ਪਿੰਡ ਮਝੂਰ ਅਤੇ ਮਲਕਪੁਰ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨ ਸਿਖਲਾਈ ਕੈਂਪ
ਪ੍ਰਮੋਦ ਭਾਰਤੀ
ਨਵਾਂਸ਼ਹਿਰ 18 ਸਤੰਬਰ,2025
ਡਾ. ਰਾਕੇਸ ਕੁਮਾਰ ਮੁੱਖ ਖੇਤੀਬਾੜੀ ਅਫਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ: ਕੁਲਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ, ਨਵਾਂਸ਼ਹਿਰ ਦੀ ਪ੍ਰਧਾਨਗੀ ਹੇਠ ਕਰਾਪ ਰੈਜ਼ੀਡਿਊਮੈਨੇਂਜਮੈਟ ਸਕੀਮ ਅਧੀਨ ਪਿੰਡ ਮਝੂਰ ਅਤੇ ਮਲਕਪੁਰ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ ਜਿਸ ਵਿੱਚ ਡਾ. ਕੁਲਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ ਨਵਾਂਸ਼ਹਿਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਜਮੀਨ ਵਿੱਚ ਵਾਹ ਕੇ ਕਣਕ ਦੀ ਫਸਲ ਦੀ ਬਿਜਾਈ ਕਰਨ ਲਈ ਦੱਸਿਆ ਅਤੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਤਾਂ ਜੋ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ, ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵਧਾਇਆ ਅਤੇ ਜਮੀਨ ਵਿੱਚਲੇ ਮਿੱਤਰ ਕੀੜਿਆਂ ਨੂੰ ਬਚਾਇਆ ਜਾ ਸਕੇ। ਉਹਨਾਂ ਦੱਸਿਆ ਕਿ ਬਲਾਕ ਨਵਾਂਸ਼ਹਿਰ ਵਿੱਚ 37 ਬੇਲਰ ਮਸ਼ੀਨਾਂ, 245 ਸੁਪਰ ਸੀਡਰ ਅਤੇ 25 ਸਰਫੇਸ ਸੀਡਰ ਕਿਸਾਨਾਂ/ਕਿਸਾਨ ਗਰੁੱਪਾ ਕੋਲ ਮੌਜੂਦ ਹਨ ਜਿਸ ਨਾਲ ਸਾਰੇ ਬਲਾਕ ਦੀ ਪਰਾਲੀ ਨੂੰ ਸਾਭਿਆ ਜਾ ਸਕਦਾ ਹੈ। ਉਹਨਾਂ ਨੇ ਬਾਸਮਤੀ ਦੀ ਫਸਲ ਤੇ ਪਾਬੰਦੀ ਸ਼ੁਧਾ ਜਹਿਰਾਂ ਦੀ ਵਰਤੋਂ ਨਾ ਕਰਨ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਖੇਤੀ ਇੰਨਪੁਟਸ ਜਿਵੇਂ ਕਿ ਬੀਜ, ਕੀੜੇਮਾਰ ਦਵਾਈਆਂ ਅਤੇ ਖਾਦਾਂ ਦੀ ਖਰੀਦ ਸਮੇਂ ਬਿੱਲ ਲੈਣ ਲਈਵੀ ਪ੍ਰੇਰਿਤ ਕੀਤਾ।ਇਸ ਮੌਕੇ ਡਾ. ਗੁਰਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ, ਜਾਡਲਾ ਨੇ ਕਿਸਾਨਾਂ ਨੂੰ ਮਿੱਟੀ ਪਰਖ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਸਿਖਲਾਈ ਕੈਂਪ ਵਿੱਚ ਸਰਬਜੀਤ ਸਿੰਘ ਖੇਤੀ ਉਪ ਨਿਰੀਖਕ, ਹਰਮੇਸ਼ ਕੁਮਾਰ ਏ.ਟੀ.ਐਮ ਤੋਂ ਇਲਾਵਾ ਦੋਨਾਂ ਕੈਂਪਾਂ ਵਿੱਚ 70 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ।