ਪਿੰਡ ਸ਼ੇਰੇਵਾਲ ਦੇ ਕਾਂਗਰਸੀ ਪਰਿਵਾਰਾਂ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ
ਪਾਰਟੀ 'ਚ ਸ਼ਾਮਲ ਹੋਣ ਵਾਲਿਆਂ ਦਾ ਪੂਰਾ ਮਾਣ-ਸਤਿਕਾਰ ਕਰਾਂਗੇ-ਵਿਧਾਇਕਾ ਬੀਬੀ ਮਾਣੂੰਕੇ
ਜਗਰਾਉਂ : ਹਲਕਾ ਜਗਰਾਉਂ ਦੇ ਪਿੰਡ ਸ਼ੇਰੇਵਾਲ ਵਿਖੇ ਕਾਂਗਰਸੀ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋਕੇ ਕਾਂਗਰਸ ਪਾਰਟੀ ਨਾਲੋਂ ਤੋੜ ਵਿਛੋੜਾ ਕਰਦਿਆਂ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਇਸ ਮੌਕੇ ਵਿਸ਼ੇਸ਼ ਤੌਰਤੇ ਪਹੁੰਚਕੇ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਅਤੇ ਪ੍ਰੋਫੈਸਰ ਸੁਖਵਿੰਦਰ ਸਿੰਘ ਨੇ ਆਪਣੇ ਸਾਥੀਆਂ ਸਮੇਤ ਪਹੁੰਚਕੇ ਕਾਂਗਰਸ ਪਾਰਟੀ ਛੱਡਣ ਵਾਲੇ ਪਰਿਵਾਰਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਪਾਰਟੀ ਅੰਦਰ ਉਹਨਾਂ ਪਰਿਵਾਰਾਂ ਨੂੰ ਪੂਰਾ ਮਾਣ-ਸਤਿਕਾਰ ਦੇਣ ਦਾ ਵਾਅਦਾ ਕੀਤਾ। ਇਸ ਮੌਕੇ ਬੋਲਦੇ ਹੋਏ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਯੋਗ ਅਗਵਾਈ ਹੇਠ ਲੋਕ ਪੱਖੀ ਫੈਸਲੇ ਕਰ ਰਹੀ ਹੈ ਅਤੇ ਪੰਜਾਬ ਦੇ ਲੋਕ ਪੂਰੀ ਤਰਾਂ ਪੰਜਾਬ ਸਰਕਾਰ ਤੋਂ ਖੁਸ਼ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 'ਮਾਵਾਂ-ਭੈਣਾ ਸਤਿਕਾਰ ਯੋਜਨਾਂ' ਸ਼ੁਰੂ ਕਰਕੇ 1000-1500 ਰੁਪਏ ਪ੍ਰਤੀ ਮਹੀਨਾ ਦੇਣਾ ਸ਼ੁਰੂ ਕਰ ਦਿੱਤਾ ਗਿਆ ਹੈ, 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਸ਼ੁਰੂ ਕਰਕੇ ਸੂਬੇ ਦੇ ਲੱਖਾਂ ਨੌਜੁਆਨਾਂ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾਇਆ ਹੈ ਅਤੇ ਜੋ ਨਸ਼ਿਆਂ ਦੀ ਮਾਰ ਕਾਰਨ ਪ੍ਰਭਾਵਿਤ ਹੋਏ ਹਨ, ਉਹਨਾਂ ਦਾ ਵੀ ਇਲਾਜ਼ ਕਰਵਾਇਆ ਜਾ ਰਿਹਾ ਹੈ। ਉਹਨਾਂ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਹਾਲਤ ਵੱਡੇ ਪੱਧਰ ਤੇ ਉਪਰਾਲੇ ਕਰਕੇ ਸੁਧਾਰੀ ਗਈ ਹੈ, ਲੋਕਾਂ ਨੂੰ 600 ਯੂਨਿਟ ਬਿਜਲੀ ਦਿੱਤੀ ਜਾ ਰਹੀ ਹੈ ਅਤੇ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਜੰਗੀ ਪੱਧਰ ਤੇ ਉਪਰਾਲੇ ਕਰਕੇ ਬਿਜਲੀ ਦੇ ਨਵੇਂ 66 ਕੇਵੀ ਗਰਿੱਡਾਂ ਦੀ ਉਸਾਰੀ ਕੀਤੀ ਗਈ ਹੈ, ਨਵੇਂ 11 ਕੇਵੀ ਫੀਡਰ ਚਾਲੂ ਕੀਤੇ ਗਏ ਹਨ, ਪਿੰਡਾਂ ਦੀਆਂ ਸੜਕਾਂ ਦੀ ਨੁਹਾਰ ਬਦਲਣ ਲਈ ਨਵੀਨੀਕਰਨ ਕੀਤਾ ਜਾ ਰਿਹਾ ਹੈ, ਸ਼ਗਮ ਸਕੀਮ ਤਹਿਤ ਕਰੋੜਾਂ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ, ਆਂਗਨਵਾੜੀ ਸੈਂਟਰਾਂ ਲਈ ਨਵੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ, ਔਰਤਾਂ ਲਈ ਬੱਸ ਸਫਰ ਮੁਫਤ ਹੈ, ਹਜ਼ਾਰਾਂ ਪੜ੍ਹੇ-ਲਿਖੇ ਬੇਰੁਜ਼ਗਾਰ ਮੁੰਡੇ-ਕੁੜੀਆਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ, ਰੋਜ਼ਾਨਾਂ ਸੜਕਾਂ ਉਪਰ ਹੁੰਦੇ ਹਾਦਸਿਆਂ ਨੂੰ ਰੋਕਣ ਲਈ 'ਸੜਕ ਸੁਰੱਖਿਆ ਫੋਰਸ' ਦੀ ਭਰਤੀ ਕਰਕੇ ਤੈਨਾਤੀ ਕੀਤੀ ਗਈ ਹੈ, ਜਿਸ ਨਾਲ ਪਿਛਲੇ ਸਾਲਾਂ ਦੇ ਮੁਕਾਬਲੇ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਕਮੀ ਆਈ ਹੈ, ਨੌਜੁਆਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਮੇਲੇ ਕਰਵਾਏ ਗਏ ਹਨ, ਪਿੰਡਾਂ ਵਿੱਚ ਅਤਿ-ਆਧੁਨਿਕ ਪਾਰਕਾਂ ਬਣਾਈਆਂ ਜਾ ਰਹੀਆਂ ਹਨ, ਨਵੇਂ ਖੇਡ ਗਰਾਊਂਡ ਬਣਾਏ ਜਾ ਰਹੇ ਹਨ। ਵਿਧਾਇਕਾ ਮਾਣੂੰਕੇ ਨੇ ਹੋਰ ਆਖਿਆ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਖਿਆਲ ਰੱਖ ਰਹੀ ਹੈ ਅਤੇ ਪੰਜਾਬ ਹੁਣ ਲੀਹੇਂ ਤੁਰਨਾਂ ਸ਼ੁਰੂ ਹੋ ਗਿਆ ਹੈ ਅਤੇ ਰੰਗਲਾ ਪੰਜਾਬ ਬਨਾਉਣ ਲਈ ਉਪਰਾਲੇ ਜਾਰੀ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰੋਫੈਸਰ ਸੁਖਵਿੰਦਰ ਸਿੰਘ, ਕੌਂਸਲਰ ਐਡਵੋਕੇਟ ਕਰਮ ਸਿੰਘ, ਸਰਪੰਚ ਜਗਦੀਪ ਸਿੰਘ ਸ਼ੇਰੇਵਾਲ, ਸਰਪੰਚ ਦੇਸਾ ਸਿੰਘ ਬਾਘੀਆਂ, ਸਰਪੰਚ ਰਾਜਦੀਪ ਸਿੰਘ ਮੁਨੱਬਰਪੁਰਾ, ਬਲਵੰਤ ਸਿੰਘ ਸ਼ੌਂਕੀ, ਜਰਨੈਲ ਸਿੰਘ ਜੈਲੀ, ਗੁਰਚਰਨ ਸਿੰਘ, ਦਿਲਬਾਗ ਸਿੰਘ, ਗੁਰਪ੍ਰੀਤ ਸਿੰਘ, ਗੋਲੂ ਤਿਹਾੜਾ, ਸੁਰਜੀਤੋ ਬਾਈ, ਕੁਲਵੰਤ ਕੌਰ, ਮਹਿੰਦਰ ਕੌਰ, ਜੋਗਿੰਦਰ ਕੌਰ, ਦਾਨੋ ਬਾਈ, ਹਰਪ੍ਰੀਤ ਕੌਰ, ਸੁਰਿੰਦਰ ਕੌਰ ਆਦਿ ਵੀ ਹਾਜ਼ਰ ਸਨ।
- Download Babushahi App
-
-