਮਾਮਲਾ ਮੀਡੀਆ ਵਿੱਚ ਉੱਠਣ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।ਇਸ ਸਬੰਧੀ ਏ.ਡੀ.ਸੀ. (ਡੀ.) ਗੁਰਪ੍ਰੀਤ ਸਿੰਘ ਗਿੱਲ ਨੇ ਕਿਹਾ ਕਿ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਅਤੇ ਪ੍ਰਸ਼ਾਸਨ ਵੱਲੋਂ ਇਸ ਦੀ ਤਹਿ ਤੱਕ ਪਹੁੰਚਣ ਲਈ ਹਰ ਪਹਿਲੂ ਦੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਜਾਂਚ ਦੌਰਾਨ ਕਿਸੇ ਕਿਸਮ ਦੀ ਬੇਨਿਯਮੀ ਸਾਹਮਣੇ ਆਉਂਦੀ ਹੈ। ਤਾਂ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।ਏ.ਡੀ.ਸੀ. ਨੇ ਮਾਮਲੇ ਦਾ ਨੋਟਿਸ ਲੈਂਦਿਆਂ ਸਬੰਧਤ ਪ੍ਰਬੰਧਕਾਂ ਨੂੰ ਸਪੱਸ਼ਟੀਕਰਨ ਦੇਣ ਲਈ ਤਲਬ ਕੀਤਾ ਹੈ। ਇਸ ਦੇ ਨਾਲ ਹੀ ਸਬੰਧਤ ਬਲਾਕ ਦੇ ਜੂਨੀਅਰ ਇੰਜੀਨੀਅਰ (ਜੇ.ਈ.) ਨੂੰ ਗੇਟ ਦੇ ਨਿਰਮਾਣ ਨਾਲ ਸਬੰਧਤ ਤਕਨੀਕੀ ਰਿਪੋਰਟ ਪੇਸ਼ ਕਰਨ ਲਈ ਪਾਬੰਦ ਕੀਤਾ ਗਿਆ ਹੈ।ਜੇ.ਈ. ਵੱਲੋਂ ਗੇਟ ਦੇ ਨਿਰਮਾਣ ਵਿੱਚ ਵਰਤੇ ਗਏ ਮਟੀਰੀਅਲ ਦੀ ਗੁਣਵੱਤਾ, ਟਾਈਲਾਂ ਆਦਿ ਦੇ ਡਿੱਗਣ ਦੇ ਕਾਰਨਾਂ ਅਤੇ ਕੀਤੇ ਗਏ ਕੰਮ ਦੀ ਤਕਨੀਕੀ ਸਥਿਤੀ ਸਬੰਧੀ ਵਿਸਥਾਰਤ ਰਿਪੋਰਟ ਪੇਸ਼ ਕੀਤੀ ਜਾਵੇਗੀ।ਪ੍ਰਸ਼ਾਸਨਿਕ ਜਾਣਕਾਰੀ ਅਨੁਸਾਰ ਯਾਦਗਾਰੀ ਗੇਟ ਦੇ ਨਿਰਮਾਣ ’ਤੇ ਕਰੀਬ 8 ਲੱਖ 60 ਹਜ਼ਾਰ ਰੁਪਏ ਦੀ ਲਾਗਤ ਆਈ ਹੈ। ਏ.ਡੀ.ਸੀ. ਨੇ ਕਿਹਾ ਕਿ ਨਿਰਮਾਣ ਕਾਰਜ ਨਾਲ ਸਬੰਧਤ ਐੱਮ.ਬੀ. (Measurement Book) ਅਤੇ ਮਿਣਤੀ ਦੀ ਜਾਂਚ ਕੀਤੀ ਜਾਵੇਗੀ। ਲੋੜ ਪੈਣ ’ਤੇ ਕੰਮ ਦੀ ਮੁੜ ਮਿਣਤੀ ਵੀ ਕਰਵਾਈ ਜਾ ਸਕਦੀ ਹੈ। ਤਾਂ ਜੋ ਇਹ ਸਪੱਸ਼ਟ ਹੋ ਸਕੇ ਕਿ ਸਰਕਾਰੀ ਫੰਡਾਂ ਦੀ ਵਰਤੋਂ ਨਿਯਮਾਂ ਅਨੁਸਾਰ ਹੋਈ ਹੈ।ਜਾਂ ਨਹੀਂ।ਏ.ਡੀ.