ਪਿੰਡ ਭਲਵਾਨ ਦੇ ਵੱਡੀ ਗਿਣਤੀ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਾਰ ਸਾਲਾਂ ਦੌਰਾਨ ਕੀਤੇ ਲੋਕ-ਪੱਖੀ ਕੰਮਾਂ ਨੇ ਹਰ ਵਰਗ ਨੂੰ ਰਾਹਤ ਦਿੱਤੀ: ਓ.ਐਸ.ਡੀ ਸੁਖਵੀਰ ਸਿੰਘ*
ਭਲਵਾਨ, 24 ਅਪ੍ਰੈਲ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਦੀ ਹਾਜ਼ਰੀ ਵਿੱਚ ਪਿੰਡ ਭਲਵਾਨ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਮੂਲੀਅਤ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਧੂਰੀ ਹਲਕੇ ਦੇ ਵੋਟਰਾਂ ਨੇ ਸ. ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਦੇ ਅਹੁਦੇ ਤੱਕ ਪਹੁੰਚਾਇਆ ਹੈ ਅਤੇ ਮੁੱਖ ਮੰਤਰੀ ਵੱਲੋਂ ਧੂਰੀ ਹਲਕੇ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਸਰਕਾਰ ਵੱਲੋਂ ਕੀਤੇ ਗਏ ਲੋਕ-ਪੱਖੀ ਫ਼ੈਸਲਿਆਂ ਅਤੇ ਯੋਜਨਾਵਾਂ ਨੇ ਸਮਾਜ ਦੇ ਹਰ ਵਰਗ ਨੂੰ ਵੱਡੀ ਰਾਹਤ ਦਿੱਤੀ ਹੈ, ਜਿਸ ਕਰਕੇ ਲੋਕਾਂ ਦਾ ਭਰੋਸਾ ਸਰਕਾਰ ‘ਤੇ ਹੋਰ ਮਜ਼ਬੂਤ ਹੋਇਆ ਹੈ।
ਇਸ ਦੌਰਾਨ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਹਰ ਵਰਗ ਦੇ ਲੋਕਾਂ ਦੀ ਸ਼ਮੂਲੀਅਤ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ੀ ਮਿਲੇਗੀ।
ਇਸ ਮੌਕੇ ਮਾਰਕਿਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਬਲਾਕ ਸੰਮਤੀ ਮੈਂਬਰ ਹਰਪ੍ਰੀਤ ਸਿੰਘ ਭਲਵਾਨ, ਸਰਪੰਚ ਭਗਵਾਨ ਸਿੰਘ, ਨਿਰਮਲ ਸਿੰਘ, ਆਮ ਆਦਮੀ ਪਾਰਟੀ ਦੇ ਸਕੱਤਰ ਬਲਾਲ ਖਾਨ ਸਮੇਤ ਵੱਡੀ ਗਿਣਤੀ ਵਿੱਚ ਵਲੰਟੀਅਰ ਅਤੇ ਪਾਰਟੀ ਵਰਕਰ ਮੌਜੂਦ ਸਨ।
Click to Follow Babushahi Facebook page →