ਪੀ.ਸੀ.ਐੱਸ. (PCS) ਮੇਨਜ਼ ਪ੍ਰੀਖਿਆ 'ਤੇ ਹਾਈ ਕੋਰਟ ਦਾ ਸਖ਼ਤ ਐਕਸ਼ਨ: ਸਾਰਾ ਰਿਕਾਰਡ ਸੀਲ ਕਰਨ ਦੇ ਹੁਕਮ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ/ਲੁਧਿਆਣਾ, 21 ਨਵੰਬਰ, 2026: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਿਵਲ ਸੇਵਾਵਾਂ (PCS) ਅਤੇ ਹੋਰ 322 ਅਸਾਮੀਆਂ ਦੀ ਭਰਤੀ ਪ੍ਰਕਿਰਿਆ ਵਿੱਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਸਖ਼ਤ ਰੁਖ਼ ਅਪਣਾਉਂਦਿਆਂ ਪੂਰੀ ਭਰਤੀ ਪ੍ਰਕਿਰਿਆ, ਨਤੀਜਿਆਂ ਅਤੇ ਇੰਟਰਵਿਊ 'ਤੇ ਰੋਕ (Stay) ਲਗਾ ਦਿੱਤੀ ਹੈ। ਅਦਾਲਤ ਨੇ ਪੰਜਾਬ ਲੋਕ ਸੇਵਾ ਕਮਿਸ਼ਨ (PPSC) ਦੇ ਸਕੱਤਰ ਨੂੰ ਹੁਕਮ ਦਿੱਤਾ ਹੈ ਕਿ ਅਰਜ਼ੀਆਂ ਜਮ੍ਹਾਂ ਹੋਣ ਦੀ ਸ਼ੁਰੂਆਤੀ ਮਿਤੀ ਤੋਂ ਲੈ ਕੇ 18 ਨਵੰਬਰ, 2026 ਨੂੰ ਹੋਈ ਅਰਜ਼ੀਆਂ ਦੀ ਅੰਤਿਮ ਪੜਤਾਲ (Scrutiny) ਤੱਕ ਦਾ ਸਾਰਾ ਰਿਕਾਰਡ ਤੁਰੰਤ ਸੀਲ ਕੀਤਾ ਜਾਵੇ ਅਤੇ ਸੋਮਵਾਰ, 23 ਨਵੰਬਰ ਨੂੰ ਸ਼ਾਮ 5 ਵਜੇ ਤੋਂ ਪਹਿਲਾਂ ਅਦਾਲਤ ਦੇ ਰਜਿਸਟਰਾਰ/ਸਕੱਤਰ ਕੋਲ ਜਮ੍ਹਾ ਕਰਵਾਇਆ ਜਾਵੇ। ਇਸ ਦੇ ਨਾਲ ਹੀ ਪਟੀਸ਼ਨਰ ਵਿਦਿਆਰਥੀਆਂ ਵੱਲੋਂ ਲਗਾਏ ਗਏ 10 ਗੰਭੀਰ ਦੋਸ਼ਾਂ 'ਤੇ 16 ਦਸੰਬਰ ਦੀ ਅਗਲੀ ਸੁਣਵਾਈ ਤੋਂ ਇੱਕ ਹਫ਼ਤਾ ਪਹਿਲਾਂ ਲਿਖਤੀ ਜਵਾਬ ਦਾਖ਼ਲ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।
- Download Babushahi App
-
-