ਸੀ. ਗੁਰਪ੍ਰੀਤ ਸਿੰਘ ਗਿੱਲ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਸ਼ਹੀਦ ਦੇ ਪਰਿਵਾਰ ਨਾਲ ਵੀ ਮੁਲਾਕਾਤ ਕੀਤੀ ਜਾਵੇਗੀ ਅਤੇ ਉਨ੍ਹਾਂ ਵੱਲੋਂ ਉਠਾਏ ਗਏ ਇਤਰਾਜ਼ਾਂ ਅਤੇ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਸੁਣਿਆ ਜਾਵੇਗਾ।ਪਰਿਵਾਰ ਵੱਲੋਂ ਮੁੱਖ ਤੌਰ ’ਤੇ ਯਾਦਗਾਰੀ ਗੇਟ ਦੀ ਐਂਟਰੀ ਗਲਤ ਪਾਸੇ ਬਣਾਏ ਜਾਣ ਅਤੇ ਨਿਰਮਾਣ ਕਾਰਜ ਵਿੱਚ ਕਮੀਆਂ ਸਬੰਧੀ ਇਤਰਾਜ਼ ਜਤਾਏ ਗਏ ਹਨ। ਪ੍ਰਸ਼ਾਸਨ ਵੱਲੋਂ ਤਕਨੀਕੀ ਰਿਪੋਰਟ ਅਤੇ ਪਰਿਵਾਰ ਦੇ ਪੱਖ ਨੂੰ ਸਾਹਮਣੇ ਰੱਖਦਿਆਂ ਮਾਮਲੇ ਦੀ ਅਸਲ ਸਥਿਤੀ ਸਪੱਸ਼ਟ ਕੀਤੀ ਜਾਵੇਗੀ।ਏ.ਡੀ.ਸੀ. ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਰਕਾਰੀ ਫੰਡਾਂ ਦੀ ਵਰਤੋਂ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਨਿਯਮੀ, ਘਟੀਆ ਮਟੀਰੀਅਲ ਦੀ ਵਰਤੋਂ, ਫੰਡਾਂ ਦੇ ਗ਼ਬਨ ਜਾਂ ਤਕਨੀਕੀ ਲਾਪਰਵਾਹੀ ਦੀ ਪੁਸ਼ਟੀ ਹੋਣ ’ਤੇ ਜ਼ਿੰਮੇਵਾਰ ਵਿਅਕਤੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਜੇਕਰ ਕਿਸੇ ਅਧਿਕਾਰੀ, ਕਰਮਚਾਰੀ ਜਾਂ ਠੇਕੇਦਾਰ ਦੀ ਲਾਪਰਵਾਹੀ ਜਾਂ ਜ਼ਿੰਮੇਵਾਰੀ ਸਾਹਮਣੇ ਆਉਂਦੀ ਹੈ।ਤਾਂ ਉਸ ਵਿਰੁੱਧ ਕਾਨੂੰਨ ਅਤੇ ਨਿਯਮਾਂ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਪ੍ਰਸ਼ਾਸਨ ਨੇ ਇਹ ਵੀ ਸਪੱਸ਼ਟ ਕੀਤਾ ਕਿ ਸਰਕਾਰੀ ਪੈਸੇ ਨਾਲ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਅਤੇ ਪਾਰਦਰਸ਼ਤਾ ਨਾਲ ਕਿਸੇ ਵੀ ਕਿਸਮ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਵਧੀਆ ਤਰੀਕੇ ਨਾਲ ਤਿਆਰ ਕਰੋ
- Download Babushahi App
-
-